ਵਕੀਲਾਂ ਨੇ ਪੰਜਾਬ ਪੁਲਸ ਖ਼ਿਲਾਫ਼ ਕੀਤੀ ਹੜਤਾਲ, ਅਦਾਲਤ ਦੇ ਬਾਹਰ ਬਹਿ ਕੇ ਪ੍ਰਗਟਾਇਆ ਰੋਸ

Monday, Aug 12, 2024 - 01:28 PM (IST)

ਵਕੀਲਾਂ ਨੇ ਪੰਜਾਬ ਪੁਲਸ ਖ਼ਿਲਾਫ਼ ਕੀਤੀ ਹੜਤਾਲ, ਅਦਾਲਤ ਦੇ ਬਾਹਰ ਬਹਿ ਕੇ ਪ੍ਰਗਟਾਇਆ ਰੋਸ

ਫ਼ਤਿਹਗੜ੍ਹ ਸਾਹਿਬ (ਵਿਪਨ ਭਾਰਦਵਾਜ): ਬੀਤੇ ਦਿਨੀਂ ਖਮਾਣੋ ਵਿਖੇ ਵਕਾਲਤ ਕਰ ਰਹੇ ਖੰਨਾ ਦੇ ਰਹਿਣ ਵਾਲੇ ਲਖਬੀਰ ਸਿੰਘ ਸਾਗੀ ਅਤੇ ਉਨ੍ਹਾਂ ਦੀ ਪਤਨੀ ਦੇ ਉੱਪਰ ਘਰ ਵਿਚ ਦਾਖ਼ਲ ਹੋ ਕੇ ਹਮਲਾ ਕੀਤਾ ਗਿਆ ਸੀ। ਇਸ ਮਾਮਲੇ ਵਿਚ ਕਾਰਵਾਈ ਨਾ ਹੋਣ ਦਾ ਦੋਸ਼ ਲਗਾਉਂਦਿਆਂ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ ਦੀ ਪ੍ਰਧਾਨਗੀ ਹੇਠ ਫ਼ਤਿਹਗੜ੍ਹ ਸਾਹਿਬ ਦੀ ਅਦਾਲਤ ਦੇ ਬਾਹਰ ਬੈਠ ਕੇ ਹੜਤਾਲ ਕੀਤੀ। 

ਇਹ ਖ਼ਬਰ ਵੀ ਪੜ੍ਹੋ - ਕੈਦੀ ਨੂੰ ਛੱਡਣ ਜਾ ਰਹੀ ਪੰਜਾਬ ਪੁਲਸ ਦੀ ਕਾਰ ਪਲਟੀ, ਪੈ ਗਈਆਂ ਭਾਜੜਾਂ

ਇਸ ਮੌਕੇ ਅਮਰਦੀਪ ਸਿੰਘ ਧਾਰਨੀ ਨੇ ਕਿਹਾ ਕਿ ਇਸ ਮਾਮਲੇ ਵਿਚ ਖੰਨਾ ਪੁਲਸ ਵੱਲੋਂ ਅਜੇ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਮੰਗ ਕੀਤੀ ਕਿ ਖੰਨਾ ਪੁਲਸ ਨੂੰ ਜਲਦ ਤੋਂ ਜਲਦ ਉਕਤ ਹਮਲਾਵਰਾਂ ਦੇ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਜੇਕਰ ਪੁਲਸ ਕਾਰਵਾਈ ਨਹੀਂ ਕਰਦੀ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News