ਜਲੰਧਰ ਦੇ 9 ਵਿਧਾਨ ਸਭਾ ਖੇਤਰਾਂ ਲਈ ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਨਿਯੁਕਤ

09/29/2023 4:49:55 PM

ਜਲੰਧਰ (ਚੋਪੜਾ)- ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਵਧ ਤੋਂ ਵਧ ਨੌਜਵਾਨਾਂ ਨੂੰ ਰਜਿਸਟ੍ਰੇਸ਼ਨ ਲਈ ਜਲੰਧਰ ਜ਼ਿਲ੍ਹੇ ਦੇ 9 ਵਿਧਾਨ ਸਭਾ ਖੇਤਰਾਂ ਲਈ ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀ (Assistant Election Registration Officer) ਨਿਯੁਕਤ ਕੀਤੇ ਹਨ। ਉਨ੍ਹਾਂ ਦੱਸਿਆ ਕਿ ਲੋਕਤੰਤਰ ਪ੍ਰਕਿਰਿਆ ’ਚ 18 ਤੋਂ 19 ਸਾਲ ਦੇ ਨੌਜਵਾਨਾਂ ਦੀ ਹਿੱਸੇਦਾਰੀ ਯਕੀਨੀ ਕਰਨ ਲਈ ਵੱਖ-ਵੱਖ ਸਿੱਖਿਅਕ ਸੰਸਥਾਵਾਂ ਦੇ ਪ੍ਰਿੰਸੀਪਲ ਨੂੰ ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਦੇ ਰੂਪ ’ਚ ਨਿਯੁਕਤ ਕੀਤਾ ਗਿਆ ਹੈ।

ਉਨ੍ਹਾਂ ਨੇ ਦੱਸਿਆ ਕਿ ਪ੍ਰਿੰ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਵਿਧਾਨ ਸਭਾ ਚੋਣ ਖੇਤਰ ਫਿਲੌਰ (ਅ. ਜ.) ਲਈ ਸਹਾਇਕ ਰਜਿਸਟ੍ਰੇਸ਼ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਵਿਧਾਨ ਸਭਾ ਖੇਤਰ ਨਕੋਦਰ ਲਈ ਪ੍ਰਿੰ. ਗੁਰੂ ਨਾਨਕ ਨੈਸ਼ਨਲ ਕਾਲਜ (ਲੜਕੇ), ਜਲੰਧਰ ਲਈ ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀ, ਵਿਧਾਨ ਸਭਾ ਖੇਤਰ ਸ਼ਾਹਕੋਟ ਦੇ ਕਾਰਜਕਾਰੀ ਅਧਿਕਾਰੀ, ਨਗਰ ਪੰਚਾਇਤ, ਸ਼ਾਹਕੋਟ ਵਿਧਾਨ ਸਭਾ ਖੇਤਰ ਕਰਤਾਰਪੁਰ (ਅ.ਜ.) ਸੈਕੰਡਰੀ ਸਕੂਲ ਪਚਰੰਗਾ, ਵਿਧਾਨ ਸਭਾ ਖੇਤਰ ਜਲੰਧਰ ਪੱਛਮ (ਅ. ਜ.) ਲਈ ਪ੍ਰਿੰ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ, ਜਲੰਧਰ, ਵਿਧਾਨ ਸਭਾ ਖੇਤਰ ਜਲੰਧਰ ਸੈਂਟਰਲ ਲਈ ਪ੍ਰਿੰ., ਪ੍ਰੇਮ ਚੰਦ ਮਾਰਕੰਡਾ ਐੱਸ. ਡੀ. ਕਾਲਜ (ਗਰਲਜ਼), ਜਲੰਧਰ ਨੂੰ ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਨੂਰਪੁਰਬੇਦੀ 'ਚ ਵਾਪਰੇ ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਜੀਜੇ-ਸਾਲੇ ਦੀ ਹੋਈ ਦਰਦਨਾਕ ਮੌਤ

ਉਨ੍ਹਾਂ ਨੇ ਦੱਸਿਆ ਕਿ ਪ੍ਰਿੰ. ਸਾਈਂ ਦਾਸ ਸੀਨੀ. ਸੈਕੰਡਰੀ ਸਕੂਲ, ਪਟੇਲ ਚੌਕ ਜਲੰਧਰ ਨੂੰ ਵਿਧਾਨ ਸਭਾ ਖੇਤਰ ਜਲੰਧਰ ਉੱਤਰ ਲਈ ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਵਿਧਾਨ ਸਭਾ ਖੇਤਰ ਜਲੰਧਰ ਕੈਂਟ ਲਈ ਪ੍ਰਿੰ. ਬਨਾਰਸੀ ਦਾਸ ਆਰੀਆ ਕਾਲਜ ਜਲੰਧਰ ਅਤੇ ਵਿਧਾਨ ਸਭਾ ਖੇਤਰ ਆਦਮਪੁਰ (ਅ.ਜ.) ਲਈ ਪ੍ਰਿੰ. ਸਰਕਾਰੀ ਸੀਨੀ. ਸੈਕੰਡਰੀ ਸਕੂਲ ਮਸਾਨੀਆ ਨੂੰ ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਸਹਾਇਕ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਜ਼ਿਲ੍ਹੇ ’ਚ ਨੌਜਵਾਨਾਂ ਤੇ ਵਿਸ਼ੇਸ਼ ਰੂਪ ਨਾਲ 18 ਤੋਂ 19 ਸਾਲ ਦੇ ਨੌਜਵਾਨਾਂ ਦਾ ਵੋਟਰਾਂ ਦੇ ਰੂਪ ’ਚ ਰਜਿਸਟ੍ਰੇਸ਼ਨ ਯਕੀਨੀ ਕਰਨ ਲਈ ਕਿਹਾ ਤਾਂ ਕਿ ਨੌਜਵਾਨ ਦੀ ਸਰਗਰਮ ਹਿੱਸੇਦਾਰੀ ਨਾਲ ਲੋਕਤੰਤਰ ਪ੍ਰਕਿਰਿਆ ਨੂੰ ਮਜ਼ਬੂਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਰੂਪਨਗਰ 'ਚ ਭਿਆਨਕ ਹਾਦਸਾ, ਪਿਓ ਦੀਆਂ ਅੱਖਾਂ ਸਾਹਮਣੇ 4 ਸਾਲਾ ਬੱਚੇ ਦੀ ਤੜਫ਼-ਤਰਫ਼ ਕੇ ਨਿਕਲੀ ਜਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News