ਅਫ਼ਗਾਨਿਸਤਾਨ ਦੇ ਹਾਲਾਤ ਤੋਂ ਘਬਰਾਏ PAU ''ਚ ਪੜ੍ਹਨ ਵਾਲੇ ਅਫ਼ਗਾਨੀ ਵਿਦਿਆਰਥੀ, ਬਿਆਨ ਕੀਤਾ ਦਿਲ ਦਾ ਡਰ

08/16/2021 1:54:38 PM

ਲੁਧਿਆਣਾ (ਨਰਿੰਦਰ) : ਅਫ਼ਗਾਨਿਸਤਾਨ ਵਿੱਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਇੱਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਪੜ੍ਹਨ ਵਾਲੇ ਅਫ਼ਗਾਨੀ ਵਿਦਿਆਰਥੀ ਘਬਰਾਏ ਹੋਏ ਹਨ। ਇਨ੍ਹਾਂ ਵਿਦਿਆਰਥੀਆਂ ਨੇ ਕੈਮਰੇ ਅੱਗੇ ਆਉਣ ਤੋਂ ਇਨਕਾਰ ਕਰ ਦਿੱਤਾ ਪਰ ਇੱਕ ਵਿਦਿਆਰਥੀ ਨੇ ਦੱਸਿਆ ਕਿ ਅਫ਼ਗਾਨਿਸਤਾਨ 'ਚ ਹਾਲਾਤ ਬਹੁਤ ਖਰਾਬ ਹਨ ਅਤੇ ਹੁਣ ਉਨ੍ਹਾਂ ਨੂੰ ਆਪਣਾ ਭਵਿੱਖ ਵੀ ਸੁਰੱਖਿਅਤ ਦਿਖਾਈ ਨਹੀਂ ਦੇ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਨਵਜੋਤ ਸਿੱਧੂ ਨੇ 'ਪਰਗਟ ਸਿੰਘ' ਨੂੰ ਨਿਯੁਕਤ ਕੀਤਾ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ

ਅਫ਼ਗਾਨੀ ਵਿਦਿਆਰਥੀ ਨੇ ਦੱਸਿਆ ਕਿ ਉਸ ਨੂੰ ਆਪਣੇ ਪਰਿਵਾਰ ਨਾਲ ਗੱਲ ਕੀਤੀ ਨੂੰ 2 ਦਿਨ ਹੋ ਚੁੱਕੇ ਹਨ ਕਿਉਂਕਿ ਉੱਥੇ ਨੈੱਟਵਰਕ ਨਹੀਂ ਆ ਰਿਹਾ। ਫ਼ੌਜ ਨੇ ਨੈੱਟਵਰਕ ਜਾਮ ਕਰ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਕਿਹੋ ਜਿਹੇ ਹਾਲਾਤ ਵਿੱਚ ਰਹਿ ਰਹੇ ਹਨ, ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਵਿਦਿਆਰਥੀ ਨੇ ਕਿਹਾ ਕਿ ਉਹ ਸਿਰਫ ਅਰਦਾਸ ਕਰ ਰਹੇ ਹਨ ਕਿ ਉਨ੍ਹਾਂ ਦੇ ਪਰਿਵਾਰ ਉੱਥੇ ਸੁਰੱਖਿਅਤ ਰਹਿਣ।

ਇਹ ਵੀ ਪੜ੍ਹੋ : ਲੁਧਿਆਣਾ 'ਚ ਵੱਡੀ ਘਟਨਾ, ਕਾਰੋਬਾਰੀ ਨੇ ਖ਼ੁਦ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਸਨਸਨੀ ਵਾਲਾ ਮਾਹੌਲ (ਤਸਵੀਰਾਂ)

ਉਸ ਨੇ ਦੱਸਿਆ ਕਿ ਇੱਥੇ ਰਹਿਣ ਵਾਲੇ ਵਿਦਿਆਰਥੀ ਵੀ ਘਬਰਾਏ ਹੋਏ ਹਨ ਅਤੇ ਉਹ ਹੁਣ ਭਾਰਤ ਛੱਡ ਕੇ ਨਹੀਂ ਜਾਣਾ ਚਾਹੁੰਦੇ ਕਿਉਂਕਿ ਉਸ ਥਾਂ 'ਤੇ ਹਾਲਾਤ ਸਹੀ ਨਹੀਂ ਹਨ। ਉਸ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਆਪਣਾ ਭਵਿੱਖ ਵੀ ਅਫ਼ਗਾਨਿਸਤਾਨ ਵਿੱਚ ਧੁੰਦਲਾ ਦਿਖਾਈ ਦੇ ਰਿਹਾ ਹੈ ਕਿਉਂਕਿ ਤਾਲਿਬਾਨ ਆਧੁਨਿਕ ਸਿੱਖਿਆ ਨੂੰ ਸਮਰਥਨ ਨਹੀਂ ਦਿੰਦਾ ਅਤੇ ਲੋਕਾਂ ਨੂੰ ਕੱਟੜਵਾਦ ਵੱਲ ਧੱਕ ਰਿਹਾ ਹੈ।

ਇਹ ਵੀ ਪੜ੍ਹੋ : 'ਸੁਖਨਾ ਝੀਲ' ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ 'ਤੇ, ਦੂਜੀ ਵਾਰ ਖੋਲ੍ਹਣਾ ਪਿਆ ਫਲੱਡ ਗੇਟ

ਅਫ਼ਗਾਨੀ ਵਿਦਿਆਰਥੀ ਨੇ ਕਿਹਾ ਕਿ ਉੱਥੇ ਕੁੜੀਆਂ 'ਤੇ ਵੀ ਕਈ ਪਾਬੰਦੀਆਂ ਹਨ, ਜਿਸ ਨੂੰ ਸਵੀਕਾਰ ਕਰਨਾ ਨਵੀਂ ਪੀੜ੍ਹੀ ਲਈ ਕਾਫ਼ੀ ਮੁਸ਼ਕਿਲ ਹੈ। ਉਸ ਨੇ ਕਿਹਾ ਕਿ ਉਹ ਵਾਪਸ ਅਫ਼ਗਾਨਿਸਤਾਨ ਨਹੀਂ ਜਾਣਾ ਚਾਹੁੰਦੇ ਅਤੇ ਜੇਕਰ ਮੁੜ ਤੋਂ ਕੋਰੋਨਾ ਨੂੰ ਲੈ ਕੇ ਹਾਲਾਤ ਵਿਗੜਦੇ ਹਨ ਤਾਂ ਉਹ ਇੱਥੇ ਹੀ ਰਹਿਣਾ ਹੀ ਪਸੰਦ ਕਰਨਗੇ ਕਿਉਂਕਿ ਉਹ ਨਹੀਂ ਜਾਣਦੇ ਕਿ ਜੇਕਰ ਉਹ ਉੱਥੇ ਗਏ ਤਾਂ ਉਨ੍ਹਾਂ ਨੂੰ ਸ਼ਾਇਦ ਮਾਰ ਨਾ ਦਿੱਤਾ ਜਾਵੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News