ਅਫ਼ਗਾਨਿਸਤਾਨ ’ਚ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦੀ ਗੁਰਜੀਤ ਔਜਲਾ ਵਲੋਂ ਨਿੰਦਾ, ਕੇਂਦਰ ਨੂੰ ਕੀਤੀ ਇਹ ਅਪੀਲ

06/18/2022 4:44:47 PM

ਅੰਮ੍ਰਿਤਸਰ (ਸਾਗਰ) - ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਅੱਜ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਗੁਰਜੀਤ ਔਜਲਾ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ। ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਨਾਜਾਇਜ਼ ਮਾਈਨਿੰਗ ਦੇ ਮਾਮਲੇ ’ਚ ਕਾਂਗਰਸ ਦਾ ਸਾਬਕਾ ਵਿਧਾਇਕ ਜੋਗਿੰਦਰ ਭੋਆ ਗ੍ਰਿਫ਼ਤਾਰ

ਗੁਰਜੀਤ ਔਜਲਾ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ। ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਜਾਇਜ਼ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ। ਸਰਕਾਰਾਂ ਨੂੰ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ


rajwinder kaur

Content Editor

Related News