ਮਾਮਲਾ ਅਫਗਾਨਿਸਤਾਨ ਦੇ ਗੁਰਦੁਆਰਾ ਸਾਹਿਬ ’ਤੇ ਹੋਏ ਹਮਲੇ ਦਾ: ਸਿੱਖ ਜਥੇਬੰਦੀਆਂ ਨੇ PM ਨੂੰ ਲਿਖਿਆ ਪੱਤਰ
Tuesday, Jun 21, 2022 - 02:43 PM (IST)
ਅੰਮ੍ਰਿਤਸਰ (ਸਾਗਰ) - ਪਿਛਲੇ ਦਿਨੀਂ ਅਫਗਾਨਿਸਤਾਨ ਦੇ ਕਾਬੁਲ ਵਿਚ ਗੁਰਦੁਆਰਾ ਕਰਤੇ ਪਰਵਾਨ ਸਾਹਿਬ ’ਚ ਹੋਏ ਅੱਤਵਾਦੀ ਹਮਲੇ ਵਿਚ ਕੁਝ ਸਿੱਖਾਂ ਅਤੇ ਪੁਲਸ ਅਧਿਕਾਰੀਆਂ ਨੇ ਜਾਨ ਗੁਆਈ ਹੈ। ਇਸ ਹਮਲੇ ਕਾਰਨ ਲਗਾਤਾਰ ਪੰਜਾਬ ਵਿੱਚ ਨਾਨਕ ਨਾਮਲੇਵਾ ਸੰਗਤਾਂ ਦੇ ਮਨਾਂ ਵਿੱਚ ਰੋਸ ਪਾਇਆ ਜਾ ਰਿਹਾ ਸੀ। ਅੰਮ੍ਰਿਤਸਰ ਭੰਡਾਰੀ ਪੁਲ ਦੇ ਨਜ਼ਦੀਕ ਸਿੱਖ ਜਥੇਬੰਦੀਆਂ ਨੇ ਅੱਜ ਇਕੱਠੇ ਹੋ ਕੇ ਸੜਕ ਕਿਨਾਰੇ ਖੜ੍ਹ ਕੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਅਫ਼ਗਾਨਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਨਸਾਫ ਦੀ ਮੰਗ ਕੀਤੀ ਗਈ।
ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਅਫਗਾਨਿਸਤਾਨ ਦੇ ਕਾਬੁਲ ਵਿਚ ਹੋਏ ਗੁਰਦੁਆਰੇ ਦੇ ਹਮਲੇ ਦੀ ਅਸੀਂ ਨਿੰਦਾ ਕਰਦੇ ਹਾਂ। ਅਸੀਂ ਮੰਗ ਕਰਦੇ ਹਾਂ ਕਿ ਇਸ ਹਮਲੇ ਦੇ ਪਿੱਛੇ ਜੋ ਵੀ ਸ਼ਰਾਰਤੀ ਤਾਕਤਾਂ ਸਨ, ਉਨ੍ਹਾਂ ਦਾ ਪਤਾ ਲਗਾਇਆ ਜਾਵੇ ਅਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇ। ਇਸ ਦੌਰਾਨ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਅਫਗਾਨਿਸਤਾਨ ਦੀ ਸਰਕਾਰ ਸਿੱਖਾਂ ਦੀ ਰਾਖੀ ਨਹੀਂ ਕਰ ਸਕਦੀ ਤਾਂ ਅਫ਼ਗਾਨਿਸਤਾਨ ਸਰਕਾਰ ਨੂੰ ਚਾਹੀਦਾ ਹੈ ਕਿ ਸਿੱਖਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਤਾਂ ਜੋ ਸਿੱਖ ਆਪਣੀ ਅਤੇ ਸਰਕਾਰ ਦੀ ਰਾਖੀ ਕਰ ਸਕੇ।
ਪੜ੍ਹੋ ਇਹ ਵੀ ਖ਼ਬਰ: ਵੱਡੀ ਕਾਮਯਾਬੀ: 6 ਮਹੀਨੇ ਪਹਿਲਾਂ ਕਰਤਾਰਪੁਰ ਤੋਂ ਅਗਵਾ ਹੋਇਆ 13 ਸਾਲਾ ਬੱਚਾ ਜਲੰਧਰ ਦੇ ਢਾਬੇ ਤੋਂ ਬਰਾਮਦ
ਉਨ੍ਹਾਂ ਕਿਹਾ ਕਿ ਬੜੀ ਨਿੰਦਣਯੋਗ ਘਟਨਾ ਹੈ ਕਿ ਅੰਮ੍ਰਿਤ ਵੇਲੇ ਗੁਰਦੁਆਰਾ ਸਾਹਿਬ ਵਿੱਚ ਹਮਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਅਫਗਾਨਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਵੱਲੋਂ ਪੱਤਰ ਵੀ ਲਿਖਿਆ ਗਿਆ ਹੈ ਅਤੇ ਮੰਗ ਕੀਤੀ ਗਈ ਹੈ ਕਿ ਇਸ ਪਿੱਛੇ ਜੋ ਵੀ ਸ਼ਰਾਰਤੀ ਤਾਕਤਾਂ ਹਨ, ਉਨ੍ਹਾਂ ਦਾ ਪਤਾ ਲਗਾਇਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।
ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ