ਪੰਜਾਬ ''ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ

Saturday, May 09, 2026 - 10:27 AM (IST)

ਪੰਜਾਬ ''ਚ 15,00,00,000 ਕਰੋੜ ਦੀ ਹੈਰੋਇਨ ਸਣੇ ਅਫਰੀਕੀ ਮਹਿਲਾ ਗ੍ਰਿਫ਼ਤਾਰ

ਤਰਨ ਤਾਰਨ (ਰਮਨ) : ਸੀਆਈਏ ਸਟਾਫ ਤਰਨਤਾਰਨ ਦੀ ਪੁਲਸ ਨੇ ਅਫਰੀਕੀ ਮਹਿਲਾ ਨੂੰ 3 ਕਿਲੋ ਹੈਰੋਇਨ ਅਤੇ ਵੈਗਨ ਆਰ ਕਾਰ ਸਮੇਤ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਸਬੰਧੀ ਤਰਨਤਾਰਨ ਪੁਲਸ ਵੱਲੋਂ ਮਹਿਲਾ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੁਪਹਿਰ ਨੂੰ ਜ਼ਿਲ੍ਹੇ ਦੇ ਐੱਸਐੱਸਪੀ ਸੁਰਿੰਦਰ ਲਾਂਬਾ ਪ੍ਰੈਸ ਕਾਨਫਰੰਸ ਰਾਹੀਂ ਇਸ ਮਾਮਲੇ ਸਬੰਧੀ ਹੋਰ ਜਾਣਕਾਰੀ ਸਾਂਝੀ ਕਰ ਸਕਦੇ ਹਨ।

ਇਹ ਵੀ ਪੜ੍ਹੋ-  ਪਿਆਕੜਾਂ ਲਈ ਵੱਡੀ ਖ਼ਬਰ, ਪੰਜਾਬ ਦੇ ਇਸ ਜ਼ਿਲ੍ਹੇ 'ਚ ਟੁੱਟੇ ਸ਼ਰਾਬ ਦੇ ਰੇਟ, ਠੇਕਿਆਂ 'ਤੇ ਲੱਗੀ ਨਵੀਂ ਲਿਸਟ

ਜਾਣਕਾਰੀ ਅਨੁਸਾਰ ਸੀਆਈਏ ਸਟਾਫ ਤਰਨਤਾਰਨ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਵਿਦੇਸ਼ੀ ਅਫਰੀਕੀ ਮਹਿਲਾ ਸਰਹੱਦੀ ਇਲਾਕੇ ਵਿੱਚ ਹੈਰੋਇਨ ਦੀ ਖੇਪ ਲੈਣ ਲਈ ਆਈ ਹੋਈ ਹੈ। ਇਸ ਸੂਚਨਾ ਦੇ ਆਧਾਰ ’ਤੇ ਐੱਸਐੱਸਪੀ ਸੁਰਿੰਦਰ ਲਾਂਬਾ ਵੱਲੋਂ ਜ਼ਿਲ੍ਹੇ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਹਵਾਈ ਅੱਡੇ ਸਮੇਤ ਇਨ੍ਹਾਂ ਇਲਾਕਿਆਂ 'ਚ ਲੱਗੀਆਂ ਪਾਬੰਦੀਆਂ

ਇਸ ਦੌਰਾਨ ਬਾਈਪਾਸ ਨੇੜੇ ਕੀਤੀ ਗਈ ਨਾਕਾਬੰਦੀ ਦੌਰਾਨ ਸੀਆਈਏ ਸਟਾਫ ਦੀ ਪੁਲਸ ਨੇ ਉੱਤਰ ਪ੍ਰਦੇਸ਼ ਨੰਬਰ ਦੀ ਇੱਕ ਵੈਗਨ ਆਰ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਿਸ ਨੂੰ ਇੱਕ ਮਹਿਲਾ ਚਲਾ ਰਹੀ ਸੀ। ਤਲਾਸ਼ੀ ਦੌਰਾਨ ਕਾਰ ਵਿਚੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫਤਾਰ ਮਹਿਲਾ ਦੀ ਪਹਿਚਾਣ ਬੇਲਾ ਨਿਵਾਸੀ ਡੈਲਟਾ ਸਟੇਟ, ਜੋਮਬਾ, ਨਾਈਜੇਰੀਆ (ਅਫਰੀਕਾ) ਅਤੇ ਮੌਜੂਦਾ ਵਾਸੀ ਸੰਡੇ ਬਾਜ਼ਾਰ, ਦਿੱਲੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ ਅਲਰਟ

ਪੁਲਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਕੀਤੀ ਗਈ ਮਹਿਲਾ ਭਾਰਤ ਵਿੱਚ ਕੰਮ ਸਿੱਖਣ ਲਈ ਆਈ ਸੀ, ਪਰ ਬਾਅਦ ਵਿੱਚ ਉਹ ਨਸ਼ਾ ਤਸਕਰੀ ਦੇ ਜਾਲ ਵਿੱਚ ਫਸ ਗਈ। ਪੁਲਸ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਜ਼ਿਲ੍ਹਾ ਤਰਨ ਤਾਰਨ ਦੇ ਸਰਹੱਦੀ ਇਲਾਕਿਆਂ ਤੋਂ ਪਹਿਲਾਂ ਕਿੰਨੀਆਂ ਹੈਰੋਇਨ ਦੀਆਂ ਖੇਪਾਂ ਲੈ ਕੇ ਜਾ ਚੁੱਕੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News