ਨਸ਼ੇ ਨੇ ਉਜਾੜਿਆ ਇਕ ਹੋਰ ਘਰ, 4 ਦਿਨਾਂ ਬਾਅਦ ਪਿੰਡ ਦੀਆਂ ਮੜ੍ਹੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼

Monday, May 06, 2024 - 11:44 PM (IST)

ਨਸ਼ੇ ਨੇ ਉਜਾੜਿਆ ਇਕ ਹੋਰ ਘਰ, 4 ਦਿਨਾਂ ਬਾਅਦ ਪਿੰਡ ਦੀਆਂ ਮੜ੍ਹੀਆਂ ’ਚੋਂ ਮਿਲੀ ਨੌਜਵਾਨ ਦੀ ਲਾਸ਼

ਗੁਰੂ ਕਾ ਬਾਗ (ਭੱਟੀ)– ਹਲਕਾ ਅਜਨਾਲਾ ਦੇ ਪਿੰਡ ਤੇੜਾ ਕਲਾਂ ਵਿਖੇ ਅੱਜ ਇਕ ਨੌਜਵਾਨ ਦੀ ਨਸ਼ੇ ਵਾਲਾ ਟੀਕਾ ਲਾਉਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਤਾਏ ਸ਼ੁਬੇਗ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਹਰਵਿੰਦਰ ਸਿੰਘ ਹਿੰਦੂ (32) ਪੁੱਤਰ ਜਗਤਾਰ ਸਿੰਘ ਨਸ਼ੇ ਦਾ ਆਦੀ ਸੀ ਤੇ ਬੀਤੇ ਵੀਰਵਾਰ ਤੋਂ ਘਰੋਂ ਗਾਇਬ ਸੀ।

ਇਹ ਖ਼ਬਰ ਵੀ ਪੜ੍ਹੋ : ਘਰੋਂ ਲਾਪਤਾ ਹੋਏ ਪਤੀ-ਪਤਨੀ ਦੀਆਂ ਲਾਸ਼ਾਂ ਭਾਖੜਾ ਨਹਿਰ ’ਚੋਂ ਬਰਾਮਦ, ਦਿਮਾਗੀ ਤੌਰ ’ਤੇ ਚੱਲ ਰਹੇ ਸਨ ਪ੍ਰੇਸ਼ਾਨ

ਉਸ ਦੀ ਗੁੰਮਸ਼ੁਦਗੀ ਸਬੰਧੀ ਥਾਣਾ ਝੰਡੇਰ ਵਿਖੇ ਰਿਪੋਰਟ ਵੀ ਦਰਜ ਕਰਵਾਈ ਗਈ ਸੀ, ਜਦਕਿ ਅੱਜ ਖੇਤਾਂ ’ਚ ਤੂੜੀ ਬਣਾ ਰਹੇ ਕੁਝ ਲੋਕਾਂ ਨੇ ਪਿੰਡ ਦੇ ਬਾਹਰਵਾਰ ਮੜ੍ਹੀਆਂ ’ਚ ਉਸ ਦੀ ਲਾਸ਼ ਨੂੰ ਵੇਖਿਆ ਤੇ ਉਸ ਦੇ ਘਰ ਵਾਲਿਆਂ ਨੂੰ ਸੂਚਿਤ ਕੀਤਾ। ਘਰ ਵਾਲਿਆਂ ਨੇ ਜਾ ਕੇ ਵੇਖਿਆ ਤਾਂ ਨਸ਼ੇ ਵਾਲੀ ਸੂਈ ਉਸ ਦੀ ਬਾਂਹ ’ਚ ਲੱਗੀ ਹੋਈ ਸੀ।

ਇਸ ’ਤੇ ਪਰਿਵਾਰਕ ਮੈਂਬਰਾਂ ਵਲੋਂ ਤੁਰੰਤ ਥਾਣਾ ਝੰਡੇਰ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ, ਜਿਸ ’ਤੇ ਥਾਣਾ ਮੁਖੀ ਦਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ 174 ਦੀ ਕਾਰਵਾਈ ਕਰਦਿਆਂ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਵਾਰਿਸਾਂ ਦੇ ਹਵਾਲੇ ਸੌਂਪ ਦਿੱਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News