ਮਾਮੂਲੀ ਤਕਰਾਰ ਮਗਰੋਂ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

Saturday, Sep 03, 2022 - 11:25 PM (IST)

ਮਾਮੂਲੀ ਤਕਰਾਰ ਮਗਰੋਂ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਹੋਈ ਮੌਤ

ਅਬੋਹਰ (ਰਹੇਜਾ) : ਆਰੀਆ ਨਗਰ ਇਲਾਕੇ ’ਚ 2 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਇਕ ਨੌਜਵਾਨ ਨੂੰ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਨੌਜਵਾਨ ਨੂੰ ਜ਼ਖ਼ਮੀ ਹਾਲਤ ’ਚ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਨਗਰ ਥਾਣਾ ਨੰਬਰ 2 ਦੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਇਕ ਹਮਲਾਵਰ ਨੂੰ ਆਸ-ਪਾਸ ਦੇ ਲੋਕਾਂ ਨੇ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਖ਼ਿਲਾਫ ਹੋਈ FIR ਦਰਜ, ਜਾਣੋ ਕੀ ਹੈ ਪੂਰਾ ਮਾਮਲਾ

ਜਾਣਕਾਰੀ ਅਨੁਸਾਰ ਰਵੀ ਕੁਮਾਰ ਪੁੱਤਰ ਪੂਰਨ ਚੰਦ ਵਾਸੀ ਆਰੀਆ ਨਗਰੀ ਨੇ ਗਲੀ ’ਚ ਖੜ੍ਹੇ ਅਮਨ ਅਤੇ ਰਾਹੁਲ ਨੂੰ ਉਥੋਂ ਜਾਣ ਲਈ ਕਿਹਾ ਤਾਂ ਦੋਵਾਂ ਨੌਜਵਾਨਾਂ ਨੇ ਰਵੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਰਵੀ ਗੰਭੀਰ ਜ਼ਖ਼ਮੀ ਹੋ ਗਿਆ | ਆਸ-ਪਾਸ ਦੇ ਲੋਕਾਂ ਨੇ ਰਵੀ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੌਰਾਨ ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਦਿਹਾੜੀਦਾਰ ਮਜ਼ਦੂਰ ਸੀ। ਮੁਹੱਲਾ ਵਾਸੀਆਂ ਨੇ 1 ਹਮਲਾਵਰ ਰਾਹੁਲ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : FIR ਦਰਜ ਹੋਣ ’ਤੇ ਸੁਖਪਾਲ ਖਹਿਰਾ ਨੇ ਅਰਵਿੰਦ ਕੇਜਰੀਵਾਲ ’ਤੇ ਵਿੰਨ੍ਹੇ ਨਿਸ਼ਾਨੇ, ਕਹੀ ਇਹ ਗੱਲ


author

Manoj

Content Editor

Related News