ਅੰਮ੍ਰਿਤਸਰ ਮਗਰੋਂ ਹੁਣ ਲੁਧਿਆਣਾ ''ਚ ਵੀ ਸਕੂਲ ਬੰਦ, ਜਾਰੀ ਹੋਏ ਤਾਜ਼ਾ ਹੁਕਮ
Thursday, May 08, 2025 - 05:26 PM (IST)

ਲੁਧਿਆਣਾ (ਵਿੱਕੀ) : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਹੁਕਮਾਂ ਮੁਤਾਬਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਕਿਸੇ ਵੀ ਤਰ੍ਹਾਂ ਦੇ ਐਮਰਜੈਂਸੀ ਹਾਲਾਤ ਲਈ ਜਿੱਥੇ ਮੌਕ ਡਰਿੱਲਾਂ ਅਤੇ ਬਲੈਕਆਊਟ ਕੀਤੇ ਜਾ ਰਹੇ ਹਨ, ਉੱਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਜ਼ਿਲ੍ਹਿਆਂ 'ਚ ਸਕੂਲ ਵੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! 24 ਘੰਟੇ ਡਿਊਟੀ ਲਈ ਤਿਆਰ ਰਹਿਣ ਦੇ ਹੁਕਮ
ਅੰਮ੍ਰਿਤਸਰ ਮਗਰੋਂ ਹੁਣ ਲੁਧਿਆਣਾ 'ਚ ਵੀ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਹਿਮਾਂਸੂ ਜੈਨ ਆਈ. ਏ. ਐੱਸ. ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲ 9 ਅਤੇ 10 ਮਈ ਨੂੰ ਬੰਦ ਰਹਿਣਗੇ।
ਇਹ ਵੀ ਪੜ੍ਹੋ : Red Alert 'ਤੇ ਚੰਡੀਗੜ੍ਹ! ਐਡਵਾਈਜ਼ਰੀ ਹੋ ਗਈ ਜਾਰੀ, ਦੁਪਹਿਰ 12 ਤੋਂ 3 ਵਜੇ ਤੱਕ...
ਡਿਪਟੀ ਕਮਿਸ਼ਨਰ ਵਲੋਂ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ, ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8