ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ

09/17/2022 7:41:26 PM

ਭਿੱਖੀਵਿੰਡ (ਭਾਟੀਆ) - ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਸਰਹੱਦੀ ਇਲਾਕਿਆਂ ਅੰਦਰ ਕੁੜੀਆਂ ਦੀਆਂ ਨਸ਼ੇ ਨੂੰ ਲੈਕੇ ਸਾਹਮਣੇ ਆ ਰਹੀਆਂ ਵੀਡੀਓ ਅਤੇ ਫੋਟੋਆਂ ਕਾਰਣ ਲੋਕਾਂ ਅੰਦਰ ਵਿਲੱਖਣ ਚਰਚਾ ਚੱਲ ਰਹੀ ਹੈ। ਤਾਜ਼ਾ ਮਾਮਲਾ ਵਿਧਾਨ ਸਭਾ ਹਲਕਾ ਖੇਮਕਰਨ 'ਚ ਸਾਹਮਣੇ ਆਇਆ ਹੈ, ਜਿਥੇ ਸ਼ੁੱਕਰਵਾਰ ਦੁਪਹਿਰ 2 ਨੌਜਵਾਨਾਂ ਨੇ ਕਸਬਾ ਭਿੱਖੀਵਿੰਡ ਸਥਿਤ ਐਲੀਮੈਂਟਰੀ ਸਕੂਲ ਨੇੜੇ ਇਕ ਮੁਟਿਆਰ ਨੂੰ ਅਰਧ-ਬੇਹੋਸ਼ੀ ਦੀ ਹਾਲਤ 'ਚ ਛੱਡ ਦਿੱਤਾ।  ਸਥਾਨਕ ਲੋਕਾਂ ਨੇ ਕੁੜੀ ਨੂੰ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ.) 'ਚ ਦਾਖਲ ਕਰਵਾਇਆ ਹੈ।

ਪੜ੍ਹੋ ਇਹ ਵੀ ਖ਼ਬਰ : ਮਾਸੂਮ ਧੀ ਦਾ ਸਹੀ ਢੰਗ ਨਾਲ ਪਾਲਣ-ਪੋਸ਼ਣ ਨਾ ਕਰ ਸਕਿਆ ਪਿਓ, ਨਹਿਰ ’ਚ ਦੇ ਦਿੱਤਾ ਧੱਕਾ, ਹੋਈ ਮੌਤ

ਦੱਸ ਦੇਈਏ ਕਿ ਵਾਰਡ-9 (ਖੇਮਕਰਨ ਰੋਡ, ਭਿੱਖੀਵਿੰਡ) ਵਿੱਚ ਸਥਿਤ ਸਰਕਾਰੀ ਐਲੀਮੈਂਟਰੀ ਸਕੂਲ ਨੇੜੇ ਦੋ ਨੌਜਵਾਨ ਮੋਟਰਸਾਈਕਲ ’ਤੇ ਆਏ। ਇਨ੍ਹਾਂ ਨੌਜਵਾਨਾਂ ਨੇ ਆਪਣੇ ਪਿੱਛੇ ਬੈਠੀ ਕੁੜੀ ਨੂੰ ਸਕੂਲ ਦੀ ਕੰਧ ਨਾਲ ਬਿਠਾ ਦਿੱਤਾ। ਕੁੜੀ ਨਸ਼ੇ ਦੀ ਹਾਲਤ ਵਿਚ ਸੀ, ਜਿਸ ਨੂੰ ਕੋਈ ਹੋਸ਼ ਨਹੀਂ ਸੀ। ਲੋਕਾਂ ਵੱਲੋਂ ਜਦੋਂ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਤਾਂ ਅਚਾਨਕ ਉਹ ਗੋਡਿਆਂ ਭਾਰ ਡਿੱਗ ਪਈ। ਇਸ ਤੋਂ ਬਾਅਦ ਵਾਰਡ ਵਾਸੀਆਂ ਵੱਲੋਂ ਕੁੜੀ ਤੋਂ ਉਸ ਦੇ ਘਰ ਦਾ ਪਤਾ ਅਤੇ ਨਾਮ ਪੁੱਛਿਆ ਗਿਆ ਪਰ ਹੋਸ਼ ਨਾ ਹੋਣ ਕਰਕੇ ਕੁੜੀ ਨੇ ਕੁਝ ਵੀ ਨਹੀਂ ਦੱਸਿਆ। ਨਸ਼ੇ ਵਿੱਚ ਟੱਲੀ ਕੁੜੀ ਦੀ ਬਾਂਹ 'ਤੇ ਸਰਿੰਜ ਦੇ ਨਿਸ਼ਾਨ ਵੀ ਸਨ, ਜਿਸ ਨੂੰ ਵੇਖ ਕੇ ਉਸ ਨੂੰ 108 ਐਂਬੂਲੈਂਸ ਰਾਹੀਂ ਸੀ.ਐੱਚ.ਸੀ ਸੁਰਸਿੰਘ ਵਿਖੇ ਦਾਖਲ ਕਰਵਾਇਆ ਗਿਆ।  

ਪੜ੍ਹੋ ਇਹ ਵੀ ਖ਼ਬਰ : ਨਸ਼ਾ ਵੇਚਣ ਤੋਂ ਰੋਕਿਆ ਤਾਂ ਡਰੱਗ ਮਾਫੀਆ ਨੇ ਮਾਂ-ਪੁੱਤ ਨੂੰ ਨਿਰਵਸਤਰ ਕਰ ਕੁੱਟਿਆ, ਘਰ ਨੂੰ ਲਾਈ ਅੱਗ

ਫਾਰਮੇਸੀ ਅਧਿਕਾਰੀ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਕੁੜੀ ਅਜੇ ਇਲਾਜ ਅਧੀਨ ਹੈ‌। ਦੂਜੇ ਪਾਸੇ ਜਦੋਂ ਇਸ ਬਾਰੇ ਥਾਣਾ ਭਿੱਖੀਵਿੰਡ ਦੇ ਐੱਸ.ਐੱਚ.ਓ. ਚਰਨ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਾਡੇ ਕੋਲ ਕੁੜੀ, ਕੁੜੀ ਦੇ ਪਰਿਵਾਰ ਵੱਲੋਂ ਜਾਂ ਕਿਸੇ ਨਾਗਰਿਕ ਵੱਲੋਂ ਕੋਈ ਸ਼ਿਕਾਇਤ ਨਹੀਂ ਮਿਲੀ। ਫਿਰ ਵੀ 112 ਨੰਬਰ ਹੈਲਪ ਲਾਈਨ ’ਤੇ ਕਿਸੇ ਨਾਗਰਿਕ ਵੱਲੋਂ ਦਿੱਤੀ ਸੂਚਨਾ ਦੇ ਅਧਾਰ ’ਤੇ ਇਸ ਬਾਬਤ ਐੱਸ.ਆਈ. ਪੰਨਾ ਲਾਲ ਹੁਰਾ ਨੂੰ ਇਸ ਮਾਮਲੇ ਦੀ ਜਾਂਚ ਸੌਂਪ ਦਿੱਤੀ ਗਈ ਹੈ। ਐੱਸ.ਆਈ.ਪੰਨਾ ਲਾਲ ਦਾ ਕਹਿਣਾ ਸੀ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ : ਪ੍ਰੈੱਸ ਕਾਨਫਰੰਸ ’ਚ ਪਾਰਟੀ ਵਰਕਰ ਦਾ ਵੱਜਿਆ ਮੋਬਾਇਲ ਤਾਂ ਭੜਕੇ ਸਿਮਰਨਜੀਤ ਮਾਨ ਨੇ ਕਿਹਾ-Get Out (ਵੀਡੀਓ)

ਇਥੇ ਇਹ ਵੀ ਦੱਸਣਾ ਜ਼ਰੂਰੀ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ ’ਚ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ, ਜਿਸ ਵਿਚ ਇਕ ਮੁਟਿਆਰ ਨਸ਼ੇ ਦੀ ਹਾਲਤ ਵਿਚ ਪੂਰੀ ਤਰ੍ਹਾਂ ਟੱਲੀ ਨਜ਼ਰ ਆਈ ਸੀ। ਨਸ਼ੇ ’ਚ ਟੱਲੀ ਕੁੜੀ ਦਾ ਪਤਾ ਲੱਗਣ ’ਤੇ ਹਲਕਾ ਵਿਧਾਇਕ ਮੈਡਮ ਜੀਵਨਜੋਤ ਕੌਰ ਨੇ ਉਸ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਦਾਖਲ ਕਰਵਾ ਦਿੱਤਾ। ਵਿਧਾਇਕ ਮੈਡਮ ਜੀਵਨਜੋਤ ਕੌਰ ਨੇ ਦੱਸਿਆ ਕਿ ਉਕਤ ਕੁੜੀ ਲਹਿਰਾਗਾਗਾ ਸ਼ਹਿਰ ਨਾਲ ਸਬੰਧਤ ਦੱਸੀ ਜਾ ਰਹੀ ਹੈ ਅਤੇ ਉੱਥੇ ਹੀ ਵਿਆਹੀ ਹੈ। 

ਪੜ੍ਹੋ ਇਹ ਵੀ ਖ਼ਬਰ : ਸਕੂਲ ਨੂੰ ‘ਸੀ-4 ਬੰਬ’ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਬੱਚਿਆਂ ਨੂੰ ਲੈ ਕੇ ਪੁਲਸ ਦਾ ਨਵਾਂ ਖ਼ੁਲਾਸਾ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News