ਮੁੱਖ ਮੰਤਰੀ ਚਿਹਰਾ ਬਣਨ ਮਗਰੋਂ CM ਚੰਨੀ ਦਾ ਪਰਿਵਾਰ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਇਆ ਨਤਮਸਤਕ
Sunday, Feb 06, 2022 - 07:13 PM (IST)
ਰੂਪਨਗਰ (ਬਿਊਰੋ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਚੰਨੀ ਦੇ ਪਰਿਵਾਰ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੁਕਰੀਆ ਅਦਾ ਕੀਤਾ। ਦੱਸ ਦੇਈਏ ਕਿ ਰਾਹੁਲ ਗਾਂਧੀ ਵਲੋਂ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ : ਰਿਪਬਲਿਕਨ ਪਾਰਟੀ ਨੇ ਸਾਬਕਾ ਰਾਸ਼ਟਰਪਤੀ ਟਰੰਪ ਨਾਲ ਹੋਰ ਮਜ਼ਬੂਤ ਕੀਤਾ ਰਿਸ਼ਤਾ
ਇਸ ਐਲਾਨ ਤੋਂ ਬਾਅਦ ਚੰਨੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਮੇਰੇ ’ਤੇ ਭਰੋਸਾ ਕਰਨ ਉਹ ਪਾਰਟੀ ਹਾਈਕਮਾਨ ਅਤੇ ਪੰਜਾਬ ਦੇ ਲੋਕਾਂ ਦੇ ਸ਼ੁਕਰ ਗੁਜ਼ਾਰ ਹਨ। ਜਿਸ ਤਰ੍ਹਾਂ ਸਾਰਿਆਂ ਨੇ ਸਾਨੂੰ ਪਿਛਲੇ 111 ਦਿਨਾਂ ਵਿਚ ਪੰਜਾਬ ਨੂੰ ਅੱਗੇ ਲੈ ਕੇ ਜਾਣ ਲਈ ਮਿਹਨਤ ਕਰਦਿਆਂ ਦੇਖਿਆ ਹੈ, ਉਹ ਯਕੀਨ ਦੁਆਉਂਦੇ ਹਨ ਕਿ ਅੱਗੇ ਵੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲੈ ਕੇ ਜਾਣਗੇ।
ਇਹ ਵੀ ਪੜ੍ਹੋ : ਸ਼੍ਰੀਲੰਕਾ ਨੇ ਜਨਤਕ ਥਾਵਾਂ 'ਚ ਦਾਖਲੇ ਲਈ ਕੋਰੋਨਾ ਟੀਕਾਕਰਨ ਕੀਤਾ ਜ਼ਰੂਰੀ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।