ਅਹੁਦਾ ਸੰਭਾਲਣ ਪਿੱਛੋਂ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ
Thursday, Mar 06, 2025 - 02:10 AM (IST)

ਫਗਵਾੜਾ (ਜਲੋਟਾ) : ਡਾ. ਅਕਸ਼ਿਤਾ ਗੁਪਤਾ ਆਈ. ਏ. ਐੱਸ. ਕਮਿਸ਼ਨਰ ਨਗਰ ਨਿਗਮ ਫਗਵਾੜਾ ਵੱਲੋਂ ਆਪਣਾ ਅਹੁਦਾ ਸੰਭਾਲਣ ਉਪਰੰਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਜਾਇਜ਼ਾ ਲਿਆ ਗਿਆ, ਜਿਸ ਦੌਰਾਨ ਉਨ੍ਹਾਂ ਹਦੀਆਬਾਦ ਅਤੇ ਪਲਾਹੀ ਰੋਡ 'ਤੇ ਬਣੇ ਐੱਸ. ਟੀ. ਪੀ. (ਸੀਵਰੇਜ ਟਰੀਟਮੈਂਟ ਪਲਾਂਟ) ਦਾ ਦੌਰਾ ਕੀਤਾ। ਉਨ੍ਹਾਂ ਸੀਵਰੇਜ ਬੋਰਡ ਦੇ ਅਧਿਕਾਰੀਆਂ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ ਦੀ ਵਧੀਆ ਸਾਂਭ-ਸੰਭਾਲ ਲਈ ਤਸੱਲੀ ਪ੍ਰਗਟ ਕਰਦਿਆਂ ਅੱਗੇ ਤੋਂ ਵੀ ਹੋਰ ਬਿਹਤਰੀ ਨਾਲ ਕੰਮ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਇਹ ਵੀ ਪੜ੍ਹੋ : EPFO: ਕੀ ਜ਼ਿਆਦਾ ਪੈਨਸ਼ਨ ਪਾਉਣ ਦੀ ਉਮੀਦ ਹੋਵੇਗੀ ਖ਼ਤਮ? 5 ਲੱਖ ਲੋਕਾਂ ਨੂੰ ਲੱਗ ਸਕਦਾ ਹੈ ਝਟਕਾ
ਇਸ ਤੋਂ ਇਲਾਵਾ ਡਾ. ਅਕਸ਼ਿਤਾ ਗੁਪਤਾ ਵੱਲੋਂ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਇਹ ਸੁਨਿਸ਼ਚਿਤ ਕੀਤਾ ਜਾਵੇ ਕਿ ਪਾਣੀ ਅਤੇ ਸੀਵਰੇਜ ਦੇ ਬਿੱਲ ਜਮ੍ਹਾਂ ਕਰਵਾਉਣ ਲਈ ਦਫਤਰ ਵਿਖੇ ਆਉਣ ਵਾਲੇ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਾ ਆਉਣ ਦਿੱਤੀ ਜਾਵੇ ਅਤੇ ਬਿੱਲਾਂ ਦੀ ਕੁਲੈਕਸ਼ਨ ਨੂੰ ਆਨਲਾਈਨ ਮਾਧਿਅਮ ਰਾਹੀਂ ਵੀ ਚਾਲੂ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸ਼ਹਿਰ ਦੀ ਸਾਫ-ਸਫਾਈ ਲਈ ਹਰ ਸੰਭਵ ਯਤਨ ਨਗਰ ਨਿਗਮ ਵੱਲੋਂ ਕੀਤੇ ਜਾਣਗੇ ਅਤੇ ਇਸ ਕੰਮ ਲਈ ਸ਼ਹਿਰ ਵਾਸੀਆਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਪ੍ਰਦੀਪ ਚੌਟਾਨੀ, ਅਮਿਤ ਕੁਮਾਰ ਅਤੇ ਨਗਰ ਨਿਗਮ ਦੇ ਅਧਿਕਾਰੀ ਅਜੇ ਕੁਮਾਰ ਅਤੇ ਰਵਿੰਦਰ ਸਿੰਘ ਕਲਸੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਮੁੰਬਈ 'ਚ ਇੱਥੇ ਖੁੱਲ੍ਹੇਗਾ Tesla ਦਾ ਪਹਿਲਾ ਸ਼ੋਅਰੂਮ, ਕੰਪਨੀ ਹਰ ਮਹੀਨੇ ਚੁਕਾਏਗੀ 35 ਲੱਖ ਰੁਪਏ ਦਾ ਕਿਰਾਇਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8