ਬਰਨਾਲਾ ਮਗਰੋਂ ਅੱਜ ਧੂਰੀ ਵਾਲਿਆਂ ਨੂੰ ਮਿਲੇਗਾ ਵੱਡਾ ਤੋਹਫ਼ਾ, CM ਮਾਨ ਵੰਡਣਗੇ ਗੱਫੇ
Sunday, Jul 20, 2025 - 09:31 AM (IST)

ਧੂਰੀ/ਚੰਡੀਗੜ੍ਹ (ਅੰਕੁਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਦੌਰੇ 'ਤੇ ਹਨ। ਮੁੱਖ ਮੰਤਰੀ ਵਲੋਂ ਅੱਜ ਧੂਰੀ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾਵੇਗਾ। ਧੂਰੀ ਵਿਖੇ ਮੁੱਖ ਮੰਤਰੀ ਮਾਨ ਵਲੋਂ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ B.ED 'ਚ ਦਾਖ਼ਲਾ ਲੈਣ ਵਾਲਿਆਂ ਲਈ ਖ਼ੁਸ਼ਖ਼ਬਰੀ, ਮਿਲੀ ਵੱਡੀ ਰਾਹਤ
ਇਸ ਤੋਂ ਇਲਾਵਾ ਮੁੱਖ ਮੰਤਰੀ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਨੂੰ ਵਿਕਾਸ ਕਾਰਜਾਂ 'ਚ ਮਦਦ ਰਾਸ਼ੀ ਵੀ ਵੰਡਣਗੇ। ਦੱਸਣਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ 'ਚ 8 ਨਵੀਆਂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਸਨ।
ਇਹ ਵੀ ਪੜ੍ਹੋ : ਅੱਜ ਇਹ ਸੜਕਾਂ ਰਹਿਣਗੀਆਂ ਬੰਦ! ਲੱਗ ਗਏ ਬੈਰੀਕੇਡ, ਇੱਧਰ ਆਉਣ ਵਾਲੇ ਸਾਵਧਾਨ
ਮੁੱਖ ਮੰਤਰੀ ਮਾਨ ਦਾ ਸੁਫ਼ਨਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਸਫ਼ਲਤਾ ਹਾਸਲ ਕਰਨ ਲਈ ਯੋਗ ਬਣਾਇਆ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8