ਪ੍ਰਧਾਨ ਬਣਨ ਮਗਰੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਏ ਪਰਗਟ ਸਿੰਘ (ਤਸਵੀਰਾਂ)
Saturday, Oct 03, 2026 - 11:18 AM (IST)
ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਹੋਣ ਤੋਂ ਬਾਅਦ ਪਰਗਟ ਸਿੰਘ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਅੱਜ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁੱਜੇ ਅਤੇ ਮੱਥਾ ਟੇਕਿਆ। ਇੱਥੇ ਪਰਗਟ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪਰਗਟ ਸਿੰਘ ਨੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਮਿਹਰ ਕਰਨ ਕਿ ਉਹ ਇਹ ਜ਼ਿੰਮੇਵਾਰੀ ਪੂਰੀ ਈਮਾਨਦਾਰੀ, ਨਿਮਰਤਾ ਅਤੇ ਪੰਜਾਬ ਦੀ ਸੇਵਾ ਦੀ ਭਾਵਨਾ ਨਾਲ ਨਿਭਾ ਸਕਣ।
ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਦੀ ਨਵੀਂ ਭਵਿੱਖਬਾਣੀ, ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ

ਦੱਸਣਯੋਗ ਹੈ ਕਿ ਸੂਬਾ ਕਾਂਗਰਸ ਦੇ ਕਈ ਆਗੂਆਂ ਨੇ ਪਰਗਟ ਸਿੰਘ ਨੂੰ ਸੂਬਾ ਵਿਧਾਨ ਸਭਾ ਚੋਣਾਂ ਤੋਂ ਕੁੱਝ ਮਹੀਨੇ ਪਹਿਲਾਂ ਇਹ ਜ਼ਿੰਮੇਵਾਰੀ ਸੌਂਪਣ 'ਤੇ ਵਧਾਈ ਦਿੱਤੀ ਹੈ। ਸ਼ੁੱਕਰਵਾਰ ਰਾਤ ਨੂੰ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਗਟ ਸਿੰਘ ਦੀ ਪਤਨੀ ਬਰਿੰਦਰ ਪ੍ਰੀਤ ਕੌਰ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਵੱਡੇ ਪ੍ਰਾਜੈਕਟ ਨੂੰ ਕੇਂਦਰ ਦੀ ਮਨਜ਼ੂਰੀ, ਪੰਜਾਬੀਆਂ ਦੀ 40 ਸਾਲ ਪੁਰਾਣੀ ਮੰਗ ਹੋਈ ਪੂਰੀ


ਉਨ੍ਹਾਂ ਕਿਹਾ ਕਿ ਪਰਗਟ ਇੱਕ ਖੇਡ ਪਿਛੋਕੜ ਤੋਂ ਹਨ ਅਤੇ ਉਨ੍ਹਾਂ ਨੇ ਜ਼ਿੰਦਗੀ ਵਿੱਚ ਹਰ ਕੰਮ ਦ੍ਰਿੜਤਾ ਨਾਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ 'ਬਦਲਾਅ' ਦੀ ਉਡੀਕ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
