ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਨਵਜੋਤ ਸਿੱਧੂ ਨੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Thursday, Apr 06, 2023 - 06:46 PM (IST)

ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਨਵਜੋਤ ਸਿੱਧੂ ਨੇ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਬਿਊਰੋ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਟਿਆਲਾ ਜੇਲ੍ਹ ’ਚੋਂ ਰਿਹਾਅ ਹੋਣ ਮਗਰੋਂ ਅੱਜ ਪਹਿਲੀ ਵਾਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਵਢੇਰਾ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਸੋਸ਼ਲ ਮੀਡੀਆ ’ਤੇ ਇਸ ਮੁਲਾਕਾਤ ਨੂੰ ਲੈ ਕੇ ਤਸਵੀਰ ਸਾਂਝੀ ਕੀਤੀ । ਸਿੱਧੂ ਨੇ ਨਾਲ ਹੀ ਲਿਖਿਆ ਕਿ ‘ਅੱਜ ਨਵੀਂ ਦਿੱਲੀ ’ਚ ਮੇਰੇ ਮੈਂਟੋਰ ਰਾਹੁਲ ਜੀ ਅਤੇ ਦੋਸਤ, ਫਿਲਾਸਫਰ, ਗਾਈਡ ਪ੍ਰਿਯੰਕਾ ਜੀ ਨੂੰ ਮਿਲਿਆਂ। ਉਨ੍ਹਾਂ ਨਾਲ ਹੀ ਲਿਖਿਆ ਕਿ ਤੁਸੀਂ ਮੈਨੂੰ ਜੇਲ੍ਹ ਭੇਜ ਸਕਦੇ ਹੋ, ਮੈਨੂੰ ਡਰਾ-ਧਮਕਾ ਸਕਦੇ ਹੋ, ਮੇਰੇ ਸਾਰੇ ਵਿੱਤੀ ਖਾਤੇ ਬਲੌਕ ਕਰ ਸਕਦੇ ਹੋ ਪਰ ਪੰਜਾਬ ਅਤੇ ਮੇਰੇ ਲੀਡਰਾਂ ਲਈ ਮੇਰੀ ਵਚਨਬੱਧਤਾ ਨਾ ਤਾਂ ਝੁਕੇਗੀ ਅਤੇ ਨਾ ਹੀ ਇਕ ਇੰਚ ਪਿੱਛੇ ਹਟੇਗੀ !!’’

 ਇਹ ਖ਼ਬਰ ਵੀ ਪੜ੍ਹੋ : ਖੇਤਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ ਰੋਕਣ ਸਬੰਧੀ ਮੰਤਰੀ ਹਰਭਜਨ ਸਿੰਘ ETO ਦਾ ਅਹਿਮ ਬਿਆਨ
PunjabKesari

ਦੱਸ ਦੇਈਏ ਕਿ ਸਾਢੇ ਤਿੰਨ ਦਹਾਕੇ ਪਹਿਲਾਂ ਪਟਿਆਲਾ ’ਚ ਵਾਪਰੇ ਰੋਡਰੇਜ ਕੇਸ ’ਚ 10 ਮਹੀਨੇ 11 ਦਿਨ ਦੀ ਸਜ਼ਾ ਕੱਟਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਬਾਹਰ ਆਏ ਸਨ। ਸਿੱਧੂ ਦੇ ਬਾਹਰ ਆਉਣ ਨਾਲ ਜਿੱਥੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ’ਚ ਖੁਸ਼ੀ ਦੀ ਲਹਿਰ ਹੈ, ਉਥੇ ਹੀ ਪੰਜਾਬ ਦਾ ਸਿਆਸੀ ਮਾਹੌਲ ਵੀ ਗਰਮਾ ਗਿਆ ਹੈ।
 


author

Manoj

Content Editor

Related News