ਜ਼ਮਾਨਤ ''ਤੇ ਬਾਹਰ ਆ ਕੇ ਫਿਰ ਸ਼ੁਰੂ ਕੀਤੀ ਸਮੱਗਲਿੰਗ, 22 ਮਾਮਲਿਆਂ ''ਚ ਨਾਮਜ਼ਦ ਰਣਧੀਰ ਪੁਲਸ ਅੜਿੱਕੇ
Thursday, Apr 09, 2026 - 05:58 AM (IST)
ਲੁਧਿਆਣਾ (ਅਨਿਲ) : ਪੁਲਸ ਕਮਿਸ਼ਨਰ ਆਈ. ਪੀ. ਐੱਸ. ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਨਸ਼ਾ ਸਮੱਗਲਰਾਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਉਂਦਿਆਂ 2 ਮੁਲਜ਼ਮਾਂ ਨੂੰ 90 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਸਬ-ਇੰਸਪੈਕਟਰ ਕਸ਼ਮੀਰ ਸਿੰਘ ਅਤੇ ਥਾਣੇਦਾਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਟੀਮ ਨੇ ਮੈਟਰੋ ਮਾਲ ਨੇੜੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ ’ਤੇ ਰਣਧੀਰ ਕੁਮਾਰ (ਵਾਸੀ ਗੰਨਾ ਪਿੰਡ, ਫਿਲੌਰ) ਅਤੇ ਵਿਕਰਮ ਸੰਧੂ (ਵਾਸੀ ਬਾਜ਼ੀਗਰ ਬਸਤੀ, ਖੰਨਾ) ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।
ਇਹ ਵੀ ਪੜ੍ਹੋ : ਮਨੀ ਐਕਸਚੇਂਜਰ ਦੀ ਮਹਿਲਾ ਕੈਸ਼ੀਅਰ 20 ਲੱਖ ਰੁਪਏ ਦੀ ਚੋਰੀ ਕਰ ਕੇ ਹੋਈ ਫ਼ਰਾਰ
ਜਾਂਚ ਅਧਿਕਾਰੀਆਂ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਸਮੱਗਲਿੰਗ ’ਚ ਸਰਗਰਮ ਹਨ। ਮੁਲਜ਼ਮ ਰਣਧੀਰ ਕੁਮਾਰ ’ਤੇ ਪਹਿਲਾਂ ਹੀ ਵੱਖ-ਵੱਖ ਥਾਣਿਆਂ ’ਚ ਨਸ਼ਾ ਸਮੱਗਲਿੰਗ ਅਤੇ ਲੜਾਈ-ਝਗੜੇ ਦੇ 22 ਮਾਮਲੇ ਦਰਜ ਹਨ ਅਤੇ ਉਹ ਜ਼ਮਾਨਤ ’ਤੇ ਬਾਹਰ ਆਇਆ ਹੋਇਆ ਸੀ। ਦੂਜੇ ਮੁਲਜ਼ਮ ਵਿਕਰਮ ਸੰਧੂ ’ਤੇ ਵੀ ਨਸ਼ਾ ਸਮੱਗਲਿੰਗ ਦੇ 2 ਪੁਰਾਣੇ ਮਾਮਲੇ ਦਰਜ ਹਨ। ਪੁਲਸ ਨੇ ਦੋਵਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਅੱਜ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਲਿਆ ਜਾਵੇਗਾ ਤਾਂ ਜੋ ਅਗਲੀ ਪੁੱਛਗਿੱਛ ਰਾਹੀਂ ਹੋਰ ਖੁਲਾਸੇ ਕੀਤੇ ਜਾ ਸਕਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
