ਸਰਕਾਰੀ ਹਸਪਤਾਲ ''ਚ ਔਰਤ ਦੀ ਮੌਤ ਮਗਰੋਂ ਪਰਿਵਾਰ ਨੇ ਕੀਤਾ ਹੰਗਾਮਾ

Sunday, Oct 06, 2024 - 03:50 PM (IST)

ਸਰਕਾਰੀ ਹਸਪਤਾਲ ''ਚ ਔਰਤ ਦੀ ਮੌਤ ਮਗਰੋਂ ਪਰਿਵਾਰ ਨੇ ਕੀਤਾ ਹੰਗਾਮਾ

ਡੇਰਾਬਸੀ (ਵਿਕਰਮਜੀਤ)- ਡੇਰਾਬੱਸੀ ਦੇ ਸਰਕਾਰੀ ਹਸਪਤਾਲ ਵਿਚ ਔਰਤ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਵੱਲੋਂ ਹੰਗਾਮਾ ਕੀਤਾ ਗਿਆ। ਇਕ ਵਿਅਕਤੀ ਬੀਤੀ ਆਪਣੀ ਪਤਨੀ ਦੀ ਸਿਹਤ ਵਿਗੜਨ ’ਤੇ ਉਸ ਨੂੰ ਇਲਾਜ ਲਈ ਡੇਰਾਬੱਸੀ ਦੇ ਸਰਕਾਰੀ ਹਸਪਤਾਲ ਲੈ ਕੇ ਆਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ- ਕਿਸਾਨਾਂ ਲਈ ਅਹਿਮ ਖ਼ਬਰ, CM ਭਗਵੰਤ ਮਾਨ ਨੇ ਕਰ ਦਿੱਤਾ ਵੱਡਾ ਐਲਾਨ

ਡਾਕਟਰਾਂ ਨੇ ਦੱਸਿਆ ਕਿ ਔਰਤ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ, ਜਿਸ ਕਾਰਨ ਵਿਅਕਤੀ ਨੇ ਆਪਣੀ ਪਤਨੀ ਦੀ ਲਾਸ਼ ਲੈਣ ਲਈ ਹਸਪਤਾਲ ’ਚ ਹੰਗਾਮਾ ਕਰ ਦਿੱਤਾ। ਹਸਪਤਾਲ ਦੇ ਸਟਾਫ਼ ਵੱਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਵਿਅਕਤੀ ਨੂੰ ਸ਼ਾਂਤ ਕਰਨ ਤੋਂ ਬਾਅਦ ਮਾਹੌਲ ਸ਼ਾਂਤ ਕੀਤਾ। ਮ੍ਰਿਤਕਾ ਦੀ ਪਛਾਣ ਜਤਿੰਦਰ ਕੌਰ (38) ਪਤਨੀ ਜਗਰੂਪ ਸਿੰਘ ਵਾਸੀ ਬਾਲਾਜੀ ਨਗਰ ਡੇਰਾਬੱਸੀ ਵਜੋਂ ਹੋਈ ਹੈ। ਜਾਂਚ ਅਧਿਕਾਰੀ ਕੁਲਦੀਪ ਕੁਮਾਰ ਨੇ ਦੱਸਿਆ ਕਿ ਜਗਰੂਪ ਸਿੰਘ ਦੇ ਬਿਆਨਾਂ ’ਤੇ ਬੀਐੱਨਐੱਸ 194 ਤਹਿਤ ਮਾਮਲਾ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, 2 ਮੋਟਰਸਾਈਕਲਾਂ ਦੀ ਹੋਈ ਜ਼ਬਰਦਸਤ ਟੱਕਰ, 3 ਨੌਜਵਾਨਾਂ ਦੀ ਦਰਦਨਾਕ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News