ਗਗਨਦੀਪ ਰੰਧਾਵਾ ਦੀ ਮੌਤ ਮਗਰੋਂ ਪਤਨੀ ਰੁਪਿੰਦਰ ਕੌਰ ਦੇ ਗੰਭੀਰ ਦੋਸ਼, ਕੀਤੀ ਸੁਰੱਖਿਆ ਦੀ ਮੰਗ
Sunday, Mar 22, 2026 - 11:19 AM (IST)
ਅੰਮ੍ਰਿਤਸਰ/ਤਰਨਤਾਰਨ- ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰਿਪੋਰਟਾਂ ਅਨੁਸਾਰ ਰੰਧਾਵਾ ਨੇ ਇਹ ਕਦਮ ਚੁੱਕਣ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਸੀ, ਜਿਸ ਵਿੱਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਨਾਮ ਲਿਆ ਗਿਆ ਸੀ। ਘਟਨਾ ਸਾਹਮਣੇ ਆਉਣ ਤੋਂ ਬਾਅਦ ਇਹ ਵੀ ਜਾਣਕਾਰੀ ਮਿਲੀ ਕਿ ਟਰਾਂਸਪੋਰਟ ਮੰਤਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
ਇਸ ਮਾਮਲੇ ਤੋਂ ਬਾਅਦ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਦਾ ਬਿਆਨ ਵੀ ਸਾਹਮਣੇ ਆਇਆ ਹੈ। ਗਗਨਦੀਪ ਦੀ ਪਤਨੀ ਰੁਪਿੰਦਰ ਕੌਰ ਨੇ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪਤੀ ਦੇ ਸਿਰ ‘ਤੇ ਹੀ ਸਾਰਾ ਪਰਿਵਾਰ ਨਿਰਭਰ ਸੀ। ਹੁਣ ਉਹ ਤਿੰਨ ਬੱਚਿਆਂ ਦੀ ਪਰਵਰਿਸ਼ ਅਤੇ ਬਜ਼ੁਰਗ ਮਾਤਾ ਦੀ ਦੇਖਭਾਲ ਕਿਵੇਂ ਕਰਨਗੇ, ਇਹ ਉਨ੍ਹਾਂ ਲਈ ਵੱਡੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਮਿਲੇ ਅਤੇ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਇਹ ਵੀ ਪੜ੍ਹੋ- ਜਦ ਤੱਕ ਪੁਲਸ FIR ਦਰਜ ਨਹੀਂ ਕਰਦੀ ਮੈਂ ਇੱਥੇ ਹੀ..., ਗਗਨ ਰੰਧਾਵਾ ਘਰ ਪੁੱਜੇ ਸੁਖਬੀਰ ਬਾਦਲ ਦਾ ਵੱਡਾ ਐਲਾਨ
ਰੁਪਿੰਦਰ ਕੌਰ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ, ਉਹ ਗਗਨਦੀਪ ਸਿੰਘ ਰੰਧਾਵਾ ਦਾ ਪੋਸਟਮਾਰਟਮ ਨਹੀਂ ਹੋਣ ਦੇਣਗੇ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਅਜੇ ਵੀ ਆਪਣੀ ਜਾਨ ਨੂੰ ਖ਼ਤਰਾ ਮਹਿਸੂਸ ਹੋ ਰਿਹਾ ਹੈ ਅਤੇ ਪ੍ਰਸ਼ਾਸਨ ਤੋਂ ਤੁਰੰਤ ਸੁਰੱਖਿਆ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ ਵੱਡੀ UPDATE
ਉਨ੍ਹਾਂ ਦੇ ਦੱਸਿਆ ਕਿ ਸਾਨੂੰ ਲਗਾਤਾਰ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਕਿ ਉਨ੍ਹਾਂ ਦੇ ਬੱਚਿਆਂ ਨੂੰ ਮਾਰ ਦਿੱਤਾ ਜਾਵੇਗਾ। ਇਸ ਕਾਰਨ ਉਹ ਆਪਣੇ ਘਰ ਵਿੱਚ ਵੀ ਨਹੀਂ ਰਹਿ ਰਹੇ ਸਨ ਅਤੇ ਬੱਚਿਆਂ ਨੂੰ ਪੇਕੇ ਘਰ ਛੱਡਣਾ ਪਿਆ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਲਗਾਤਾਰ ਮਾਨਸਿਕ ਤਣਾਅ ਅਤੇ ਗੈਂਗਸਟਰ ਤੋਂ ਮਰਵਾਉਣ ਦੀਆਂ ਧਮਕੀਆਂ ਦੇ ਕਾਰਨ ਹੀ ਗਗਨਦੀਪ ਸਿੰਘ ਰੰਧਾਵਾ ਨੇ ਇਹ ਕਦਮ ਚੁੱਕਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
