ਖਹਿਰਾ ਨੂੰ ਜ਼ਮਾਨਤ ਮਿਲਣ ਮਗਰੋਂ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ
Monday, Jan 15, 2024 - 02:44 PM (IST)
ਕਪੂਰਥਲਾ (ਵੈੱਬ ਡੈਸਕ) : ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਦਰਅਸਲ ਕਪੂਰਥਲਾ ਦੀ ਅਦਾਲਤ ਵਲੋਂ ਸੁਖਪਾਲ ਸਿੰਘ ਖਹਿਰਾ ਨੂੰ ’ਚ ਅੱਜ ਜ਼ਮਾਨਤ ਦਿੱਤੀ ਗਈ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੁਲਸ ਨੇ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਮਗਰੋਂ 15 ਜਨਵਰੀ ਦੀ ਤਾਰੀਖ਼ ਤੈਅ ਕੀਤੀ ਸੀ। ਅੱਜ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ ’ਤੇ ਆਪਣਾ ਫ਼ੈਸਲਾ ਸੁਣਾਇਆ।
ਇਸ ਦਰਮਿਆਨ ਸੁਖਪਾਲ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਖਹਿਰਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਮਹਿਤਾਬ ਸਿੰਘ ਖਹਿਰਾ ਨੇ ਕਿਹਾ ਹੈ, ‘‘ਕੂੜ ਨਿਖੁਟੇ ਨਾਨਕਾ ਓੜਕਿ ਸਚਿ ਰਹੀ।’’ਇਸ ਦੇ ਨਾਲ ਹੀ ਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਕਿਹਾ ਹੈ,‘‘ਦੋਸਤੋ, ਪਰਮਾਤਮਾ ਦੀ ਕਿਰਪਾ ਅਤੇ ਤੁਹਾਡੀਆਂ ਸਾਰੀਆਂ ਦੀਆਂ ਅਰਦਾਸਾਂ ਸਦਕਾ ਮੇਰੇ ਪਿਤਾ ਸੁਖਪਾਲ ਸਿੰਘ ਖਹਿਰਾ ਜੀ ਨੂੰ ਅੱਜ ਜ਼ਮਾਨਤ ਮਿਲ ਗਈ ਹੈ, ਸੱਚ ਨੂੰ ਕੁਝ ਸਮੇਂ ਲਈ ਪਰੇਸ਼ਾਨ ਜ਼ਰੂਰ ਕੀਤਾ ਜਾ ਸਕਦਾ ਪਰ ਸੱਚ ਨੂੰ ਹਰਾਇਆ ਨਹੀਂ ਜਾ ਸਕਦਾ। ਮੇਰੇ ਪਿਤਾ ਜਲਦ ਤੁਹਾਡੇ ਸਾਰਿਆਂ ਵਿਚਕਾਰ ਹੋਣਗੇ।’’ ਇਥੇ ਦੱਸਣਯੋਗ ਹੈ ਕਿ ਮਹਿਲਾ ਦੇ ਵੱਲੋਂ ਧਮਕਾਉਣ ਦੇ ਦੋਸ਼ਾਂ ਅਧੀਨ ਖਹਿਰਾ ਖ਼ਿਲਾਫ਼ ਸੁਭਾਨਪੁਰ ਥਾਣਾ ’ਚ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਸੁਖਪਾਲ ਖਹਿਰਾ ਨੂੰ ਮਿਲੀ ਵੱਡੀ ਰਾਹਤ, ਕਪੂਰਥਲਾ ਅਦਾਲਤ ਤੋਂ ਮਿਲੀ ਜ਼ਮਾਨਤ
ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਨੇ ਸੁਖਪਾਲ ਖਹਿਰਾ ਨੂੰ 14 ਦਿਨਾਂ ਦੀ ਜੂਡੀਸ਼ੀਅਲ ਹਿਰਾਸਤ ’ਚ ਭੇਜਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਰਜ ਕੀਤੀ ਸੀ। ਇਸੇ ਦੇ ਚਲਦਿਆਂ 9 ਜਨਵਰੀ ਨੂੰ ਪੁਲਸ ਨੇ ਰਿਕਾਰਡ ਪੇਸ਼ ਨਹੀਂ ਕੀਤਾ ਸੀ ਤਾਂ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਸਨ।
ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਹੋਇਆ ਤਾਂ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਆਦੇਸ਼ ਦਿੱਤੇ ਗਏ। ਪੁਲਸ ਦੇ ਰਿਕਾਰਡ ਪੇਸ਼ ਕੀਤਾ ਤਾਂ ਅੱਜ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਭਾਜਪਾ ਜਨਵਰੀ ਦੇ ਅਖੀਰ ’ਚ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਦੇ ਸਕਦੀ ਹੈ ਮਨਜ਼ੂਰੀ
ਕੀ ਹੈ ਮਾਮਲਾ
ਇਸ ਮਾਮਲੇ ’ਚ ਦਿਲਚਸਪ ਗੱਲ ਇਹ ਹੈ ਕਿ ਇਹ ਕੇਸ 4 ਜਨਵਰੀ ਨੂੰ ਤੜਕੇ 3 ਵਜੇ ਦਰਜ ਕੀਤਾ ਗਿਆ ਸੀ, ਜਿਸ ਤੋਂ ਕੁਝ ਘੰਟੇ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਖਪਾਲ ਸਿੰਘ ਖਹਿਰਾ ਵੱਲੋਂ ਡਰੱਗਜ਼ ਮਾਮਲੇ ’ਚ ਦਾਇਰ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਸੁਣਾਇਆ ਜਾਣਾ ਸੀ। ਐੱਫ਼. ਆਈ. ਆਰ. ਅਨੁਸਾਰ ਰਣਜੀਤ ਕੌਰ ਪਤਨੀ ਕਸ਼ਮੀਰ ਸਿੰਘ ਨੇ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਸਾਥੀਆਂ ਵਿਰੁੱਧ ਕਥਿਤ ਤੌਰ ’ਤੇ ਪਿੰਡ ਡੋਗਰਾਂਵਾਲਾ ਵਿਖੇ 15 ਅਕਤੂਬਰ 2023 ਨੂੰ ਇਕ ਗੰਭੀਰ ਅਪਰਾਧ ਕਰਨ ਲਈ ਕਾਨੂੰਨੀ ਕਾਰਵਾਈ ਕਰਨ ਲਈ ਸ਼ਿਕਾਇਤ ਦਰਜ ਕਰਵਾਈ ਸੀ। ਐੱਫ. ਆਈ. ਆਰ. ਮੁਤਾਬਕ ਰਣਜੀਤ ਕੌਰ ਨੇ ਕਿਹਾ ਕਿ ਮੇਰੇ ਪਤੀ ਕਸ਼ਮੀਰ ਸਿੰਘ ਨੇ ਫਾਜ਼ਿਲਕਾ ਜ਼ਿਲ੍ਹਾ ਵਿਚ ਸੁਖਪਾਲ ਸਿੰਘ ਖਹਿਰਾ ਵਿਰੁੱਧ ਦਰਜ ਕੀਤੇ ਨਸ਼ਿਆਂ ਦੇ ਕੇਸ ਵਿਚ ਬਿਆਨ ਦਰਜ ਕਰਵਾਏ ਹਨ। ਉਨ੍ਹਾਂ ਨੇ ਦਾਅਵਾ ਕੀਤਾ ਕਿ ਉਹ 15 ਅਕਤੂਬਰ 2023 ਨੂੰ ਆਪਣੇ ਘਰ ਵਿਚ ਕੰਮ ਕਰ ਰਹੀ ਸੀ ਤਾਂ ਅਣਪਛਾਤੇ ਵਿਅਕਤੀ ਪਿੰਡ ਡੋਗਰਾਂਵਾਲਾ ਵਿਖੇ ਮੇਰੇ ਘਰ ਵਿਚ ਜ਼ਬਰਦਸਤੀ ਦਾਖ਼ਲ ਹੋ ਗਏ। ਉਨ੍ਹਾਂ ਨੇ ਮੈਨੂੰ ਧਮਕੀਆਂ ਦਿੱਤੀਆਂ। ਉਕਤ ਨੇ ਦੱਸਿਆ ਕਿ ਉਨ੍ਹਾਂ ਨੂੰ 22 ਅਕਤੂਬਰ 2023 ਨੂੰ ਮੇਰੇ ਪਤੀ ਨੂੰ ਖਹਿਰਾ ਵਿਰੁੱਧ ਦਿੱਤੇ ਬਿਆਨ ਨੂੰ ਵਾਪਸ ਲੈਣ ਲਈ ਇੱਕ ਕਾਲ ਵੀ ਆਈ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸੁਖਪਾਲ ਸਿੰਘ ਖਹਿਰਾ ਦੇ ਇਸ਼ਾਰੇ ’ਤੇ ਮੈਨੂੰ ਅਤੇ ਮੇਰੇ ਪੂਰੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਧਮਕੀ ਦਿੱਤੀ ਕਿ ਜੇਕਰ ਮੇਰੇ ਪਤੀ ਨੇ ਆਪਣੇ ਆਪ ਨੂੰ ਕੇਸ ਤੋਂ ਵਾਪਸ ਨਾ ਲਿਆ ਤਾਂ ਉਹ ਪੂਰੇ ਪਰਿਵਾਰ ਨੂੰ ਖ਼ਤਮ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪਾਰਕਿੰਗ ਵਾਲੀਆਂ ਥਾਵਾਂ ਲਈ ਡਿਪਟੀ ਕਮਿਸ਼ਨਰ ਪੁਲਸ ਅੰਕੁਰ ਗੁਪਤਾ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ~
‘ਜਗਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।