ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ, ਪਹਿਲਾਂ ਪਿਲਾਈ ਸ਼ਰਾਬ ਫਿਰ ਦੋਸਤ ਦਾ ਕਰ ''ਤਾ ਕਤਲ

Friday, Jan 31, 2025 - 03:54 PM (IST)

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ, ਪਹਿਲਾਂ ਪਿਲਾਈ ਸ਼ਰਾਬ ਫਿਰ ਦੋਸਤ ਦਾ ਕਰ ''ਤਾ ਕਤਲ

ਜਲੰਧਰ (ਪੁਨੀਤ)–ਦੋਸਤ ਦੀ ਪਤਨੀ ਨਾਲ ਪ੍ਰੇਮ ਸੰਬੰਧਾਂ ਕਾਰਨ ਦੋਸਤ ਦਾ ਕਤਲ ਕਰਨ ਦੇ ਮਾਮਲੇ ਵਿਚ ਜੀ. ਆਰ. ਪੀ. ਥਾਣੇ ਦੀ ਪੁਲਸ ਨੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਤਲ ਦੀ ਵਾਰਦਾਤ ਨੂੰ 3 ਵਿਅਕਤੀਆਂ ਵੱਲੋਂ ਅੰਜਾਮ ਦਿੱਤਾ ਗਿਆ ਸੀ, ਜਦਕਿ ਮ੍ਰਿਤਕ ਦੀ ਪਤਨੀ ਨੇਹਾ ਵੀ ਇਸ ਸਾਜ਼ਿਸ਼ ਵਿਚ ਸ਼ਾਮਲ ਸੀ। ਇਸ ਕਾਰਨ 4 ਵਿਅਕਤੀਆਂ ਨੂੰ ਕੇਸ ਵਿਚ ਮੁਲਜ਼ਮ ਬਣਾਇਆ ਗਿਆ, ਹਾਲਾਂਕਿ ਮ੍ਰਿਤਕ ਦੀ ਪਤਨੀ ਕਤਲ ਸਮੇਂ ਮੌਜੂਦ ਨਹੀਂ ਸੀ ਪਰ ਉਹ ਵੀ ਸਾਜ਼ਿਸ਼ ਦਾ ਹਿੱਸਾ ਸੀ। ਕੇਸ ਮੁਤਾਬਕ ਮੁਲਜ਼ਮਾਂ ਵੱਲੋਂ ਪਹਿਲਾਂ ਦੋਸਤ ਨੂੰ ਸ਼ਰਾਬ ਪਿਆਈ ਗਈ ਅਤੇ ਬਾਅਦ ਵਿਚ ਉਸ ਦਾ ਕਤਲ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਮਾਪਿਆਂ ਦੇ 20 ਸਾਲਾ ਪੁੱਤ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ

ਜੀ. ਆਰ. ਪੀ. ਥਾਣਾ ਜਲੰਧਰ ਦੀ ਪੁਲਸ ਵੱਲੋਂ ਮੁਲਜ਼ਮ ਨੂੰ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਐੱਸ. ਐੱਚ. ਓ. ਪਲਵਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਬੀਤੇ ਸਾਲ 2 ਨਵੰਬਰ ਨੂੰ ਰੇਲਵੇ ਸਟੇਸ਼ਨ ਮੁਕੇਰੀਆਂ ਓਵਰਬ੍ਰਿਜ ਦੇ ਹੇਠਾਂ ਝਾੜੀਆਂ ਵਿਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਸੀ, ਜਿਸ ਦੀ ਪਛਾਣ ਸੰਜੀਵ ਕੁਮਾਰ ਉਰਫ਼ ਸੋਨੂੰ ਪੁੱਤਰ ਗਿਆਨ ਚੰਦ ਨਿਵਾਸੀ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਤੌਰ ’ਤੇ ਹੋਈ ਸੀ। ਕਤਲ ਤੋਂ ਬਾਅਦ ਮ੍ਰਿਤਕ ਦੀ ਪਤਨੀ ਨੇਹਾ ਦੇ ਬਿਆਨਾਂ ’ਤੇ ਗੁਰਪ੍ਰੀਤ ਉਰਫ਼ ਛੋਟੂ ਖ਼ਿਲਾਫ਼ ਐੱਫ਼. ਆਈ. ਆਰ. ਨੰਬਰ 134 ਤਹਿਤ 302, 201, 12-ਬੀ, 182 ਆਈ. ਪੀ. ਸੀ. ਤਹਿਤ ਜੀ. ਆਰ. ਪੀ. ਥਾਣਾ ਜਲੰਧਰ ਵਿਚ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਟਰੰਪ ਦੀ ਸਖ਼ਤੀ ਨੇ ਪੰਜਾਬੀਆਂ ਸਣੇ ਹੋਰਾਂ ਦੇ ਡੁੱਬੋ 'ਤੇ ਅਰਬਾਂ ਰੁਪਏ! ਪਰਿਵਾਰਾਂ ਦੀ ਉੱਡੀ ਰਾਤਾਂ ਦੀ ਨੀਂਦ

ਇੰਸ. ਭਿੰਡਰ ਨੇ ਦੱਸਿਆ ਕਿ ਮ੍ਰਿਤਕ ਦੇ ਭਤੀਜੇ ਤਾਹਿਰ ਕੁਮਾਰ ਵੱਲੋਂ ਬਿਆਨ ਦਰਜ ਕਰਵਾਉਂਦੇ ਹੋਏ ਆਪਣੀ ਚਾਚੀ ਨੇਹਾ ਨੂੰ ਦੋਸ਼ੀ ਦੱਸਿਆ ਗਿਆ। ਇਸ ਕਾਰਨ ਪੁਲਸ ਨੇ 120-ਬੀ ਤਹਿਤ ਮ੍ਰਿਤਕ ਦੀ ਪਤਨੀ ਨੇਹਾ ਨੂੰ ਵੀ ਨਾਮਜ਼ਦ ਕੀਤਾ ਅਤੇ ਤਾਹਿਰ ਕੁਮਾਰ ਨੂੰ ਗਵਾਹ ਬਣਾ ਲਿਆ। ਭਿੰਡਰ ਨੇ ਦੱਸਿਆ ਕਿ ਇਸ ਕੇਸ ਵਿਚ ਚੱਲੀ ਜਾਂਚ ਤੋਂ ਬਾਅਦ ਪੁਲਸ ਨੇ ਮੁਲਜ਼ਮ ਗੁਰਪ੍ਰੀਤ ਉਰਫ਼ ਛੋਟੂ ਨਿਵਾਸੀ ਮੁਕੇਰੀਆਂ ਅਤੇ ਮ੍ਰਿਤਕ ਸੰਜੀਵ ਕੁਮਾਰ ਦੀ ਪਤਨੀ ਨੇਹਾ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਈ ਜਾਂਚ-ਪੜਤਾਲ ਅਤੇ ਗੁਰਪ੍ਰੀਤ ਦੇ ਬਿਆਨਾਂ ਤਹਿਤ ਸੁਨੀਲ ਚੌਹਾਨ ਅਤੇ ਇੰਦਰਪਾਲ ਉਰਫ਼ ਇੰਦਰਜੀਤ ਨਿਵਾਸੀ ਮੁਕੇਰੀਆਂ ਨੂੰ ਵੀ ਮੁਲਜ਼ਮ ਬਣਾਇਆ ਗਿਆ। ਇਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕਈ ਵਾਰ ਰੇਡ ਕੀਤੀ ਗਈ ਪਰ ਮੁਲਜ਼ਮ ਹੱਥ ਨਹੀਂ ਆ ਰਹੇ ਸਨ।

ਇਸੇ ਸਿਲਸਿਲੇ ਵਿਚ ਬੀਤੇ ਦਿਨੀਂ ਪੁਲਸ ਨੇ ਛਾਪੇਮਾਰੀ ਕਰਕੇ ਇੰਦਰਪਾਲ ਉਰਫ਼ ਇੰਦਰਜੀਤ ਨਿਵਾਸੀ ਮੁਕੇਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਇੰਸ. ਪਲਵਿੰਦਰ ਸਿੰਘ ਭਿੰਡਰ ਨੇ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਲਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ। ਸੁਨੀਲ ਚੌਹਾਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਮੈਰਿਜ ਪੈਲੇਸ ਦੇ ਬਾਹਰ ਵਿਆਹ ਆਏ ਮੁੰਡੇ ਦੀ ਮੌਤ, ਮਚਿਆ ਚੀਕ-ਚਿਹਾੜਾ

ਦੋਸਤ ਦੀ ਪਤਨੀ ਨੇਹਾ ਨਾਲ ਵਿਆਹ ਕਰਨਾ ਚਾਹੁੰਦਾ ਸੀ ਛੋਟੂ
ਇੰਸ. ਭਿੰਡਰ ਮੁਤਾਬਕ ਮੁਲਜ਼ਮ ਗੁਰਪ੍ਰੀਤ ਉਰਫ਼ ਛੋਟੂ ਆਪਣੇ ਦੋਸਤ ਮ੍ਰਿਤਕ ਸੰਜੀਵ ਕੁਮਾਰ ਉਰਫ ਸੋਨੂੰ ਦੀ ਪਤਨੀ ਨੇਹਾ ਨਾਲ ਵਿਆਹ ਕਰਨਾ ਚਾਹੁੰਦਾ ਸੀ, ਜਿਸ ਕਾਰਨ ਉਸ ਨੇ ਆਪਣੇ ਹੀ ਦੋਸਤ ਨੂੰ ਰਸਤੇ ਤੋਂ ਹਟਾਉਣ ਦਾ ਪਲਾਨ ਬਣਾ ਲਿਆ। ਮੁਲਜ਼ਮਾਂ ਵੱਲੋਂ ਪਹਿਲਾਂ ਦੋਸਤ ਨੂੰ ਸ਼ਰਾਬ ਪਿਆਈ ਗਈ ਅਤੇ ਬਾਅਦ ਵਿਚ ਉਸ ਦਾ ਕਤਲ ਕਰਕੇ ਲਾਸ਼ ਨੂੰ ਰੇਲਵੇ ਲਾਈਨਾਂ ’ਤੇ ਸੁੱਟ ਦਿੱਤਾ ਗਿਆ। ਪੁਲਸ ਵੱਲੋਂ ਲੰਮੀ ਜਾਂਚ ਕਰ ਕੇ ਮਾਮਲਾ ਸੁਲਝਾਇਆ ਗਿਆ ਹੈ।

ਇਹ ਵੀ ਪੜ੍ਹੋ : NRI ਪਤੀ ਦਾ ਕਾਰਾ ਜਾਣ ਹੋਵੋਗੇ ਹੈਰਾਨ, ਵਿਆਹੁਤਾ ਨਾਲ ਕੀਤਾ ਉਹ ਜੋ ਸੋਚਿਆ ਨਾ ਸੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News