ਹਰੀਸ਼ ਰਾਵਤ ਮਗਰੋਂ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੇ ਵਿਗੜੇ ਬੋਲ, ਕਿਹਾ-ਅਸੀਂ ਸਾਰੇ ਪੰਜ ਪਿਆਰੇ

Thursday, Sep 02, 2021 - 06:37 PM (IST)

ਲੁਧਿਆਣਾ (ਬਿਊਰੋ)-ਅਜੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਪੰਜ ਪਿਆਰਿਆਂ ਨੂੰ ਲੈ ਕੇ ਦਿੱਤੇ ਵਿਵਾਦਿਤ ਬਿਆਨ ਦਾ ਮਸਲਾ ਪੂਰੀ ਤਰ੍ਹਾਂ ਸੁਲਝਿਆ ਨਹੀਂ ਸੀ ਕਿ ਹੁਣ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਨੇ ਵੀ ਪੰਜ ਪਿਆਰਿਆਂ ਨੂੰ ਲੈ ਕੇ ਵਿਵਾਦਿਤ ਬਿਆਨ ਦੇ ਦਿੱਤਾ ਹੈ। ਕਾਂਗਰਸੀ ਵਿਧਾਇਕ ਵੈਦ ਨੇ ਕਿਹਾ ਕਿ ਅਸੀਂ ਸਾਰੇ ‘ਪੰਜੇ ਪਿਆਰੇ’ ਹਾਂ ਅਤੇ ਇਸ ’ਤੇ ਕੋਈ ਵਿਵਾਦ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਘਰ ’ਚ ਕੋਈ ਵੀ ਸ਼ੁੱਭ ਕੰਮ ਸ਼ੁਰੂ ਕਰਦੇ ਹਾਂ ਤਾਂ ਪੰਜ ਸਿੱਖਾਂ ਨੂੰ ਬੁਲਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ‘ਪੰਜੇ ਪਿਆਰੇ’ ਹੀ ਮੰਨਿਆ ਜਾਂਦਾ ਹੈ। ਇਸ ਤਰ੍ਹਾਂ ਦੀਆਂ ਗੱਲਾਂ ਨੂੰ ਧਾਰਮਿਕ ਮੁੱਦਾ ਨਹੀਂ ਬਣਾਉਣਾ ਚਾਹੀਦਾ। ਵੈਦ ਨੇ ਕਿਹਾ ਕਿ ਇਹ ਸਭ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਿਆਸਤ ਦਾ ਹੀ ਹਿੱਸਾ ਹੈ।

ਇਹ ਵੀ ਪੜ੍ਹੋ  : ਤਲਵੰਡੀ ਸਾਬੋ 'ਚ ਕਾਂਗਰਸ ਦੀ ਜਨਸਭਾ ’ਚ ਚੱਲੀ ਗੋਲੀ, 2 ਵਿਅਕਤੀ ਹੋਏ ਜ਼ਖ਼ਮੀ

ਇਸ ਦੌਰਾਨ ਵੈਦ ਨੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਤੇ ਵੀ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਧਾਰਮਿਕ ਸੰਸਥਾ ਦਾ ਮੁਖੀ ਕਿਸੇ ਸਿਆਸੀ ਆਗੂ ਨੂੰ ਕਿਉਂ ਬਣਾਇਆ ਜਾਂਦਾ ਹੈ, ਉਹ ਇਸ ਦਾ ਵਿਰੋਧ ਕਰਦੇ ਹਨ। ਇਸ ਦੌਰਾਨ ਉਨ੍ਹਾਂ ਕਿਸਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਨ ’ਤੇ  ਕਿਹਾ ਕਿ ਸਾਰਿਆਂ ਨੂੰ ਆਪਣੀ ਗੱਲ ਰੱਖਣ ਦਾ ਹੱਕ ਹੈ। ਇਸ ਤਰ੍ਹਾਂ ਦੇ ਬਿਆਨ ਦੇਣ ਨਾਲ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਮੁਸ਼ਕਿਲਾਂ ’ਚ ਘਿਰ ਸਕਦੇ ਹਨ।


author

Manoj

Content Editor

Related News