ਕਾਂਗਰਸ ''ਚ ਸ਼ਾਮਲ ਹੋਣ ਤੋਂ ਬਾਅਦ ਡਾ. ਧਰਮਵੀਰ ਗਾਂਧੀ ਦਾ ਵੱਡਾ ਬਿਆਨ

Monday, Apr 01, 2024 - 06:34 PM (IST)

ਕਾਂਗਰਸ ''ਚ ਸ਼ਾਮਲ ਹੋਣ ਤੋਂ ਬਾਅਦ ਡਾ. ਧਰਮਵੀਰ ਗਾਂਧੀ ਦਾ ਵੱਡਾ ਬਿਆਨ

ਨਵੀਂ ਦਿੱਲੀ/ਪਟਿਆਲਾ : ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਗਾਂਧੀ ਦੇ ਪਟਿਆਲਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜਨ ਦੀ ਸੰਭਾਵਨਾ ਹੈ। ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਕਾਂਗਰਸ ਵਿਚ ਆਉਣਾ ਮੇਰੇ ਲਈ ਖੁਸ਼ਕਿਸਮਤੀ ਹੈ। ਉਹ ਚੋਣਾਂ ਲੜਨ ਦੇ ਮਨਸ਼ੇ ਨਾਲ ਨਹੀਂ ਸਗੋਂ ਜਨਤਾ ਦੀ ਸੇਵਾ ਕਰਨ ਲਈ ਕਾਂਗਰਸ ਵਿਚ ਸ਼ਾਮਲ ਹੋਏ ਹਨ। ਚੋਣਾਂ ਬਾਰੇ ਬੋਲਦਿਆਂ ਗਾਂਧੀ ਨੇ ਕਿਹਾ ਕਿ 2024 ਦੀਆਂ ਚੋਣਾਂ ਆਮ ਚੋਣਾਂ ਨਹੀਂ ਹਨ, ਇਹ ਚੋਣਾਂ ਦੇਸ਼ ਦੀ ਦਸ਼ਾ ਦਾ ਫ਼ੈਸਲਾ ਕਰਨਗੀਆਂ। ਜੇ ਕਾਂਗਰਸ ਸਮਝਦੀ ਹੈ ਕਿ ਮੈਂ ਪਰਨੀਤ ਕੌਰ ਨੂੰ ਹਰਾ ਸਕਦਾ ਤਾਂ ਮੈਂ ਜੰਗ ਲਈ ਤਿਆਰ ਹਾਂ, ਕਾਂਗਰਸ ਜਿਹੜੀ ਵੀ ਜ਼ਿੰਮੇਵਾਰੀ ਦੇਵੇਗੀ ਮੈਂ ਈਮਾਨਦਾਰੀ ਨਾਲ ਨਿਭਾਵਾਂਗਾ। 

ਇਹ ਵੀ ਪੜ੍ਹੋ : ਸੰਗਤ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਨੌਜਵਾਨ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ

ਦੱਸਣਯੋਗ ਹੈ ਕਿ ਧਰਮਵੀਰ ਗਾਂਧੀ ਨੇ 2014 ਵਿਚ ‘ਆਪ’ ਉਮੀਦਵਾਰ ਵਜੋਂ ਪਟਿਆਲਾ ਤੋਂ ਪਰਨੀਤ ਕੌਰ ਨੂੰ ਹਰਾ ਕੇ ਲੋਕ ਸਭਾ ਚੋਣ ਜਿੱਤੀ ਸੀ। ਗਾਂਧੀ, ਜੋ ਪੇਸ਼ੇ ਤੋਂ ਡਾਕਟਰ ਹਨ, ਨੇ ਬਾਅਦ ਵਿਚ 2016 ਵਿਚ ‘ਆਪ’ ਨੂੰ ਛੱਡ ਦਿੱਤਾ ਅਤੇ ਆਪਣੀ ਨਵਾਂ ਪੰਜਾਬ ਪਾਰਟੀ ਬਣਾਈ, ਜਿਸ ਨੂੰ ਉਨ੍ਹਾਂ ਅੱਜ ਕਾਂਗਰਸ ਵਿਚ ਰਲਾ ਦਿੱਤਾ। ਪਾਰਟੀ ਆਗੂ ਪਵਨ ਖੇੜਾ ਅਤੇ ਏ. ਆਈ. ਸੀ. ਸੀ. ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਗਾਂਧੀ ਦਾ ਪਾਰਟੀ ਵਿਚ ਸਵਾਗਤ ਕੀਤਾ। ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਕਾਂਗਰਸ ਹੋਰ ਮਜ਼ਬੂਤ ​​ਹੋਵੇਗੀ ਜਦਕਿ ਵੜਿੰਗ ਨੇ ਕਿਹਾ ਕਿ ਅਜਿਹੇ ਪੇਸ਼ੇਵਰਾਂ ਦਾ ਪਾਰਟੀ ‘ਚ ਸ਼ਾਮਲ ਹੋਣਾ ਚੰਗਾ ਸੰਕੇਤ ਹੈ।

ਇਹ ਵੀ ਪੜ੍ਹੋ : ਖੁਸ਼ੀ-ਖੁਸ਼ੀ ਧੀ ਦਾ ਜਨਮ ਦਿਨ ਮਨਾ ਰਿਹਾ ਸੀ ਪਰਿਵਾਰ, ਕੇਕ ਖਾਣ ਤੋਂ ਬਾਅਦ 10 ਸਾਲਾ ਬੱਚੀ ਦੀ ਮੌਤ 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News