ਮਜੀਠੀਆ ਤੋਂ ਬਾਅਦ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਪਹਿਲਵਾਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

Saturday, Jun 28, 2025 - 11:40 PM (IST)

ਮਜੀਠੀਆ ਤੋਂ ਬਾਅਦ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਪਹਿਲਵਾਨ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ

ਅੰਮ੍ਰਿਤਸਰ (ਛੀਨਾ)- ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਅੱਜ ਜਿਲਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਸੁਰਜੀਤ ਸਿੰਘ ਪਹਿਲਵਾਨ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਇਸ ਸੰਬੰਧ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਕਸ ਤੇ ਇੱਕ ਪੋਸਟ ਪਾ ਕੇ ਪੰਜਾਬ ਸਰਕਾਰ ਤੇ ਪੁਲਿਸ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨਾਲ ਇੱਕਜੁੱਟਤਾ ਦਿਖਾਉਣ ਵਾਲੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਹੁਣ ਪੁਲਿਸ ਨਜਾਇਜ਼ ਤੰਗ ਪਰੇਸ਼ਾਨ ਕਰ ਰਹੀ ਹੈ। ਉਨਾ ਕਿਹਾ ਕਿ ਕਈ ਅਕਾਲੀ ਆਗੂਆਂ ਅਤੇ ਵਰਕਰਾਂ ਦੇ ਘਰਾਂ 'ਚ ਪੁਲਿਸ ਛਾਪੇਮਾਰੀ ਕਰਕੇ ਉਨਾਂ 'ਤੇ ਝੂਠੇ ਪਰਚੇ ਦਰਜ ਕਰਨ ਦੀਆਂ ਧਮਕੀਆਂ ਦੇ ਰਹੀ ਹੈ, ਅਜਿਹੀਆਂ ਚਾਲਾਂ ਅਕਾਲੀਆਂ ਨੂੰ ਡਰਾ ਨਹੀਂ ਸਕਦੀਆ, ਅਸੀਂ ਹਰੇਕ ਵਧੀਕੀ ਦਾ ਡੱਟ ਕੇ ਸਾਹਮਣਾ ਕਰਾਂਗੇ।


author

Hardeep Kumar

Content Editor

Related News