ਪ੍ਰਿੰਯਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਹੁਲ ਨੂੰ ਮਿਲਣ ਪੁੱਜੇ ਨਵਜੋਤ ਸਿੰਘ ਸਿੱਧੂ (ਵੀਡੀਓ)
Wednesday, Jun 30, 2021 - 10:47 PM (IST)
ਨਵੀਂ ਦਿੱਲੀ,ਚੰਡੀਗੜ੍ਹ- ਕਾਂਗਰਸ ਦੇ ਅੰਦਰੂਨੀ ਕਲੇਸ਼ ਦਰਮਿਆਨ ਹਾਈਕਮਾਨ ਦੀ ਬਰੂਹੇ ਪੁੱਜੇ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਹੁਣ ਰਾਹੁਲ ਗਾਂਧੀ ਨਾਲ ਮੁਲਾਕਾਤ ਲਈ ਉਹ ਉਨ੍ਹਾਂ ਦੇ ਘਰ ਪੁੱਜੇ ਹਨ ਅਤੇ ਉਨ੍ਹਾਂ ਵਿਚਕਾਰ ਗਲਬਾਤ ਦਾ ਸਿਲਸਿਲਾ ਜਾਰੀ ਹੈ। ਪੰਜਾਬ ਕਾਂਗਰਸ 'ਚ ਸਿੱਧੂ ਨੂੰ ਇਕ ਵੱਡੀ ਜ਼ਿੰਮੇਵਾਰੀ ਵੀ ਮਿਲ ਸਕਦੀ ਹੈ।
ਬੀਤੇ ਦਿਨ ਰਾਹੁਲ ਗਾਂਧੀ ਵਲੋਂ ਨਵਜੋਤ ਸਿੰਘ ਸਿੱਧੂ ਨਾਲ ਕਿਸੇ ਵੀ ਤਰ੍ਹਾਂ ਦੀ ਮੀਟਿੰਗ ਹੋਣ 'ਤੇ ਇਨਕਾਰ ਕੀਤਾ ਗਿਆ ਸੀ ਜਿਸ ਕਾਰਨ ਸਿੱਧੂ ਅਤੇ ਰਾਹੁਲ ਗਾਂਧੀ ਦੀ ਮੁਲਾਕਾਤ ਹੋਵੇਗੀ ਜਾਂ ਨਹੀਂ, ਇਸ ’ਤੇ ਸਸਪੈਂਸ ਬਣਿਆ ਹੋਇਆ ਸੀ।
ਇਹ ਵੀ ਪੜ੍ਹੋ-'ਜੌਲੀਆਂ ਸਮੇਤ ਬਰਗਾੜੀ ਕਾਂਡ 'ਚ ਸਿੱਖਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਕੈਪਟਨ ਦਾ ਹਾਲ ਵੀ ਹੋਵੇਗਾ ਬਾਦਲਾਂ ਵਾਲਾ'
ਦਰਅਸਲ ਖ਼ਬਰਾਂ ਸਨ ਕਿ ਹਾਈਕਮਾਨ ਵਲੋਂ ਨਵਜੋਤ ਸਿੱਧੂ ਨੂੰ ਦਿੱਲੀ ਸੱਦਿਆ ਗਿਆ, ਇਸ ’ਤੇ ਸਿੱਧੂ ਕੱਲ੍ਹ ਮੰਗਲਵਾਰ ਨੂੰ ਦਿੱਲੀ ਲਈ ਰਵਾਨਾ ਵੀ ਹੋਏ ਅਤੇ ਉੱਥੇ ਸਮੇਂ ਸਿਰ ਪੁੱਜ ਵੀ ਗਏ ਸਨ। ਸਭਨਾਂ ਦੀ ਨਜ਼ਰ ਇਨ੍ਹਾਂ ਦੋਵਾਂ ਆਗੂਆਂ ਦੀ ਮੀਟਿੰਗ ’ਤੇ ਲੱਗੀਆਂ ਹੋਈਆਂ ਸਨ।
ਇਹ ਵੀ ਪੜ੍ਹੋ- ਦਿੱਲੀ-ਅੰਮ੍ਰਿਤਸਰ-ਕੱਟੜਾ ਹਾਈਵੇਅ ਲਈ ਜ਼ਮੀਨ ਐਕੁਆਇਰ ਕਰਨ ’ਤੇ ਹਾਈਕੋਰਟ ਵਲੋਂ ਰੋਕ
ਇਸ ਦੌਰਾਨ ਉਦੋਂ ਸਿਆਸੀ ਹਲਕਿਆਂ ਵਿਚ ਹੋਰ ਖਲਬਲੀ ਮੱਚ ਗਈ, ਜਦੋਂ ਸ਼ਾਮ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਆਖ ਦਿੱਤਾ ਕਿ ਉਨ੍ਹਾਂ ਦਾ ਅੱਜ ਨਵਜੋਤ ਸਿੱਧੂ ਨੂੰ ਮਿਲਣ ਦਾ ਕੋਈ ਪ੍ਰੋਗਰਾਮ ਨਹੀਂ ਸੀ ਅਤੇ ਨਾ ਹੀ ਅੱਜ ਲਈ ਕੋਈ ਮੀਟਿੰਗ ਤੈਅ ਹੋਈ ਸੀ।