ਸੋਨੀਆ ਗਾਂਧੀ ਨਾਲ ਬੈਠਕ ਤੋਂ ਬਾਅਦ ਬੋਲੇ ਕੈਪਟਨ, ਕਿਹਾ-ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ

Tuesday, Jul 06, 2021 - 10:53 PM (IST)

ਸੋਨੀਆ ਗਾਂਧੀ ਨਾਲ ਬੈਠਕ ਤੋਂ ਬਾਅਦ ਬੋਲੇ ਕੈਪਟਨ, ਕਿਹਾ-ਹਾਈਕਮਾਨ ਦਾ ਹਰ ਫ਼ੈਸਲਾ ਮਨਜ਼ੂਰ

ਨਵੀਂ ਦਿੱਲੀ : ਪੰਜਾਬ ’ਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ’ਚ ਸੰਕਟ ਜਾਰੀ ਹੈ। ਇਸੇ ਮੁਸ਼ਕਿਲ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਿੱਲੀ ’ਚ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਬੈਠਕ ਕੀਤੀ। ਇਹ ਬੈਠਕ ਇਕ ਘੰਟੇ ਤੋਂ ਜ਼ਿਆਦਾ ਸਮੇਂ ਤੱਕ ਚੱਲੀ। ਕੈਪਟਨ ਨੇ ਬੈਠਕ ਤੋਂ ਬਾਅਦ ਕਿਹਾ ਕਿ ਮੈਂ ਕਾਂਗਰਸ ਪ੍ਰਧਾਨ (ਸੋਨੀਆ ਗਾਂਧੀ) ਨਾਲ ਮਿਲਣ ਆਇਆ ਸੀ, ਪਾਰਟੀ ਦੇ ਅੰਦਰੂਨੀ ਮਾਮਲਿਆਂ ਤੇ ਪੰਜਾਬ ਦੇ ਵਿਕਾਸ ਨੂੰ ਲੈ ਕੇ ਚਰਚਾ ਕੀਤੀ। ਜਿਥੋਂ ਤਕ ਪੰਜਾਬ ਦੀ ਗੱਲ ਹੈ ਤਾਂ ਉਹ ਜੋ ਵੀ ਫ਼ੈਸਲਾ ਲੈਣਗੇ, ਅਸੀਂ ਉਸ ਦੇ ਲਈ ਤਿਆਰ ਹਾਂ। ਅਸੀਂ ਆਗਾਮੀ ਚੋਣਾਂ ਲਈ ਪੁੂਰੀ ਤਰ੍ਹਾਂ ਤਿਆਰ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ’ਚ ਸਭ ਕੁਝ ਠੀਕ-ਠਾਕ ਹੈ।

ਇਹ ਵੀ ਪੜ੍ਹੋ : ਕੈਨੇਡਾ ਜਾਣ ਦੀ ਉਡੀਕ 'ਚ ਬੈਠੇ ਲੋਕਾਂ ਲਈ ਵੱਡੀ ਖ਼ਬਰ, ਵੈਕਸੀਨ ਦੀਆਂ ਦੋਵੇਂ ਡੋਜ਼ ਲੈਣ ਵਾਲਿਆਂ ਲਈ ਖੁੱਲ੍ਹੇ ਦਰਵਾਜ਼ੇ

ਨਵਜੋਤ ਸਿੱਧੂ ਬਾਰੇ ਪੁੱਛੇ ਸਵਾਲ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਬਾਰੇ ਉਹ ਕੁਝ ਨਹੀਂ ਜਾਣਦੇ। ਸੋਨੀਆ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਬੈਠਕ ਤੋਂ ਪਹਿਲਾਂ ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਪਾਰਟੀ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ।

 

 


author

Manoj

Content Editor

Related News