ਵੇਣੂਗੋਪਾਲ ਤੇ ਰਾਵਤ ਨਾਲ ਮੁਲਾਕਾਤ ਮਗਰੋਂ ਬੋਲੇ ਸਿੱਧੂ, ਹਾਈਕਮਾਨ ਕਰੇਗੀ ਪੰਜਾਬ ਦੇ ਹਿੱਤ ’ਚ ਫ਼ੈਸਲਾ
Thursday, Oct 14, 2021 - 08:59 PM (IST)
ਨਵੀਂ ਦਿੱਲੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਤੇ ਵੇਣੂਗੋਪਾਲ ਦਰਮਿਆਨ ਦਿੱਲੀ ਵਿਖੇ ਮੁਲਾਕਾਤ ਹੋਈ। ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਮੈਂ ਪੰਜਾਬ ਨਾਲ ਸਬੰਧਿਤ ਜੋ ਵੀ ਚਿੰਤਾਵਾਂ ਸਨ, ਉਨ੍ਹਾਂ ਬਾਰੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਨੂੰ ਜਾਣੂ ਕਰਵਾ ਦਿੱਤਾ ਹੈ ਅਤੇ ਮੈਨੂੰ ਉਨ੍ਹਾਂ ’ਤੇ ਪੂਰਾ ਵਿਸ਼ਵਾਸ ਹੈ ਕਿ ਉਹ ਪੰਜਾਬ ਦੇ ਹਿੱਤ ’ਚ ਹੀ ਫ਼ੈਸਲਾ ਲੈਣਗੇ।
ਇਹ ਵੀ ਪੜ੍ਹੋ : ਪੰਜਾਬ ਭਰ ਤੋਂ ਪਹੁੰਚੀਆਂ ਹਜ਼ਾਰਾਂ ਆਸ਼ਾ ਵਰਕਰਾਂ ਨੇ ਘੇਰੀ CM ਚੰਨੀ ਦੀ ਕੋਠੀ, ਹਾਈਵੇਅ ਕੀਤਾ ਜਾਮ (ਤਸਵੀਰਾਂ)
ਇਸ ਦੌਰਾਨ ਹਰੀਸ਼ ਰਾਵਤ ਨੇ ਸਪੱਸ਼ਟ ਕੀਤਾ ਕਿ ਹਾਈਕਮਾਨ ਨੇ ਸਿੱਧੂ ਦਾ ਅਸਤੀਫ਼ਾ ਸਵੀਕਾਰ ਨਹੀਂ ਕੀਤਾ ਤੇ ਉਹ ਚਾਹੁੰਦੀ ਹੈ ਕਿ ਸਿੱਧੂ ਆਪਣੇ ਅਹੁਦੇ ਉੱਤੇ ਬਣੇ ਰਹਿਣ ਤੇ ਮਜ਼ਬੂਤੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਕੱਲ੍ਹ ਤੱਕ ਤੁਹਾਨੂੰ ਇਸ ਬਾਰੇ ਵਿਸਥਾਰ ਨਾਲ ਪਤਾ ਲੱਗ ਜਾਵੇਗਾ।