ਸਿੰਥੈਟਿਕ ਡਰੱਗ ਮਾਮਲਾ : ਪੈਰੋਲ ਤੋਂ ਬਾਅਦ ਮਾਂ ਨੂੰ ਹਸਪਤਾਲ ਮਿਲਣ ਪਹੁੰਚੇ ਜਗਦੀਸ਼ ਭੋਲਾ
Saturday, Mar 18, 2023 - 11:44 AM (IST)
ਗਿੱਦੜਬਾਹਾ (ਜ.ਬ.) : ਸਿੰਥੈਟਿਕ ਡਰੱਗ ਮਾਮਲੇ ਵਿਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਪੈਰੋਲ ਮਿਲਣ ’ਤੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਬੀਤੇ ਦਿਨ ਗਿੱਦੜਬਾਹਾ ਵਿਖੇ ਲਿਆਂਦਾ ਗਿਆ। ਵਰਨਣਯੋਗ ਹੈ ਕਿ ਗਿੱਦੜਬਾਹਾ ਦੇ ਪ੍ਰਾਈਵੇਟ ਹਸਪਤਾਲ ਵਿਖੇ ਜਗਦੀਸ਼ ਭੋਲਾ ਦੀ ਮਾਤਾ ਬਲਤੇਜ ਕੌਰ ਜ਼ੇਰੇ ਇਲਾਜ ਹੈ। ਇਸ ਮੌਕੇ ਗੱਲਬਾਤ ਕਰਦਿਆਂ ਗਦੀਸ਼ ਭੋਲਾ ਨੇ ਕਿਹਾ ਕਿ ਮਾਣਯੋਗ ਅਦਾਲਤ ਤੋਂ ਉਨ੍ਹਾਂ ਦੋ ਮਹੀਨਿਆਂ ਲਈ ਪੈਰੋਲ ਦਾ ਸਮਾਂ ਮੰਗਿਆ ਸੀ ਪਰ ਮੈਨੂੰ ਸਿਰਫ਼ ਇਕ ਦਿਨ ਲਈ ਉਹ ਵੀ ਕੁਝ ਘੰਟਿਆਂ ਦੀ ਪੈਰੋਲ ਦਿੱਤੀ ਗਈ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀ ਕਾਂਡ : ਹੁਣ ਸਾਬਕਾ IG ਉਮਰਾਨੰਗਲ ਨੇ ਅਦਾਲਤ 'ਚ ਦਾਇਰ ਕੀਤੀ ਅਗਾਊਂ ਜ਼ਮਾਨਤ ਅਰਜ਼ੀ
ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਜਿਨ੍ਹਾਂ ਨੂੰ 15 ਸਾਲ ਦੀ ਸਜ਼ਾ ਹੋਈ ਸੀ, ਨੂੰ ਜ਼ਮਾਨਤ ਮਿਲ ਚੁੱਕੀ ਹੈ। ਮੇਰੀ ਸਜ਼ਾ ਦੇ 12 ਸਾਲ ਹੋਣ ਦੇ ਬਾਵਜੂਦ ਮੈਨੂੰ ਜ਼ਮਾਨਤ ਨਹੀਂ ਦਿੱਤੀ ਗਈ। ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਸਬੰਧੀ ਉਨ੍ਹਾਂ ਨੇ ਕੁਝ ਵੀ ਬੋਲਣ ਤੋਂ ਮਨ੍ਹਾਂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੇਰੇ 'ਤੇ ਚੱਲ ਰਹੇ ਕੇਸਾਂ ਦੇ ਸਬੰਧ ਵਿਚ ਸੀ. ਬੀ. ਆਈ. ਜਾਂਚ ਕਰਵਾਈ ਜਾਵੇ ਅਤੇ ਜੇਕਰ ਮੈਂ ਜਾਂਚ ਵਿਚ ਦੋਸ਼ੀ ਪਾਇਆ ਜਾਂਦਾ ਹਾਂ ਤਾਂ ਮੈਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ।
ਇਹ ਵੀ ਪੜ੍ਹੋ- ਉਦੈਵੀਰ ਕਤਲ ਕਾਂਡ 'ਚ ਹੋਇਆ ਵੱਡਾ ਖ਼ੁਲਾਸਾ, ਸਾਹਮਣੇ ਆਇਆ ਹੈਰਾਨ ਕਰ ਦੇਣ ਵਾਲਾ ਸੱਚ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।