ਪੰਜਾਬ ਮਗਰੋਂ ਹੁਣ ਚੰਡੀਗੜ੍ਹ ਦੇ ਸਕੂਲਾਂ 'ਚ ਵੀ ਛੁੱਟੀਆਂ! ਪੜ੍ਹੋ ਕੀ ਹੈ ਪੂਰੀ UPDATE
Tuesday, Sep 02, 2025 - 12:36 PM (IST)

ਚੰਡੀਗੜ੍ਹ : ਭਾਰੀ ਮੀਂਹ ਅਤੇ ਹੜ੍ਹਾਂ ਦੇ ਖ਼ਤਰੇ ਵਿਚਾਲੇ ਜਿੱਥੇ ਪੰਜਾਬ ਸਰਕਾਰ ਵਲੋਂ ਸਾਰੇ ਸਕੂਲਾਂ 'ਚ 3 ਸਤੰਬਰ ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ, ਉੱਥੇ ਹੀ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਸਕੂਲ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਖ਼ਰਾਬ ਮੌਸਮ ਦੇ ਕਾਰਨ ਚੰਡੀਗੜ੍ਹ ਦੇ ਸਾਰੇ ਸਕੂਲ 2 ਸਤੰਬਰ ਨੂੰ ਬੰਦ ਰੱਖੇ ਗਏ ਹਨ।
ਹਾਲਾਂਕਿ ਗੈਰ-ਅਕਾਦਮਿਕ ਉਦੇਸ਼ਾਂ ਲਈ ਅਧਿਆਪਕਾਂ ਨੂੰ ਬੁਲਾਉਣ ਦੀ ਆਜ਼ਾਦੀ ਹੈ। ਇਹ ਵੀ ਚਰਚਾ ਕੀਤੀ ਜਾ ਰਹੀ ਹੈ ਕਿ ਜੇਕਰ ਹਾਲਾਤ ਨਾ ਸੁਧਰੇ ਤਾਂ ਇਹ ਛੁੱਟੀਆਂ ਵਧਾਈਆਂ ਵੀ ਜਾ ਸਕਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ 'ਚ ਛੁੱਟੀਆਂ ਦਾ ਐਲਾਨ, ਅੱਜ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ
ਦੱਸਣਯੋਗ ਹੈ ਕਿ ਚੰਡੀਗੜ੍ਹ 'ਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਨੌਕਰੀਪੇਸ਼ਾ ਅਤੇ ਕੰਮਕਾਜੀ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। ਅਜਿਹੇ 'ਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਅੱਜ ਸਕੂਲਾਂ ਨੂੰ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8