ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਦਾ ਪਹਿਲਾ ਬਿਆਨ ਆਇਆ ਸਾਹਮਣੇ
Wednesday, Jan 17, 2024 - 06:00 PM (IST)
ਚੰਡੀਗੜ੍ਹ : ਖਾਲਿਸਤਾਨੀ ਸਮਰਥਕ ਤੇ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਪੰਨੂ ਵਲੋਂ ਦਿੱਤੀ ਗਈ ਜਾਨੋਂ ਮਾਰਨ ਦੀ ਧਮਕੀ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੋਕਵਾਂ ਜਵਾਬ ਦਿੱਤਾ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਸਾਢੇ ਤਿੰਨ ਕਰੋੜ ਲੋਕਾਂ ਦੀ ਨੀਂਦ ਅਤੇ ਚੈਨ ਖਰਾਬ ਕਰਨ ਵਾਲਿਆਂ ਨੂੰ ਅਸੀਂ ਸਜ਼ਾਵਾਂ ਦੇ ਰਹੇ ਹਾਂ, ਜੇਲ੍ਹਾਂ ਵਿਚ ਡੱਕ ਰਹੇ ਹਾਂ ਜਾਂ ਜਵਾਬੀ ਕਾਰਵਾਈ ਵਿਚ ਗੋਲ਼ੀ ਚਲਾ ਰਹੇ ਹਾਂ ਤਾਂ ਅਜਿਹੀਆਂ ਧਮਕੀਆਂ ਆਉਣੀਆਂ ਸੁਭਾਵਕ ਹਨ। ਪੰਜਾਬ ਵਾਸੀਆਂ ਦੀ ਜਾਨ-ਮਾਲ ਦੀ ਰਾਖੀ ਕਰਨਾ, ਉਨ੍ਹਾਂ ਦਾ ਸੁੱਖ ਚੈਨ ਬਹਾਲ ਰੱਖਣਾ ਸਾਡਾ ਫਰਜ਼ ਹੈ।
ਇਹ ਵੀ ਪੜ੍ਹੋ : ਮੁਕੇਰੀਆਂ ’ਚ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਐਲਾਨ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਸ ਨੂੰ ਵੀ ਪੂਰੀ ਤਰ੍ਹਾਂ ਅਪਡੇਟ ਰੱਖਿਆ ਜਾ ਰਿਹਾ ਹੈ। ਸਾਡਾ ਸੂਬਾ ਪਾਕਿਸਤਾਨ ਦੇ ਨਾਲ ਲੱਗਦਾ ਹੈ, ਲਿਹਾਜ਼ਾ ਸਾਨੂੰ ਅੰਦਰੂਨੀ ਸੁਰੱਖਿਆ ਦੇ ਨਾਲ-ਨਾਲ ਬਾਹਰੀ ਸੁਰੱਖਿਆ ਦਾ ਵੀ ਧਿਆਨ ਰੱਖਣਾ ਹੁੰਦਾ ਹੈ, ਇਸ ਲਈ ਪੰਜਾਬ ਪੁਲਸ ਬੀ. ਐੱਸ. ਐੱਫ. ਦੀ ਮਦਦ ਵੀ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਦੇਸ਼ ਹਨ ਜਿਨ੍ਹਾਂ ਵਿਚ ਗੈਂਗਸਟਰਾਂ ਨੇ ਪਨਾਹ ਲਈ ਹੋਈ ਹੈ, ਜਿੱਥੇ ਉਨ੍ਹਾਂ ਨੇ ਪੁਲਸ ਦੇ ਨੱਕ ’ਚ ਦਮ ਕੀਤਾ ਹੋਇਆ ਹੈ, ਲਿਹਾਜ਼ਾ ਉਨ੍ਹਾਂ ਮੁਲਕਾਂ ਨੂੰ ਇਨ੍ਹਾਂ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਇਸ ਤੋਂ ਇਲਾਵਾ ਵਿਦੇਸ਼ਾਂ ਵਿਚ ਬੈਠੇ ਗੈਂਗਸਟਰਾਂ ਨੂੰ ਨੱਥ ਪਾਉਣ ਲਈ ਭਾਰਤ ਸਰਕਾਰ ਦੇ ਸੰਬੰਧਤ ਮੰਤਰਾਲੇ ਨਾਲ ਗੱਲਬਾਤ ਕੀਤੀ ਜਾ ਰਹੀ ਹੈ, ਤਾਂ ਜੋ ਇਨ੍ਹਾਂ ਨੂੰ ਵਾਪਸ ਲਿਆਂਦਾ ਜਾ ਸਕੇ।
ਇਹ ਵੀ ਪੜ੍ਹੋ : ਕੜਾਕੇ ਦੀ ਠੰਡ ਦਰਮਿਆਨ ਰੈੱਡ ਅਲਰਟ ਜਾਰੀ, ਪੰਜਾਬ ਦੇ 16 ਜ਼ਿਲ੍ਹਿਆਂ ’ਚ ਹੋਰ ਵਿਗੜ ਸਕਦੇ ਨੇ ਹਾਲਾਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8