ਲੁਧਿਆਣਾਂ ਤੋਂ ਟਿਕਟ ਮਿਲਣ ਤੋਂ ਬਾਅਦ ਰਾਜਾ ਵੜਿੰਗ ਨੇ ਪਾਈ ਪੋਸਟ

Monday, Apr 29, 2024 - 06:50 PM (IST)

ਲੁਧਿਆਣਾਂ ਤੋਂ ਟਿਕਟ ਮਿਲਣ ਤੋਂ ਬਾਅਦ ਰਾਜਾ ਵੜਿੰਗ ਨੇ ਪਾਈ ਪੋਸਟ

ਚੰਡੀਗੜ੍ਹ : ਕਾਂਗਰਸ ਹਾਈਕਮਾਂਡ ਨੇ ਅੱਜ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਇਕ ਹੋਰ ਸੂਚੀ ਜਾਰੀ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਇਸ ਐਲਾਨ ਤੋਂ ਬਾਅਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਸੋਸ਼ਲ ਮੀਡੀਆ 'ਤੇ ਇਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿਚ ਉਨ੍ਹਾਂ ਆਖਿਆ ਹੈ ਕਿ ਪਾਰਟੀ ਹਾਈਕਮਾਂਡ ਵੱਲੋਂ ਲੁਧਿਆਣਾ ਤੋਂ ਚੋਣ ਲੜਨ ਲਈ ਮੇਰੇ 'ਤੇ ਭਰੋਸਾ ਪ੍ਰਗਟਾਏ ਜਾਣ ਤੋਂ ਬਾਅਦ ਇੱਕ ਹੋਰ ਲੜਾਈ ਲੜਨ ਲਈ ਮੈਂ ਪੂਰੀ ਤਰ੍ਹਾਂ ਤਿਆਰ ਹਾਂ। 

ਇਹ ਵੀ ਪੜ੍ਹੋ : ਕਾਂਗਰਸ ਨੇ ਐਲਾਨੇ ਉਮੀਦਵਾਰ, ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ, ਸਿੰਗਲਾ ਤੇ ਜ਼ੀਰਾ ਨੂੰ ਉਤਾਰਿਆ ਮੈਦਾਨ 'ਚ

ਵੜਿੰਗ ਨੇ ਕਿਹਾ ਕਿ ਉਹ ਵਿਅਕਤੀ, ਜਿਨ੍ਹਾਂ ਨੂੰ ਕਿਸੇ ਸਮੇਂ ਪਾਰਟੀ ਨੇ ਜ਼ਿੰਮੇਵਾਰੀਆਂ ਸੌਂਪੀਆਂ ਅਤੇ ਆਪਣਾ ਪੂਰਨ ਸਮਰਥਨ ਦਿੱਤਾ, ਉਨ੍ਹਾਂ ਨੇ ਹੀ ਪੰਜਾਬ ਦੇ ਦੁਸ਼ਮਣਾਂ ਨਾਲ ਹੱਥ ਮਿਲਾ ਲਿਆ। ਪਹਿਲਾਂ ਬਠਿੰਡੇ ਵਿੱਚ ਬਾਦਲਾਂ ਦੀ ਸੱਤਾ ਦੇ ਖਿਲਾਫ਼ ਜੰਗ ਸੀ ਅਤੇ ਹੁਣ ਇਨ੍ਹਾਂ ਧੋਖੇਬਾਜ਼ਾਂ ਦੇ ਖਿਲਾਫ਼ ਹੈ। ਮੈਨੂੰ ਲੁਧਿਆਣੇ ਦੇ ਲੋਕਾਂ ਦੇ ਅਟੁੱਟ ਸਮਰਥਨ 'ਤੇ ਭਰੋਸਾ ਹੈ।

ਇਹ ਵੀ ਪੜ੍ਹੋ : ਦੋ ਮਹੀਨੇ ਪਹਿਲਾਂ ਭੈਣ ਕੋਲ ਕੈਨੇਡਾ ਗਏ ਭਰਾ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News