ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਮੌਤ ਮਗਰੋਂ ਪ੍ਰੋਫ਼ੈਸਰ ਦੀ ਬੁਰੀ ਤਰ੍ਹਾਂ ਕੁੱਟਮਾਰ, ਲੱਗੇ ਗੰਭੀਰ ਇਲਜ਼ਾਮ

Thursday, Sep 14, 2023 - 06:50 PM (IST)

ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੀ ਮੌਤ ਮਗਰੋਂ ਪ੍ਰੋਫ਼ੈਸਰ ਦੀ ਬੁਰੀ ਤਰ੍ਹਾਂ ਕੁੱਟਮਾਰ, ਲੱਗੇ ਗੰਭੀਰ ਇਲਜ਼ਾਮ

ਪਟਿਆਲਾ (ਕੰਬੋਜ)- ਪਟਿਆਲਾ ਦੀ ਪੰਜਾਬੀ ਯੂਨੀਵਰਸਟੀ ਵਿਚ ਅੱਜ ਉਸ ਸਮੇਂ ਵੱਡਾ ਹੰਗਾਮਾ ਹੋ ਗਿਆ ਜਦੋਂ ਯੂਨੀਵਰਸਟੀ ਵਿਚ ਬੀ. ਏ. ਵਿਚ ਪੜ੍ਹਨ ਵਾਲੀ ਜਸ਼ਨਪ੍ਰੀਤ ਕੌਰ (18) ਦੀ ਮੌਤ ਹੋ ਗਈ। ਜਸ਼ਨਪ੍ਰੀਤ ਸਿੰਘ ਬਠਿੰਡਾ ਦੀ ਰਹਿਣ ਵਾਲੀ ਸੀ, ਜਿਸ ਨੂੰ ਸਾਹ ਲੈਣ ਦੀ ਸਮੱਸਿਆ ਸੀ। ਬੀਤੇ ਕੁਝ ਦਿਨਾਂ ਤੋਂ ਉਸ ਦੀ ਸਿਹਤ ਬਹੁਤ ਖ਼ਰਾਬ ਸੀ ਪਰ ਯੂਨੀਵਰਸਟੀ ਦੇ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਸੁਰਜੀਤ ਸਿੰਘ ਨੇ ਉਸ ਕੁੜੀ ਨੂੰ ਛੁਟੀ ਨਹੀਂ ਦਿੱਤੀ ਅਤੇ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਗਿਆ, ਜਿਸ ਕਰਕੇ ਜਸ਼ਨਪ੍ਰੀਤ ਕੌਰ ਦੀ ਰਾਤ 2 ਵਜੇ ਦੇ ਕਰੀਬ ਮੌਤ ਹੋ ਗਈ। 

PunjabKesari

ਕੁੜੀ ਦੀ ਮੌਤ ਹੋਣ ਤੋਂ ਬਾਅਦ ਯੂਨੀਵਰਸਟੀ ਦੇ ਵਿਦਿਆਰਥੀ ਅਤੇ ਪ੍ਰੋਫ਼ੈਸਰਾਂ ਨੇ ਦੋਸ਼ੀ ਪ੍ਰੋਫ਼ੈਸਰ ਸੁਰਜੀਤ ਸਿੰਘ ਦਾ ਪਹਿਲਾਂ ਘਿਰਾਓ ਕੀਤਾ ਅਤੇ ਫਿਰ ਪੁਲਸ ਦੀ ਮੌਜੂਦਗੀ ਵਿਚ ਪ੍ਰੋਫ਼ੈਸਰ ਦੀ ਕੁੱਟਮਾਰ ਕਰ ਦਿੱਤੀ। ਜ਼ਖ਼ਮੀ ਪ੍ਰੋਫੈਸਰ ਨੂੰ ਪੁਲਸ ਬੜੀ ਮੁਸਤੈਦੀ ਨਾਲ ਉਥੋਂ ਕੱਢਵਾਇਆ ਅਤੇ ਹਸਪਤਾਲ ਲਿਜਾਇਆ ਗਿਆ। ਸਾਥੀ ਵਿਦਿਆਰਥਣਾਂ ਨੇ ਦੱਸਿਆ ਕਿ ਇਹ ਪ੍ਰੋਫ਼ੈਸਰ ਕਾਫ਼ੀ ਵਿਗਿਆਨੀ ਮੰਨਿਆ ਜਾਂਦਾ ਹੈ ਪਰ ਇਸ ਕਰਕੇ ਸਾਡੀ ਇਕ ਕੁੜੀ ਦੀ ਮੌਤ ਹੋ ਗਈ ਹੈ।

PunjabKesari

ਇਹ ਵੀ ਪੜ੍ਹੋ-ਨੂਰਮਹਿਲ 'ਚ ਗੁਟਕਾ ਸਾਹਿਬ ਦੀ ਬੇਅਦਬੀ, ਵੀਡੀਓ ਬਣਾ ਕੇ ਮਾਂ ਨੂੰ ਭੇਜ ਵਿਅਕਤੀ ਨੇ ਆਖੀ ਇਹ ਗੱਲ

ਜਿਹੜੀ ਬਹੁਤ ਜ਼ਿਆਦਾ ਬੀਮਾਰ ਸੀ, ਇਸ ਨੇ ਉਸ ਨੂੰ ਛੁੱਟੀ ਨਹੀਂ ਦਿੱਤੀ ਅਤੇ ਨਾਲ ਹੀ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ। ਪੰਜਾਬੀ ਯੂਨੀਵਰਸਟੀ ਦੇ ਡਾਇਰੈਕਟਰ ਦਿਲਜੀਤ ਅੰਮੀ ਨੇ ਦੱਸਿਆ ਕਿ ਜੋ ਇਹ ਵਿਦਿਆਰਥੀ ਪ੍ਰੋਫ਼ੈਸਰ 'ਤੇ ਇਲਜ਼ਾਮ ਲੱਗਾ ਰਹੇ ਹਨ, ਉਹ ਬੇਬੁਨਿਆਦ ਹਨ। ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੈ। ਉਹ ਬੀਮਾਰ ਸੀ, ਉਸ ਵਿੱਚ ਪ੍ਰੋਫ਼ੈਸਰ ਦਾ ਕੋਈ ਲੈਣਾ-ਦੇਣਾ ਨਹੀਂ। ਬਾਕੀ ਇਸ ਮਾਮਲੇ ਵਿਚ ਜਾਂਚ ਕੀਤੀ ਜਾਵੇਗੀ।  

PunjabKesari

ਇਹ ਵੀ ਪੜ੍ਹੋ-ਪਟਿਆਲਾ ਪੁਲਸ ਦੀ ਗ੍ਰਿਫ਼ਤ 'ਚ ਭਾਰਤੀ ਫ਼ੌਜ ਦਾ ਜਵਾਨ, ਕਾਰਨਾਮਾ ਜਾਣ ਰਹਿ ਜਾਓਗੇ ਹੱਕੇ-ਬੱਕੇ 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News