ਅਮਰਨਾਥ ਯਾਤਰੀਆਂ ''ਤੇ ਹਮਲੇ ਤੋਂ ਬਾਅਦ ਜੀ. ਆਰ. ਪੀ. ਨੇ ਚਲਾਈ ਤਲਾਸ਼ੀ ਮੁਹਿੰਮ

Wednesday, Jul 12, 2017 - 02:54 PM (IST)


ਲੁਧਿਆਣਾ(ਵਿਪਨ)—ਅਮਰਨਾਥ ਯਾਤਰੀਆਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਥਾਨਕ ਸਟੇਸ਼ਨ 'ਤੇ ਸੁਰੱਖਿਆ ਵਿਵਸਥਾ ਸਖ਼ਤ ਕਰ ਦਿੱਤੀ ਗਈ ਹੈ ਅਤੇ ਮੰਗਲਵਾਰ ਨੂੰ ਰੇਲਵੇ ਪੁਲਸ ਵੱਲੋਂ ਡੀ. ਐੱਸ. ਪੀ. (ਆਪ੍ਰੇਸ਼ਨ) ਦੀ ਅਗਵਾਈ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ।
ਜਾਣਕਾਰੀ ਦਿੰਦੇ ਹੋਏ ਥਾਣਾ ਜੀ. ਆਰ. ਪੀ. ਦੇ ਐੱਸ. ਐੱਚ. ਓ. ਕਰਨੈਲ ਸਿੰਘ ਨੇ ਦੱਸਿਆ ਕਿ ਸ਼੍ਰੀ ਅਮਰਨਾਥ ਯਾਤਰੀਆਂ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਸਥਾਨਕ ਰੇਲਵੇ ਸਟੇਸ਼ਨ 'ਤੇ ਚੌਕਸੀ ਵਧਾ ਦਿੱਤੀ ਗਈ ਹੈ, ਜਿਸ ਕਾਰਨ ਮੰਗਲਵਾਰ ਨੂੰ ਜੀ. ਆਰ. ਪੀ. ਦੇ ਡੀ. ਐੱਸ. ਪੀ. (ਆਪ੍ਰੇਸ਼ਨ) ਜਤਿੰਦਰ ਸਿੰਘ ਦੀ ਅਗਵਾਈ ਵਿਚ ਏ. ਐੱਸ. ਆਈ. ਜਸਵੰਤ ਸਿੰਘ ਅਤੇ ਹੋਰ ਪੁਲਸ ਕਰਮਚਾਰੀਆਂ ਨੇ ਐਂਟੀ ਸੇਬੋਤਾਜ ਟੀਮ ਦੇ ਨਾਲ ਮਿਲ ਕੇ ਪੂਰੇ ਸਟੇਸ਼ਨ ਦੇ ਚੱਪੇ-ਚੱਪੇ 'ਤੇ ਬਾਰੀਕੀ ਨਾਲ ਤਲਾਸ਼ੀ ਮੁਹਿੰਮ ਚਲਾਈ ਅਤੇ ਆਉਣ-ਜਾਣ ਵਾਲੇ ਯਾਤਰੀਆਂ ਦੇ ਸਾਮਾਨ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ।
ਯਾਤਰੀਆਂ ਦੀ ਸੁਰੱਖਿਆ ਲਈ ਆਰ. ਪੀ. ਐੱਫ. ਨਾਲ ਮਿਲ ਕੇ ਤਿਆਰ ਕਰਨਗੇ ਵਿਸ਼ੇਸ਼ ਰਣਨੀਤੀ
ਐੱਸ. ਐੱਚ. ਓ. ਕਰਨੈਲ ਸਿੰਘ ਨੇ ਦੱਸਿਆ ਕਿ ਰੇਲਵੇ ਸੁਰੱਖਿਆ ਬਲ ਦੇ ਮੁਖੀ ਵਿਨੋਦ ਕੁਤਾਰ ਢੋਂਢਿਆਲ ਨਾਲ ਬੈਠਕ ਕਰ ਕੇ ਯਾਤਰੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਰਣਨੀਤੀ ਬਣਾਈ ਜਾਵੇਗੀ, ਜਿਸ ਵਿਚ ਟ੍ਰੇਨਾਂ ਅਤੇ ਰੇਲਵੇ ਟਰੈਕ 'ਤੇ ਸਰਚ ਮੁਹਿੰਮ ਵਿਚ ਜੀ. ਆਰ. ਪੀ. ਰੇਲਵੇ ਸੁਰੱਖਿਆ ਬਲ ਨੂੰ ਸਹਿਯੋਗ ਕਰੇਗੀ ਅਤੇ ਰੇਲਵੇ ਕੰਪਲੈਕਸ ਅਤੇ ਪਲੇਟਫਾਰਮਾਂ 'ਤੇ ਯਾਤਰੀਆਂ ਦੀ ਸੁਰੱਖਿਆ ਲਈ ਦੋਵੇਂ ਸੁਰੱਖਿਆ ਬਲ ਸਾਂਝੇ ਰੂਪ ਨਾਲ ਮਿਲ ਕੇ ਸਰਚ ਮੁਹਿੰਮ ਚਲਾਉਣਗੇ।


Related News