ਸੁਖਬੀਰ ਬਾਦਲ ''ਤੇ ਹੋਏ ਹਮਲੇ ਮਗਰੋਂ ਅਕਾਲੀ ਦਲ ਨੇ ਸੱਦੀ ਵੱਡੀ ਮੀਟਿੰਗ
Thursday, Dec 05, 2024 - 07:01 PM (IST)
ਚੰਡੀਗੜ੍ਹ-ਧਾਰਮਿਕ ਸੇਵਾ ਨਿਭਾਉਂਦੇ ਬੀਤੇ ਦਿਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਬੁਲਾ ਲਈ ਹੈ। ਇਹ ਮੀਟਿੰਗ ਭਲਕੇ ਦੁਪਹਿਰ 3.30 ਵਜੇ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਦਿੱਤੀ ਹੈ।
ਇਥੇ ਦੱਸ ਦੇਈਏ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ 'ਤੇ ਗੋਲ਼ੀਬਾਰੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ, ਪੰਜਾਬ ਪੁਲਸ ਅਤੇ 'ਆਪ' ਸਰਕਾਰ ਆਹਮੋ-ਸਾਹਮਣੇ ਹੋ ਗਈ ਹੈ। ਇਕ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਲੈ ਕੇ 'ਆਪ' ਲੀਡਰਸ਼ਿਪ ਅਤੇ ਮੰਤਰੀ ਸੁਖਬੀਰ ਦੀ ਜਾਨ ਬਚਾਉਣ ਦਾ ਸਿਹਰਾ ਪੰਜਾਬ ਪੁਲਸ ਨੂੰ ਦੇ ਰਹੇ ਹਨ ਜਦਕਿ ਅਕਾਲੀ ਲੀਡਰ ਇਸ ਨੂੰ ਪੰਜਾਬ ਸਰਕਾਰ ਦੀ ਨਾਕਾਮੀ ਕਹਿ ਰਹੇ ਹਨ।
ਇਹ ਵੀ ਪੜ੍ਹੋ-Telegram ਐਪ ਚਲਾਉਣ ਵਾਲੇ ਜ਼ਰਾ ਸਾਵਧਾਨ! ਤੁਹਾਡੇ ਨਾਲ ਵੀ ਵਾਪਰ ਸਕਦੈ ਅਜਿਹਾ ਭਾਣਾ
ਇਸ ਮੁੱਦੇ ਨੂੰ ਲੈ ਕੇ ਹੀ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਭਲਕੇ 6 ਦਸੰਬਰ ਨੂੰ ਬਾਅਦ ਦੁਪਹਿਰ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਬੁਲਾਈ ਹੈ। ਇਸ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਸੁਖਬੀਰ ਸਿੰਘ ਬਾਦਲ 'ਤੇ ਕੱਲ੍ਹ ਅੰਮ੍ਰਿਤਸਰ ਵਿਖੇ ਹੋਏ ਕਾਤਲਾਨਾ ਹਮਲੇ ਬਾਰੇ ਚਰਚਾ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ 'ਚ ਸੁਖਬੀਰ ਬਾਦਲ ਨੇ ਕੀਤੀ ਸੇਵਾ, ਧੀਆਂ ਸਣੇ ਪੁੱਤਰ ਵੀ ਆਇਆ ਨਜ਼ਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8