ਜਲੰਧਰ ’ਚ ਵੱਡੀ ਵਾਰਦਾਤ, ਦੋ ਧਿਰਾਂ ਵਿਚਾਲੇ ਝੜਪ ਤੋਂ ਬਾਅਦ ਚੱਲੀਆਂ ਗੋਲ਼ੀਆਂ
Tuesday, Sep 19, 2023 - 12:18 PM (IST)
ਜਲੰਧਰ (ਮਹੇਸ਼) : ਥਾਣਾ ਨੰਬਰ 2 ਅਧੀਨ ਇਲਾਕੇ ਭਗਵਾਨ ਵਾਲਮੀਕਿ ਗੇਟ ਨੇੜੇ ਸੋਮਵਾਰ ਦੇਰ ਰਾਤ ਗੋਲ਼ੀ ਚੱਲਣ ਨਾਲ ਭਾਜੜ ਮਚ ਗਈ ਅਤੇ ਹਾਲਾਤ ਤਣਾਅਪੂਰਨ ਬਣ ਗਏ। ਜਾਤੀ-ਸੂਚਕ ਸ਼ਬਦ ਕਹਿਣ ’ਤੇ ਦਲਿਤ ਸਮਾਜ ਦੇ ਭੜਕੇ ਲੋਕਾਂ ਨੇ ਉਕਤ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਜਾਤੀ-ਸੂਚਕ ਸ਼ਬਦ ਕਹਿਣ ਅਤੇ ਇਲਾਕੇ ਵਿਚ ਗੋਲੀਆਂ ਚਲਾ ਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਵਾਲਿਆਂ ’ਤੇ ਪੁਲਸ ਨੇ ਬਣਦੀ ਕਾਨੂੰਨੀ ਕਾਰਵਾਈ ਨਾ ਕੀਤੀ ਤਾਂ ਕੱਲ ਉਹ ਜੋਤੀ ਚੌਕ ਵਿਚ ਧਰਨਾ-ਪ੍ਰਦਰਸ਼ਨ ਕਰਕੇ ਜਾਮ ਲਾਉਣ ਲਈ ਮਜਬੂਰ ਹੋਣਗੇ। ਇਸ ਦੌਰਾਨ ਹੋਣ ਵਾਲੇ ਨੁਕਸਾਨ ਲਈ ਪੁਲਸ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ 37.98 ਲੱਖ ਪਰਿਵਾਰਾਂ ਲਈ ਵੱਡੀ ਖ਼ਬਰ, ਨਵੰਬਰ ਮਹੀਨੇ ਸ਼ੁਰੂ ਹੋਣ ਜਾ ਰਹੀ ਇਹ ਸਕੀਮ
ਮਿਲੀ ਜਾਣਕਾਰੀ ਮੁਤਾਬਕ ਭਗਵਾਨ ਵਾਲਮੀਕਿ ਨੇੜੇ 2 ਧਿਰਾਂ ਵਿਚ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ। ਇਸ ਦੌਰਾਨ ਜਦੋਂ ਇਕ ਧਿਰ ਦੇ ਲੋਕਾਂ ਨੇ ਜਾਤੀ-ਸੂਚਕ ਸ਼ਬਦ ਬੋਲਣੇ ਸ਼ੁਰੂ ਕਰ ਦਿੱਤੇ ਤਾਂ ਦੂਜੀ ਧਿਰ ਵੀ ਭੜਕ ਗਈ। ਇਸ ਦੌਰਾਨ ਕਿਸੇ ਨੇ ਆਪਣੀ ਪਿਸਤੌਲ ਕੱਢ ਕੇ ਫਾਇਰ ਕਰ ਦਿੱਤੇ ਤਾਂ ਮਾਹੌਲ ਹੋਰ ਵੀ ਵਿਗੜ ਗਿਆ। ਦੋਵੇਂ ਧਿਰਾਂ ਇਕ-ਦੂਜੇ ’ਤੇ ਇੱਟਾਂ ਵਰ੍ਹਾਉਂਦੀਆਂ ਦਿਖਾਈ ਦਿੱਤੀਆਂ ਅਤੇ ਕੁਝ ਲੋਕ ਜਾਨਲੇਵਾ ਹਥਿਆਰ ਵੀ ਲੈ ਕੇ ਘੁੰਮ ਰਹੇ ਸਨ। ਵਿਗੜੇ ਹੋਏ ਮਾਹੌਲ ਦੀ ਸੂਚਨਾ ਮਿਲਦੇ ਹੀ ਥਾਣਾ ਨੰਬਰ 2 ਦੇ ਇੰਚਾਰਜ ਗੁਰਪ੍ਰੀਤ ਸਿੰਘ ਮੌਕੇ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਤੇ ਉਨ੍ਹਾਂ ਦੇ ਪਤੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ
ਇਸ ਦੌਰਾਨ ਦੋਵਾਂ ਧਿਰਾਂ ਨੇ ਇਕ ਔਰਤ ਸਮੇਤ ਜ਼ਖ਼ਮੀ ਹੋਏ ਕੁਝ ਲੋਕਾਂ ਨੂੰ ਪਹਿਲਾਂ ਸਿਵਲ ਹਸਪਤਾਲ ਅਤੇ ਫਿਰ ਉਸ ਤੋਂ ਬਾਅਦ ਨਿੱਜੀ ਹਸਪਤਾਲ ਵਿਚ ਦਾਖਲ ਵੀ ਕਰਵਾਇਆ। ਦੋਸ਼ ਲਾਇਆ ਜਾ ਰਿਹਾ ਸੀ ਕਿ ਗਗਨ ਅਰੋੜਾ ਨੇ ਗੋਲੀਆਂ ਚਲਾਈਆਂ ਹਨ ਅਤੇ ਉਸ ਤੋਂ ਬਾਅਦ ਹੀ ਮਾਹੌਲ ਖਰਾਬ ਹੋਇਆ ਹੈ, ਜਦੋਂ ਕਿ ਸੰਗਤ ਸਿੰਘ ਨਗਰ ਵਿਚ ਰਹਿੰਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਨਜ਼ਦੀਕੀ ਨਿਖਿਲ ਅਰੋੜਾ ਅਨੁਸਾਰ ਭਗਵਾਨ ਵਾਲਮੀਕਿ ਗੇਟ ਨੇੜੇ ਰਹਿੰਦੇ ਉਸਦੇ ਚਾਚੇ ਦੇ ਪੁੱਤ ਗਗਨ ਅਰੋੜਾ ਦਾ ਉਸ ਨੂੰ ਫੋਨ ਆਇਆ ਸੀ ਕਿ ਉਸ ’ਤੇ ਕੁਝ ਲੋਕਾਂ ਵੱਲੋਂ ਹਮਲਾ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਉਹ ਮੌਕੇ ’ਤੇ ਪਹੁੰਚ ਗਿਆ ਅਤੇ ਉਥੇ ਹਥਿਆਰਾਂ ਨਾਲ ਲੈਸ ਕੁਝ ਲੋਕਾਂ ਨੇ ਉਸ ’ਤੇ ਵੀ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ : ਤਰਨਤਾਰਨ : ਪਰਿਵਾਰ ’ਤੇ ਵਰ੍ਹਿਆ ਕਹਿਰ, ਪੇਟ ਦਰਦ ਤੋਂ ਬਾਅਦ ਦੋ ਪੁੱਤਾਂ ਦੀ ਮੌਤ
ਥਾਣਾ ਮੁਖੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਸ ਪੂਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ। ਇਲਾਕੇ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ। ਦੋਵਾਂ ਧਿਰਾਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਜੋ ਵੀ ਸੱਚਾਈ ਸਾਹਮਣੇ ਆਵੇਗੀ, ਉਸਦੇ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪਿੰਡ ਭਾਗੀਕੇ ਦੇ ਸਾਬਕਾ ਸਰਪੰਚ ਹਰਪ੍ਰੀਤ ਭਾਗੀਕੇ ਦੀ ਕੈਨੇਡਾ ’ਚ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8