ਪੰਜਾਬ ਪੁਲਸ ਮੁਲਾਜ਼ਮਾਂ ਦੀ ਮੌਤ ਮਗਰੋਂ ਦੋਵੇਂ ਪਰਿਵਾਰਾਂ ਨੇ ਰੱਖਿਆ ਪੱਖ, ਕਿਹਾ- ਡਿਊਟੀ ''ਤੇ ਹੋਈ ਮੌਤ ਲਈ...

Sunday, Feb 22, 2026 - 05:29 PM (IST)

ਪੰਜਾਬ ਪੁਲਸ ਮੁਲਾਜ਼ਮਾਂ ਦੀ ਮੌਤ ਮਗਰੋਂ ਦੋਵੇਂ ਪਰਿਵਾਰਾਂ ਨੇ ਰੱਖਿਆ ਪੱਖ, ਕਿਹਾ- ਡਿਊਟੀ ''ਤੇ ਹੋਈ ਮੌਤ ਲਈ...

ਦੋਰਾਂਗਲਾ (ਗੋਰਾਇਆ)- ਥਾਣਾ ਦੋਰਾਂਗਲਾ ਅਧੀਨ ਆਉਂਦੀ ਪਿੰਡ ਆਧੀਆਂ ਦੀ ਪੁਲਸ ਚੌਕੀ ‘ਚ ਹੋਮਗਾਰਡ ਦੇ ਜਵਾਨ ਅਸ਼ੋਕ ਕੁਮਾਰ ਅਤੇ ਪੰਜਾਬ ਪੁਲਸ ਦੇ ਏਐਸਆਈ ਗੁਰਨਾਮ ਸਿੰਘ ਦੀਆਂ ਸ਼ੱਕੀ ਹਾਲਾਤਾਂ 'ਚ ਲਾਸ਼ਾਂ ਮਿਲਣ ਤੋਂ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਹੈ। ਇਸ ਘਟਨਾ ਮਗਰੋਂ ਹੁਣ ਦੋਵਾਂ ਮੁਲਾਜ਼ਮਾਂ ਦੇ ਪਰਿਵਾਰਾਂ ਵੱਲੋਂ ਵੀ ਮੀਡੀਆ ਸਾਹਮਣੇ ਆਪਣਾ ਬਿਆਨ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ-  ਪੰਜਾਬ: ਡਿਊਟੀ 'ਤੇ ਤਾਇਨਾਤ 2 ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ, ਚੈਕ ਪੋਸਟ ਦੇ ਅੰਦਰੋਂ ਮਿਲੀਆਂ ਲਾਸ਼ਾਂ

ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਅਤੇ ਨਿਰਪੱਖ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੋ ਅਫਵਾਹਾਂ ਫੈਲ ਰਹੀਆਂ ਹਨ ਕਿ ਦੋਵਾਂ ਵਿਚਕਾਰ ਆਪਸੀ ਝਗੜਾ ਹੋਇਆ ਸੀ ਜਾਂ ਉਨ੍ਹਾਂ ਨੇ ਇੱਕ-ਦੂਜੇ ਨੂੰ ਗੋਲੀ ਮਾਰੀ, ਉਹ ਗੱਲ ਬਿਲਕੁਲ ਗਲਤ ਹੈ। ਪਰਿਵਾਰਾਂ ਨੇ ਇਸ ਦਾਅਵੇ ਨੂੰ ਸਖ਼ਤੀ ਨਾਲ ਨਕਾਰਿਆ ਹੈ ਅਤੇ ਕਿਹਾ ਹੈ ਕਿ ਅਸਲ ਸੱਚਾਈ ਜਾਂਚ ਤੋਂ ਬਾਅਦ ਹੀ ਸਾਹਮਣੇ ਆ ਸਕਦੀ ਹੈ।

ਇਹ ਵੀ ਪੜ੍ਹੋ-ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਗੱਲਬਾਤ ਦੌਰਾਨ ਪਰਿਵਾਰਕ ਮੈਂਬਰਾਂ ਨੇ ਅਪੀਲ ਕੀਤੀ ਕਿ ਪੁਲਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਪੂਰੀ ਕਾਨੂੰਨੀ ਕਾਰਵਾਈ ਕਰੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਦੋਵੇਂ ਜਵਾਨ ਡਿਊਟੀ ‘ਤੇ ਤਾਇਨਾਤ ਸਨ, ਇਸ ਲਈ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ। ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਬਣਦਾ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇ।  ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਤਫਤੀਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਵੱਡੀ ਖਬਰ: UGC ਵੱਲੋਂ 32 ਫਰਜ਼ੀ ਯੂਨੀਵਰਸਿਟੀਆਂ ਦੀ ਲਿਸਟ ਜਾਰੀ, ਦਿੱਲੀ ’ਚ ਸਭ ਤੋਂ ਜ਼ਿਆਦਾ 12 ਅਦਾਰੇ ਨਾਜਾਇਜ਼

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News