ਚੋਣਾਂ ਖ਼ਤਮ ਹੋਣ ਤੋਂ ਬਾਅਦ ਸੁਸ਼ੀਲ ਰਿੰਕੂ ਨੇ ਬੇਟੇ ਨਾਲ ਮੋਟਰਸਾਈਕਲ ’ਤੇ ਲਈ ਰਾਈਡ
Monday, Jun 03, 2024 - 11:22 AM (IST)

ਜਲੰਧਰ (ਵਿਸ਼ੇਸ਼)-ਪਿਛਲੇ ਦੋ ਮਹੀਨਿਆਂ ਤੋਂ ਲੋਕ ਸਭਾ ਚੋਣਾਂ ਦੇ ਕੰਮਾਂ ਵਿਚ ਭਾਰੀ ਰੁਝੇਵਿਆਂ ਕਾਰਨ ਆਪਣੇ ਪਰਿਵਾਰ ਨੂੰ ਪੂਰਾ ਸਮਾਂ ਨਾ ਦੇ ਸਕਣ ਵਾਲੇ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਬੀਤੇ ਦਿਨ ਜਿੱਥੇ ਇਕ ਪਾਸੇ ਪਾਰਟੀ ਵਰਕਰਾਂ ਨਾਲ ਆਪਣੇ ਨਜ਼ਦੀਕੀਆਂ ਸਮੇਤ ਮੁਲਾਕਾਤ ਕੀਤੀ, ਉਥੇ ਹੀ ਦੂਜੇ ਪਾਸੇ ਉਨ੍ਹਾਂ ਆਪਣੇ ਬੇਟੇ ਨਾਲ ਮੋਟਰਸਾਈਕਲ ’ਤੇ ਰਾਈਡ ਵੀ ਲਈ।
ਸਭ ਤੋਂ ਪਹਿਲਾਂ ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਲੋਕ ਸਭਾ ਸੀਟ ਸਬੰਧੀ ਆਪਣੇ ਸਾਰੇ ਨਜ਼ਦੀਕੀ ਆਗੂਆਂ ਤੋਂ ਪੂਰੀ ਫੀਡਬੈਕ ਲਈ ਅਤੇ ਦੂਜੇ ਪਾਸੇ ਉਨ੍ਹਾਂ ਆਪਣੇ ਨਿਵਾਸ ਸਥਾਨ ’ਤੇ ਆਏ ਦੋਸਤਾਂ ਨਾਲ ਮੀਟਿੰਗ ਵੀ ਕੀਤੀ, ਜਿਸ ’ਚ ਹਰੇਕ ਵਿਧਾਨ ਸਭਾ ਹਲਕੇ ਸਬੰਧੀ ਫੀਡਬੈਕ ਲਈ ਗਈ ਅਤੇ ਸਮੀਖਿਆ ਕੀਤੀ ਗਈ।
ਇਹ ਵੀ ਪੜ੍ਹੋ- ਇਕੱਠਿਆਂ ਨਸ਼ਾ ਕਰਨ ਮਗਰੋਂ ਦੋਸਤ ਦੀ ਵਿਗੜੀ ਸਿਹਤ, ਡਾਕਟਰੀ ਇਲਾਜ ਨਾ ਮਿਲਣ 'ਤੇ ਸ਼ਮਸ਼ਾਨਘਾਟ ਦੇ ਕਮਰੇ 'ਚ ਕੀਤਾ ਕਾਰਾ
ਆਪਣੇ ਘਰ ਆਏ ਲੋਕਾਂ ਨੂੰ ਮਿਲਣ ਤੋਂ ਬਾਅਦ ਕੁਝ ਸਮੇਂ ਲਈ ਸੁਸ਼ੀਲ ਰਿੰਕੂ ਨੇ ਅੱਜ ਸਵੇਰੇ ਆਪਣੇ ਬੇਟੇ ਨੂੰ ਮੋਟਰਸਾਈਕਲ ’ਤੇ ਬਿਠਾਇਆ ਅਤੇ ਕੁਝ ਸਮਾਂ ਮੋਟਰਸਾਈਕਲ ਚਲਾ ਕੇ ਆਪਣੀ ਥਕਾਨ ਵੀ ਮਿਟਾਈ। ਸੁਸ਼ੀਲ ਰਿੰਕੂ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਘਰੋਂ ਬਾਹਰ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਸਵੇਰ ਤੋਂ ਦੇਰ ਰਾਤ ਤੱਕ ਚੋਣ ਮੀਟਿੰਗਾਂ ਵਿਚ ਜਾਣਾ ਪੈਂਦਾ ਸੀ। ਅੱਜ ਉਹ ਰਿਲੈਕਸ ਵਿਖਾਈ ਦੇ ਰਹੇ ਸਨ। ਉਨ੍ਹਾਂ ਆਪਣੇ ਸਮੂਹ ਸਾਥੀਆਂ ਨਾਲ ਚੋਣਾਂ ਦੇ ਸੰਭਾਵੀ ਨਤੀਜਿਆਂ ਸਬੰਧੀ ਸਮੀਖਿਆ ਵੀ ਕੀਤੀ।
ਇਹ ਵੀ ਪੜ੍ਹੋ- XUV ਗੱਡੀ ਤੇ ਸਕੂਟਰੀ ਦੀ ਹੋਈ ਜ਼ਬਰਦਸਤ ਟੱਕਰ, ਪਤਨੀ ਦੀਆਂ ਅੱਖਾਂ ਸਾਹਮਣੇ ਪਤੀ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।