ਪੰਜਾਬ 'ਚ ਮੌਸਮ ਦਾ ਬਦਲਿਆ ਮਿਜਾਜ਼; ਤੇਜ਼ ਹਨ੍ਹੇਰੀ ਤੋਂ ਬਾਅਦ ਹੋਈ ਬਾਰਿਸ਼, ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Friday, May 24, 2024 - 08:58 PM (IST)

ਜਲੰਧਰ - ਦਿਨ ਭਰ ਹੁੰਮਸ ਭਰੀ ਗਰਮੀ ਤੋਂ ਬਾਅਦ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਮੌਸਮ ਦਾ ਰੂਪ ਬਦਲ ਗਿਆ। ਰਾਤ 8:30 ਵਜੇ ਦੇ ਕਰੀਬ ਤੇਜ਼ ਹਵਾਵਾਂ ਚੱਲੀਆਂ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜੀ ਰਾਹਤ ਮਿਲੀ। ਜਦਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਮੀਂਹ ਵੀ ਪਿਆ ਹੈ। ਜਿਸ ਨਾਲ ਤਾਪਮਾਨ ’ਚ ਗਿਰਾਵਟ ਦੇਖਣ ਨੂੰ ਮਿਲੀ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ।
ਦੱਸ ਦਈਏ ਕਿ ਪੰਜਾਬ ਵਿਚ ਇਸ ਸਮੇਂ ਅੱਤ ਦੀ ਗਰਮੀ ਪੈ ਰਹੀ ਹੈ, ਲੋਕ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਭਰੀ ਗਰਮੀ ਤੋਂ ਪ੍ਰੇਸ਼ਾਨ ਸਨ। ਗਰਮੀ ਕਾਰਨ ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆ ਰਹੀ ਹੈ। ਫਾਜ਼ਿਲਕਾ 'ਚ ਸ਼ੁੱਕਰਵਾਰ ਨੂੰ ਗਰਮੀ ਕਾਰਨ ਮੌਤ ਦਾ ਦੂਜਾ ਮਾਮਲਾ ਸਾਹਮਣੇ ਆਇਆ ਹੈ, ਜਾਣਕਾਰੀ ਮੁਤਾਬਕ ਪਿੰਡ ਝੋਟਿਆਂਵਾਲੀ ਦੇ 19 ਸਾਲਾ ਪਵਨ ਕੁਮਾਰ ਦੀ ਗਰਮੀ ਕਾਰਨ ਮੌਤ ਹੋ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e