ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਸੂਬੇ ''ਚ ਬੀ.ਐੱਸ.ਐੱਫ. ਤਾਇਨਾਤ ਕਰਨ ਦੇ ਹੁਕਮ ਜਾਰੀ

Saturday, Jun 22, 2019 - 10:33 PM (IST)

ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਸੂਬੇ ''ਚ ਬੀ.ਐੱਸ.ਐੱਫ. ਤਾਇਨਾਤ ਕਰਨ ਦੇ ਹੁਕਮ ਜਾਰੀ

ਚੰਡੀਗੜ੍ਹ— ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਮਹਿੰਦਰ ਪਾਲ ਸਿੰਘ ਬਿੱਟੂ ਦੇ ਨਾਭਾ ਜੇਲ 'ਚ ਕਤਲ ਮਗਰੋਂ ਕੈਪਟਨ ਸਰਕਾਰ ਨੇ ਕਿਸੇ ਵੀ ਅਣਸੁਖਾਵੀਂ ਘਟਨਾ ਰੋਕਣ ਲਈ ਸੂਬੇ 'ਚ ਬੀ.ਐੱਸ.ਐੱਫ. ਤੇ ਰੈਪਿਡ ਐਕਸ਼ਨ ਫੋਰਸ ਤਾਇਨਾਤ ਕਰਨ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਬੀ.ਐੱਸ.ਐੱਫ. 10 ਕੰਪਨੀਆਂ ਤੇ ਆਰ.ਏ.ਐੱਫ. ਦੀਆਂ ਦੋ ਕੰਪਨੀਆਂ ਨੂੰ ਸੂਬੇ 'ਚ ਅਮਨ-ਕਾਨੂੰਨ ਵਿਵਸਥਾ ਬਰਕਰਾਰ ਰੱਖਣ ਲਈ ਤਾਇਨਾਤ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਕੈਪਟਨ ਸਰਕਾਰ ਨੇ ਜੇਲ੍ਹ ਸੁਪਰਡੈਂਟ ਤੇ ਬੈਰਕ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਜਾਂਚ ਦੇ ਹੁਕਮ ਵੀ ਦੇ ਦਿੱਤੇ ਹਨ। ਦੱਸ ਦਈਏ ਕਿ ਪੁਲਸ ਨੇ ਮਹਿੰਦਰਪਾਲ ਸਿੰਘ ਬਿੱਟੂ ਦੇ ਦੋ ਕਤਲਾਂ ਖ਼ਿਲਾਫ਼ ਕੇਸ ਦਰਜ ਕਰਵਾ ਦਿੱਤਾ ਹੈ।


author

Baljit Singh

Content Editor

Related News