ਪੁਲਸ ਤੋਂ ਬਾਅਦ ਹੁਣ ਹੋਣਗੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ, ਕਈ DCs ਵੀ ਹੋ ਸਕਦੇ ਨੇ ਇਧਰੋਂ-ਓਧਰ
Saturday, Aug 03, 2024 - 11:57 AM (IST)
ਲੁਧਿਆਣਾ (ਹਿਤੇਸ਼) : ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਜਾਰੀ ਕੀਤੀ ਗਈ ਲਿਸਟ ’ਚ ਕਈ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼ ਨੂੰ ਇਧਰੋਂ-ਓਧਰ ਕਰ ਦਿੱਤਾ ਗਿਆ ਹੈ ਅਤੇ ਕਈ ਜਗ੍ਹਾ ’ਤੇ ਨਵੇਂ ਪੁਲਸ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਫ਼ੈਸਲੇ ਤੋਂ ਬਾਅਦ ਇਹ ਚਰਚਾ ਸ਼ੁਰੂ ਹੋ ਗਈ ਹੈ ਕਿ ਹੁਣ ਜਲਦ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲੇ ਵੀ ਹੋਣਗੇ ਕਿਉਂਕਿ ਲੋਕ ਸਭਾ ਚੋਣ ਦੌਰਾਨ ਪੰਜਾਬ ’ਚ ਲੰਬੇ ਸਮੇਂ ਤੋਂ ਇਕ ਹੀ ਸਟੇਸ਼ਨ ’ਤੇ ਕਾਬਜ਼ ਰਹਿਣ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਦੇ ਕਈ ਅਧਿਕਾਰੀਆਂ ਦੀ ਟਰਾਂਸਫਰ ਕੀਤੀ ਗਈ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਨੂੰ ਲੈ ਕੇ ਆਈ ਨਵੀਂ ਅਪਡੇਟ, ਇਨ੍ਹਾਂ ਜ਼ਿਲ੍ਹਿਆਂ ਲਈ ਜਾਰੀ ਹੋਇਆ Alert
ਇਨ੍ਹਾਂ ’ਚੋਂ ਕੁੱਝ ਅਫ਼ਸਰ ਤਾਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਤੁਰੰਤ ਬਾਅਦ ਫੀਲਡ ’ਚ ਵਾਪਸੀ ਜਾਂ ਪੁਰਾਣੀ ਪੋਸਟਿੰਗ ਹਾਸਲ ਕਰਨ ’ਚ ਕਾਮਯਾਬ ਹੋ ਗਏ ਹਨ ਪਰ ਕਈ ਅਫ਼ਸਰ ਹੁਣ ਵੀ ਪ੍ਰਾਈਮ ਪੋਸਟਿੰਗ ਦਾ ਇੰਤਜ਼ਾਮ ਕਰ ਰਹੇ ਹਨ, ਜਿਸ ਦੇਰੀ ਨੂੰ ਜਲੰਧਰ ਵੈਸਟ ਸੀਟ ’ਤੇ ਹੋਈਆਂ ਵਿਧਾਨ ਸਭਾ ਉਪ ਚੋਣ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਹੁਣ ਇਹ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਸਰਕਾਰ ਦਾ ਫੋਕਸ ਇਕ ਵਾਰ ਟਰਾਂਸਫਰ-ਪੋਸਟਿੰਗ ਵੱਲ ਹੋ ਗਿਆ ਹੈ, ਜਿਸ ਦਾ ਨਤੀਜਾ ਸ਼ੁੱਕਰਵਾਰ ਨੂੰ ਆਲ੍ਹਾ ਪੁਲਸ ਅਧਿਕਾਰੀਆਂ ਦੇ ਤਬਾਦਲੇ ਦੀ ਲਿਸਟ ਦੇ ਰੂਪ ’ਚ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ : ਨੈੱਟ ਦੀ ਪ੍ਰੀਖਿਆ ਨਾ ਦੇਣ ਵਾਲੇ ਅਧਿਆਪਕ ਹੋ ਰਹੇ ਪਰੇਸ਼ਾਨ, ਪੜ੍ਹੋ ਕੀ ਹੈ ਪੂਰੀ ਖ਼ਬਰ
ਇਸ ’ਚ ਆਈ. ਜੀ., ਡੀ. ਆਈ. ਜੀ. ਤੋਂ ਲੈ ਕੇ ਕਈ ਐੱਸ. ਐੱਸ. ਪੀਜ਼ ਦੇ ਨਾਂ ਵੀ ਸ਼ਾਮਲ ਹਨ, ਜਿਸ ਤੋਂ ਬਾਅਦ ਤੋਂ ਪ੍ਰਸ਼ਾਸਨਿਕ ਅਧਿਕਾਰੀਆਂ ਦੀਆਂ ਧੜਕਣਾਂ ਤੇਜ਼ ਹੋ ਗਈਆਂ ਹਨ ਕਿਉਂਕਿ ਲੋਕ ਸਭਾ ਚੋਣਾਂ ਤੋਂ ਬਾਅਦ ਆਈ. ਏ. ਐੱਸ. ਅਧਿਕਾਰੀਆਂ ਦੀ ਟਰਾਂਸਫਰ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਇਨ੍ਹਾਂ ’ਚ ਕਈ ਡੀ. ਸੀ. ਵੀ ਇਧਰੋਂ-ਓਧਰ ਹੋ ਸਕਦੇ ਹਨ ਜਾਂ ਕੁੱਝ ਅਫ਼ਸਰ ਚੰਡੀਗੜ੍ਹ ਤੋਂ ਫੀਲਡ ’ਚ ਲਗਾਏ ਜਾਣ ਦੀ ਸੰਭਾਵਨਾ ਹੈ। ਇਸ ਦੇ ਲਈ ਸਿਫਾਰਸ਼ ਦੇ ਨਾਲ ਲੋਕ ਸਭਾ ਚੋਣ ਦੌਰਾਨ ਡਿਪਟੀ ਕਮਿਸ਼ਨਰਾਂ ਦੀ ਪਰਫਾਰਮੈਂਸ ਰਿਪੋਰਟ ਦੇ ਆਧਾਰ ’ਤੇ ਬਣਾਉਣ ਦੀ ਗੱਲ ਸੂਤਰਾਂ ਵੱਲੋਂ ਕਹੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8