ਟਰਾਂਸਪੋਰਟਰਾਂ ਦੀ ਹੜਤਾਲ ਤੋਂ ਬਾਅਦ ਬਣੇ ਹਾਲਾਤ ਦਰਮਿਆਨ ਜਲੰਧਰ ਦੇ ਡੀ. ਸੀ. ਦਾ ਬਿਆਨ ਆਇਆ ਸਾਹਮਣੇ

Tuesday, Jan 02, 2024 - 03:55 PM (IST)

ਟਰਾਂਸਪੋਰਟਰਾਂ ਦੀ ਹੜਤਾਲ ਤੋਂ ਬਾਅਦ ਬਣੇ ਹਾਲਾਤ ਦਰਮਿਆਨ ਜਲੰਧਰ ਦੇ ਡੀ. ਸੀ. ਦਾ ਬਿਆਨ ਆਇਆ ਸਾਹਮਣੇ

ਜਲੰਧਰ (ਬਿਊਰੋ) : ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹੇ ’ਚ ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੀ ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੈਟਰੋਲ-ਡੀਜ਼ਲ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ ਅਤੇ ਲੋਕ ਕਿਸੇ ਵੀ ਤਰ੍ਹਾਂ ਦੀ ਘਬਰਾਹਟ ’ਚ ਆ ਕੇ ਖਰੀਦਦਾਰੀ ਕਰਨ ਨਾ ਜਾਣ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਸਮੇਤ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ ਨਾਲ ਮੀਟਿੰਗ ਕੀਤੀ। ਸਾਰੰਗਲ ਕਿਹਾ ਕਿ ਇਨ੍ਹਾਂ ਕੰਪਨੀਆਂ ਨੂੰ ਅੰਦਰੂਨੀ ਪ੍ਰਬੰਧਾਂ ਰਾਹੀਂ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਟਰਾਂਸਪੋਰਟਰਾਂ ਦੀ ਹੜਤਾਲ ਕਾਰਨ ਪੈਟਰੋਲ-ਡੀਜ਼ਲ ਅਤੇ ਐਲ.ਪੀ.ਜੀ. ਸਪਲਾਈ ਪ੍ਰਭਾਵਿਤ ਨਾ ਹੋਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੰਪਨੀਆਂ ਨੂੰ ਪੈਟਰੋਲ ਪੰਪਾਂ ਨੂੰ ਸਪਲਾਈ ਦੀ ਸਹੂਲਤ ਦੇਣ ਲਈ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਪਹਿਲਾ ਬਿਆਨ ਆਇਆ ਸਾਹਮਣੇ

ਸਾਰੰਗਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਮਸਲੇ ਨੂੰ ਜਲਦ ਹੱਲ ਕਰਨ ਲਈ ਸਮਰੱਥ ਅਧਿਕਾਰੀਆਂ ਅਤੇ ਹੜਤਾਲੀ ਟਰਾਂਸਪੋਰਟਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਚਿਤਾਵਨੀ ਦਿੱਤੀ ਕਿ ਪੈਟਰੋਲ ਪੰਪਾਂ ਜਾਂ ਕਿਸੇ ਵੀ ਵਿਅਕਤੀ ਵੱਲੋਂ ਕਿਸੇ ਵੀ ਤਰ੍ਹਾਂ ਦੀ ਜਮ੍ਹਾਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

PunjabKesari

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਸੰਯੁਕਤ ਪੁਲਸ ਕਮਿਸ਼ਨਰ ਸੰਦੀਪ ਕੁਮਾਰ ਆਦਿ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਵੱਲੋਂ ਸਾਲ 2024 ਦਾ ਪੰਜਾਬ ਸਰਕਾਰ ਦਾ ਕੈਲੰਡਰ ਅਤੇ ਡਾਇਰੀ ਜਾਰੀ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Anuradha

Content Editor

Related News