ਜਿੱਤ ਮਿਲਣ ਮਗਰੋਂ ਮਾਲਵਿੰਦਰ ਕੰਗ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਵੋਟਰਾਂ ਦਾ ਕੀਤਾ ਧੰਨਵਾਦ

Wednesday, Jun 05, 2024 - 06:33 PM (IST)

ਜਿੱਤ ਮਿਲਣ ਮਗਰੋਂ ਮਾਲਵਿੰਦਰ ਕੰਗ ਸ੍ਰੀ ਕੇਸਗੜ੍ਹ ਸਾਹਿਬ ਹੋਏ ਨਤਮਸਤਕ, ਵੋਟਰਾਂ ਦਾ ਕੀਤਾ ਧੰਨਵਾਦ

ਸ੍ਰੀ ਅਨੰਦਪੁਰ ਸਾਹਿਬ (ਸੰਧੂ )- ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਦੀ ਹੋਈ ਇਤਿਹਾਸਿਕ ਜਿੱਤ ਤੋਂ ਬਾਅਦ ਹਲਕੇ ਵਿੱਚ ਖ਼ੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਬੀਤੀ ਸ਼ਾਮ ਮਾਲਵਿੰਦਰ ਸਿੰਘ ਕੰਗ ਨੇ ਜ਼ਿਲ੍ਹਾ ਰੂਪਨਗਰ ਦੇ ਡਿਪਟੀ ਕਮਿਸ਼ਨਰ ਤੋਂ ਜਿੱਤ ਦਾ ਸਰਟੀਫਿਕੇਟ ਪ੍ਰਾਪਤ ਕੀਤਾ। ਇਸ ਦੇ ਉਪਰੰਤ ਉਹ ਤਖ਼ਤ ਸ੍ਰੀ ਕੇਸਗੜ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। 

ਇਸ ਮੌਕੇ ਨੋਜਵਾਨ ਆਗੂ ਅਤੇ ਲੀਗਲ ਕੁਆਰਡੀਨੇਟਰ ਐਡ. ਨਿਖਿਲ ਭਾਰਦਵਾਜ ਅਤੇ ਐਡ. ਰਜਤ ਬੇਦੀ ਨੇ ਕਿਹਾ ਕਿ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਲੋਕਾਂ ਵੱਲੋਂ ਵੱਡਾ ਫ਼ਤਵਾ ਮਾਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਿਛਲੇ ਡੇਢ ਮਹੀਨੇ ਤੋਂ ਪਾਰਟੀ ਵਰਕਰ ਤੱਪਦੀ ਗਰਮੀ ਦੇ ਵਿੱਚ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਦਿਨ ਰਾਤ ਮਿਹਨਤ ਕਰ ਰਹੇ ਸਨ ਅਤੇ ਉਨ੍ਹਾਂ ਸਾਰੇ ਵਰਕਰਾਂ ਦੀ ਮਿਹਨਤ ਨੂੰ ਬੂਰ ਵੀ ਪੈ ਗਿਆ ਹੈ।

ਇਹ ਵੀ ਪੜ੍ਹੋ- ਵੋਟਰਾਂ ਨੂੰ ਪਸੰਦ ਨਹੀਂ ਆਈ ਮੋਦੀ ਦੀ ਗਾਰੰਟੀ, ਭਾਜਪਾ ਨੂੰ ਪਵੇਗੀ ਆਤਮ-ਮੰਥਨ ਦੀ ਲੋੜ

ਉਨ੍ਹਾਂ ਕਿਹਾ ਕਿ ਮਾਲਵਿੰਦਰ ਸਿੰਘ ਕੰਗ ਇਕ ਆਮ ਘਰ ਵਿੱਚੋਂ ਉੱਠੇ ਹਨ ਅਤੇ ਉਹ ਆਮ ਲੋਕਾਂ ਦੀਆਂ ਮੁਸ਼ਕਿਲਾਂ ਬਿਲਕੁਲ ਚੰਗੀ ਤਰਾਂ ਜਾਣਦੇ ਹਨ। ਉਨਾਂ ਕਿਹਾ ਕਿ ਹਰ ਇਕ ਦੇ ਦੁੱਖ-ਸੁੱਖ ਵਿੱਚ ਵਿਚਰਨ ਵਾਲੇ ਮਾਲਵਿੰਦਰ ਸਿੰਘ ਕੰਗ ਨੇ ਪਹਿਲੀ ਵਾਰ ਲੋਕ ਸਭਾ ਦੀਆਂ ਚੋਣਾਂ ਲੜੀਆਂ ਹਨ ਅਤੇ ਉਨ੍ਹਾਂ ਨੂੰ ਇਥੋਂ ਸ਼ਾਨਦਾਰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਮਾਲਵਿੰਦਰ ਸਿੰਘ ਕੰਗ ਵੱਲੋਂ ਜੋ ਵਾਅਦੇ ਚੋਣਾਂ ਤੋਂ ਪਹਿਲਾਂ ਹਲਕੇ ਦੇ ਲੋਕਾਂ ਨਾਲ ਕੀਤੇ ਗਏ ਉਹ ਉਸ ਨੂੰ ਜ਼ਰੂਰ ਪੂਰੇ ਕਰਨਗੇ।

ਇਹ ਵੀ ਪੜ੍ਹੋ-ਜਲੰਧਰ 'ਚ ਦਰਦਨਾਕ ਹਾਦਸਾ, DSP ਦੇ ਪੁੱਤ ਦੀ ਟਰੇਨ ਹੇਠਾਂ ਆਉਣ ਕਾਰਨ ਮੌਤ, ਦੋ ਹਿੱਸਿਆਂ 'ਚ ਵੰਡੀ ਮਿਲੀ ਲਾਸ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News