ਮਨੀਸ਼ ਤਿਵਾੜੀ ਦੀ ਜਿੱਤ ਮਗਰੋਂ ਧੀ ਨੇ ਕੀਤਾ ਖ਼ੁਸ਼ੀ ਦਾ ਇਜ਼ਹਾਰ, ਬੋਲੀ-ਇਹ ਸ਼ਹਿਰ ਦੇ ਲੋਕਾਂ ਦੀ ਜਿੱਤ (ਵੀਡੀਓ)

06/04/2024 5:44:01 PM

ਚੰਡੀਗੜ੍ਹ : ਚੰਡੀਗੜ੍ਹ ਲੋਕ ਸਭਾ ਸੀਟ 'ਤੇ ਨਤੀਜਿਆਂ ਦਾ ਐਲਾਨ ਹੋ ਚੁੱਕਾ ਹੈ ਅਤੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਇਸ ਸੀਟ 'ਤੇ ਜਿੱਤ ਹਾਸਲ ਕੀਤੀ ਹੈ। ਮਨੀਸ਼ ਤਿਵਾੜੀ ਦੀ ਜਿੱਤ 'ਤੇ ਬੇਟੀ ਇਨਕਾ ਤਿਵਾੜੀ ਨੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਲਗਾਤਾਰ ਪਹਿਲੇ ਨੰਬਰ 'ਤੇ, 2501 ਵੋਟਾਂ ਨਾਲ ਅੱਗੇ

ਉਸ ਨੇ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੇ ਬਦਲਾਅ ਲਈ ਕਾਂਗਰਸ ਨੂੰ ਵੋਟ ਪਾਈ ਹੈ ਅਤੇ ਮਿਲ-ਜੁਲ ਕੇ ਅਸੀਂ ਇਹ ਜਿੱਤ ਹਾਸਲ ਕੀਤੀ ਹੈ ਅਤੇ ਚੰਡੀਗੜ੍ਹ ਦੇ ਲੋਕਾਂ ਦੀ ਜਿੱਤ ਹੈ। ਉਸ ਨੇ ਕਿਹਾ ਕਿ ਅਸੀਂ ਮਹਿੰਗਾਈ, ਬੇਰੁਜ਼ਗਾਰੀ ਅਤੇ ਹੋਰ ਮੁੱਦਿਆਂ 'ਤੇ ਕੰਮ ਕਰਾਂਗੇ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਲਗਾਤਾਰ ਲੀਡ 'ਚ, 4137 ਵੋਟਾਂ ਨਾਲ ਅੱਗੇ

ਇਨਕਾ ਤਿਵਾੜੀ ਨੇ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਸਮੇਂ ਲਈ ਆਮ ਵਿਅਕਤੀ ਲਈ ਕਾਫ਼ੀ ਸਮੱਸਿਆਵਾਂ ਪੈਦਾ ਹੋ ਗਈਆਂ ਹਨ। ਉਸ ਨੇ ਕਿਹਾ ਕਿ ਚੰਡੀਗੜ੍ਹ ਦਾ ਵਿਕਾਸ 10 ਸਾਲਾਂ ਤੋਂ ਰੁਕਿਆ ਹੋਇਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
 


Babita

Content Editor

Related News