ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਸਿੱਧੂ ਨੇ ਟਵੀਟ ਕਰ ਕੈਪਟਨ ਨੂੰ ਕੀਤਾ ਚੈਲੇਂਜ

05/15/2021 9:24:55 PM

ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਚ ਲਗਾਤਾਰ ਕੋਲਡ ਵਾਰ ਦੇਖਣ ਨੂੰ ਮਿਲ ਰਹੀ ਸੀ। ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦੇ ਕਰੀਬੀਆਂ 'ਤੇ ਅੱਜ ਹੋਈ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਸਿੱਧੂ ਤੇ ਕੈਪਟਨ ਦੀ ਇਹ ਲੜਾਈ ਗਰਮ ਹੁੰਦੀ ਦਿਖਾਈ ਦੇ ਰਹੀ ਹੈ। ਨਵਜੋਤ ਸਿੰਘ ਸਿੱਧੂ ਵਲੋਂ ਇਕ ਟਵੀਟ ਦੇਖਣ ਨੂੰ ਮਿਲਿਆ ਹੈ ਜਿਸ 'ਚ ਉਨ੍ਹਾਂ ਨੇ ਕੈਪਟਨ ਨੂੰ ਸਿੱਧੇ ਤੌਰ 'ਤੇ ਚੈਲੰਜ ਕੀਤਾ ਹੈ। ਉਨ੍ਹਾਂ ਟਵੀਟ 'ਚ ਕਿਹਾ ਕਿ 'ਤੁਹਾਡਾ ਬਹੁਤ ਸਵਾਗਤ ਹੈ ਕਿਰਪਾ ਆਪਣਾ ਕੰਮ ਵਧੀਆ ਕਰੋ'। 

ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੇ ਕਰੀਬੀ ਦੇ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ ਜਾਰੀ ਹੈ। ਸੂਤਰਾਂ ਦੀ ਮੰਨੀਏ ਤਾਂ ਨਵਜੋਤ ਕੌਰ ਸਿੱਧੂ ਦੇ ਨਿੱਜੀ ਪੀ.ਏ. ’ਤੇ ਗੰਭੀਰ ਦੋਸ਼ ਲੱਗੇ ਹਨ। ਉਨ੍ਹਾਂ 'ਤੇ ਨਿਯਮਾਂ ਦੇ ਖ਼ਿਲਾਫ਼ ਜਾ ਕੇ ਯੋਜਨਾਵਾਂ ਨੂੰ ਮਨਜ਼ੂਰੀ ਦੇਣ ਦੇ ਦੋਸ਼ ਲੱਗੇ ਹਨ। ਇੰਨਾਂ ਹੀ ਨਹੀਂ ਸੀ.ਐੱਲ.ਯੂ. ਫਾਈਲਸ ਦੇ ਮਾਮਲੇ ’ਚ ਵੀ ਉਹ ਮੁੱਖ ਤੌਰ ’ਤੇ ਐਕਟਿਵ ਰਹੇ ਹਨ। 

ਸੂਤਰਾਂ ਦੀ ਮੰਨੀਏ ਤਾਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਨਿਯਮਾਂ ਦੇ ਖ਼ਿਲਾਫ਼ ਜਾ ਕੇ ਬਾਜ਼ਾਰ ਤੋਂ ਘੱਟ ਕੀਮਤਾਂ ’ਤੇ ਬੂਥਾਂ ਖ਼ਰੀਦੀਆਂ ਹਨ। ਇੰਨਾਂ ਹੀ ਨਹੀਂ ਉਨ੍ਹਾਂ ਨੇ ਦੋ ਬੂਥਾਂ ਨੂੰ ਅੱਗੇ ਕਿਰਾਏ ’ਤੇ ਵੀ ਦਿੱਤਾ ਹੈ। ਇਸ ਦੇ ਨਾਲ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਓ.ਐੱਸ.ਡੀ. ਵੀ ਰਡਾਰ ’ਤੇ ਹਨ। ਫ਼ਿਲਹਾਲ ਵਿਜੀਲੈਂਸ ਵਲੋਂ ਇਸ ਪੂਰੇ ਡਿਲਿੰਗ ਮਾਮਲੇ ਨੂੰ ਲੈ ਕੇ ਜਾਂਚ ਕੀਤੀ ਜਾਰੀ ਹੈ।
 

Bharat Thapa

This news is Content Editor Bharat Thapa