ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

Tuesday, Jan 03, 2023 - 04:47 AM (IST)

ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਖ਼ਿਲਾਫ਼ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ

ਚੰਡੀਗੜ੍ਹ (ਬਿਊਰੋ) : ਸੂਬੇ ’ਚ ਪੈ ਰਹੀ ਕੜਾਕੇ ਦੀ ਠੰਡ ਤੇ ਧੁੰਦ ਕਾਰਨ ਪੰਜਾਬ ਸਰਕਾਰ ਨੇ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ ਸਕੂਲਾਂ ਦੀਆਂ ਛੁੱਟੀਆਂ ’ਚ ਵਾਧਾ ਕਰ ਦਿੱਤਾ ਸੀ। ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਸਾਰੇ ਸਕੂਲਾਂ ’ਚ 8 ਜਨਵਰੀ ਤੱਕ ਛੁੱਟੀਆਂ ’ਚ ਵਾਧਾ ਕਰ ਦਿੱਤਾ ਗਿਆ ਸੀ। ਸਕੂਲਾਂ ’ਚ ਛੁੱਟੀਆਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਪ੍ਰਾਈਵੇਟ ਅਦਾਰਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ। ਹੁਕਮਾਂ ਦੀ ਉਲੰਘਣਾ ਕਰਨ ਨੂੰ ਲੈ ਕੇ ਜ਼ਿਲ੍ਹਾ ਰੋਪੜ ਦੇ ਇਕ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਕੜਾਕੇ ਦੀ ਠੰਡ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ ’ਚ ਕੀਤਾ ਵਾਧਾ

PunjabKesari

ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਸੀ ਕਿ ਸੂਬੇ ’ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ  2 ਜਨਵਰੀ 2023 ਤੋਂ 8 ਜਨਵਰੀ 2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।

 


author

Manoj

Content Editor

Related News