ਪੰਜਾਬ ਕੈਬਨਿਟ ਦੀ ਹੋਈ ਅਹਿਮ ਮੀਟਿੰਗ, ਲਏ ਗਏ ਵੱਡੇ ਫ਼ੈਸਲੇ, ਗਰੁੱਪ D ''ਚ ਭਰਤੀ ਹੋਣ ਦੀ ਵਧਾਈ ਗਈ ਉਮਰ ਹੱਦ

Friday, Jul 25, 2025 - 02:37 PM (IST)

ਪੰਜਾਬ ਕੈਬਨਿਟ ਦੀ ਹੋਈ ਅਹਿਮ ਮੀਟਿੰਗ, ਲਏ ਗਏ ਵੱਡੇ ਫ਼ੈਸਲੇ, ਗਰੁੱਪ D ''ਚ ਭਰਤੀ ਹੋਣ ਦੀ ਵਧਾਈ ਗਈ ਉਮਰ ਹੱਦ

ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਅੱਜ ਚੰਡੀਗੜ੍ਹ ਵਿਖੇ ਕੈਬਨਿਟ ਦੀ ਮੀਟਿੰਗ ਕੀਤੀ। ਇਸ ਦੌਰਾਨ ਕਈ ਅਹਿਮ ਫ਼ੈਸਲੇ ਲਏ ਗਏ ਹਨ। ਮੀਟਿੰਗ ਵਿਚ ਗਰੁੱਪ ਡੀ ਵਿਚ ਭਰਤੀ ਨੂੰ ਲੈ ਕੇ ਅਹਿਮ ਫ਼ੈਸਲਾ ਲਿਆ ਗਿਆ ਹੈ। ਦਰਅਸਲ ਗਰੁੱਪ ਡੀ ਵਿਚ ਭਰਤੀ ਲਈ ਉਮਰ ਹੱਦ 2 ਸਾਲ ਵਧਾ ਦਿੱਤੀ ਗਈ ਹੈ। ਭਰਤੀ ਦੀ ਉਮਰ 35 ਸਾਲ ਤੋਂ ਵਧਾ ਕੇ 37 ਸਾਲ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ!  ਕਾਰ ਸਵਾਰ ਤਸਕਰਾਂ ਦੀ ਪੁਲਸ ਨਾਲ ਮੁਠਭੇੜ, ਚੱਲੀਆਂ ਤਾੜ-ਤਾੜ ਗੋਲ਼ੀਆਂ

ਹੁਣ ਗਰੁੱਪ ਡੀ ਵਿਚ ਭਰਤੀ ਹੋਣ ਲਈ ਨੌਜਵਾਨ 37 ਸਾਲ ਦੀ ਉਮਰ ਵਿਚ ਵੀ ਭਰਤੀ ਲਈ ਅਰਜ਼ੀਆਂ ਦੇ ਸਕਦੇ ਹਨ। ਇਹ ਫ਼ੈਸਲਾ ਉਨ੍ਹਾਂ ਹਜ਼ਾਰਾਂ ਨੌਜਵਾਨਾਂ ਲਈ ਵੱਡੀ ਰਾਹਤ ਵਜੋਂ ਵੇਖਿਆ ਜਾ ਰਿਹਾ ਹੈ ਜੋ ਸਰਕਾਰੀ ਨੌਕਰੀ ਦੀ ਉਮੀਦ ਰੱਖਦੇ ਹਨ ਪਰ ਉਮਰ ਸੀਮਾ ਕਰਕੇ ਪਿਛਲੇ ਕਈ ਸਾਲਾਂ ਤੋਂ ਭਰਤੀ ਤੋਂ ਵਾਂਝੇ ਰਹਿ ਗਏ ਹਨ।

ਇਹ ਵੀ ਪੜ੍ਹੋ: ਨੌਜਵਾਨ ਦੀ ਕੁੱਟਮਾਰ ਕਰ ਲਾਹੇ ਕੱਪੜੇ ਤੇ ਖਿੱਚੀਆਂ ਤਸਵੀਰਾਂ, ਫਿਰ ਤੜਕਸਾਰ ਚੁੱਕਿਆ ਖ਼ੌਫ਼ਨਾਕ ਕਦਮ

ਇਸ ਦੇ ਨਾਲ ਹੀ ਸੀਡ 1965 ਐਕਟ ਵਿਚ ਵੀ ਸੋਧ ਕੀਤੀ ਗਈ ਹੈ। ਇਸ ਦੀ ਜਾਣਕਾਰੀ ਕੈਬਨਿਟ ਮੰਤਰੀ ਹਰਮੀਤ ਸਿੰਘ ਖੁੱਡੀਆਂ ਵੱਲੋਂ ਦਿੱਤੀ ਗਈ ਹੈ। ਇਹ ਫ਼ੈਸਲਾ ਲਿਆ ਗਿਆ ਹੈ ਕਿ ਗਲਤ ਬੀਜ ਦੀ ਮਾਰਕਟਿੰਗ ਕਰਨ ਵਾਲੇ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਗਤਤ ਬੀਜ ਦੀ ਮਾਰਕਟਿੰਗ ਕਰਨ ਵਾਲੇ ਨੂੰ 2 ਤੋਂ 10 ਸਾਲ ਦੀ ਸਜ਼ਾ ਹੋਵੇਗੀ। ਇਸ ਦੇ ਨਾਲ ਹੀ ਪਸ਼ੂਪਾਲਣ ਵਿਭਾਗ ਵਿਚ ਫਾਰਮਾਸਿਸਟ ਵਾਲਿਆਂ ਦਾ ਠੇਕਾ ਵਧਾਉਣ ਦਾ ਫ਼ੈਸਲਾ ਕੀਤਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਰੂਹ ਕੰਬਾਊ ਹਾਦਸਾ! ਮਾਂ ਦੀਆਂ ਅੱਖਾਂ ਸਾਹਮਣੇ ਤੜਫ਼-ਤੜਫ਼ ਕੇ ਧੀ ਦੀ ਮੌਤ, ਚਾਵਾਂ ਨਾਲ ਜਾ ਰਹੀ ਸੀ ਟਿਊਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News