ਜੇ ਤੁਸੀਂ ਵੀ ਕਰ ਰਹੇ ਯੂ. ਐੱਸ. ਏ. ਜਾਣ ਦੀ ਤਿਆਰੀ ਤਾਂ ਸਾਵਧਾਨ, ਘਟਨਾ ਜਾਣ ਉਡਣਗੇ ਹੋਸ਼
Saturday, Aug 02, 2025 - 04:15 PM (IST)

ਪਟਿਆਲਾ (ਬਲਜਿੰਦਰ) : ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਵਿਦੇਸ਼ (ਯੂ. ਐੱਸ. ਏ.) ਭੇਜਣ ਦੇ ਨਾਮ ’ਤੇ ਧੋਖਾਦੇਹੀ ਦੇ ਦੋਸ਼ ਵਿਚ ਤਿੰਨ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ, ਜਿਨ੍ਹਾਂ ’ਚ ਏਜੰਟ ਗੁਰਪਾਲ ਸਿੰਘ ਪੁੱਤਰ ਹਾਕਮ ਸਿੰਘ, ਹਾਕਮ ਸਿੰਘ ਅਤੇ ਰੀਨਾ ਪਤਨੀ ਗੁਰਪਾਲ ਸਿੰਘ ਵਾਸੀ ਪਿੰਡ ਦੀਵਾਣਾ ਜ਼ਿਲਾ ਕੁਰੂਕਸ਼ੇਤਰ ਹਰਿਆਣਾ ਸ਼ਾਮਲ ਹਨ। ਇਸ ਮਾਮਲੇ ਵਿਚ ਹਰਮਨ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਪਿੰਡ ਡੰਡੋਆ ਥਾਣਾ ਸਦਰ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀਆਂ ਨੇ ਸ਼ਿਕਾਇਤਕਰਤਾ ਦੇ ਭਰਾ ਅੰਮ੍ਰਿਤ ਸਿੰਘ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 40 ਲੱਖ ਰੁਪਏ ਲੈ ਲਏ ਪਰ ਬਾਅਦ ਵਿਚ ਯੂ. ਐੱਸ. ਏ. ਭੇਜਣ ਦੀ ਥਾਂ ਹੋਰ ਵੱਖ-ਵੱਖ ਦੇਸ਼ਾਂ ਵਿਚ ਘੁੰਮਾਉਂਦੇ ਰਹੇ ਅਤੇ ਡਰਾ ਧਮਕਾ ਦੇ ਬਲੈਕਮੇਲ ਕਰ ਕੇ ਉਨ੍ਹਾਂ ਤੋਂ ਪੈਸੇ ਮੰਗਵਾਉਂਦੇ ਰਹੇ।
ਇਹ ਵੀ ਪੜ੍ਹੋ : ਨਵੀਂ ਪੈਨਸ਼ਨ ਸਕੀਮ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ
ਸ਼ਿਕਾਇਤਕਰਤਾ ਨੇ ਦੱਸਿਆ ਕਿ ਜਾਅਲੀ ਮੋਰਸੀਅਸ ਪਾਸਪੋਰਟ ਅਤੇ ਜਾਅਲੀ ਦਸਤਾਵੇਜ਼ਾਂ ਦੇ ਕਾਰਨ ਉਸ ਦਾ ਭਰਾ ਯੂਰਪ ਵਿਚ 1 ਮਹੀਨੇ ਜੇਲ ਕੱਟ ਕੇ ਵਾਪਸ ਭਾਰਤ ਡਿਪੋਰਟ ਕਰ ਦਿੱਤਾ ਗਿਆ। ਪੁਲਸ ਨੇ ਇਸ ਮਾਮਲੇ ਵਿਚ ਉਕਤ ਵਿਅਕਤੀਆਂ ਖਿਲਾਫ 308 (2), 351 (2) ਬੀ. ਐੱਨ. ਐੱਸ. ਦੇ ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਵੱਲੋਂ ਨਵੇਂ ਹੁਕਮ ਜਾਰੀ, ਆਖਿਰ ਚੁੱਕਿਆ ਗਿਆ ਇਹ ਵੱਡਾ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e