ਵੱਡੀ ਖ਼ਬਰ: 700 ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ 'ਤੇ ਕੈਨੇਡਾ ਭੇਜਣ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ

Saturday, Jun 24, 2023 - 01:58 PM (IST)

ਵੱਡੀ ਖ਼ਬਰ: 700 ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ 'ਤੇ ਕੈਨੇਡਾ ਭੇਜਣ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ

ਟੋਰਾਂਟੋ - ਫਰਜ਼ੀ ਦਸਤਾਵੇਜ਼ਾਂ 'ਤੇ 700 ਭਾਰਤੀ ਵਿਦਿਆਰਥੀਆਂ ਨੂੰ ਕੈਨੇਡਾ ਭੇਜਣ ਵਾਲੇ ਜੰਲਧਰ ਦੇ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਬ੍ਰਿਜੇਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਉਦੋਂ ਹੋਈ ਜਦੋਂ ਉਹ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਿਹਾ ਸੀ। ਮਿਸ਼ਰਾ ਨੂੰ ਕੈਨੇਡਾ ਬਾਰਡਰ ਸੁਰੱਖਿਆ ਏਜੰਸੀ ਨੇ ਫੜ ਲਿਆ ਹੈ। 

ਇਹ ਵੀ ਪੜ੍ਹੋ: ਲਿਟਲ ਇੰਡੀਆ ਪੁੱਜੇ ਆਸਟ੍ਰੇਲੀਅਨ PM ਅਲਬਾਨੀਜ਼ ਨੇ ਚਖਿਆ ਭਾਰਤੀ ਸਟ੍ਰੀਟ ਫੂਡ ਜਾ ਸਵਾਦ, ਖਾਧੀ ਚਾਟ ਤੇ ਜਲੇਬੀ

ਦੱਸ ਦਈਏ ਕਿ ਬ੍ਰਿਜੇਸ਼ ਮਿਸ਼ਰਾ ਜਲੰਧਰ ਵਿੱਚ ਇੱਕ ਇਮੀਗ੍ਰੇਸ਼ਨ ਏਜੰਸੀ ਚਲਾਉਂਦਾ ਹੈ। ਕੈਨੇਡਾ ਵਿੱਚ ਪੰਜਾਬੀ ਵਿਦਿਆਰਥੀਆਂ ਨਾਲ ਧੋਖਾਧੜੀ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ। ਜਾਅਲੀ ਕਾਲਜ ਦਾਖਲਾ ਪੱਤਰ ਘੁਟਾਲੇ ਕਾਰਨ ਪੰਜਾਬ ਅਤੇ ਭਾਰਤ ਦੇ ਹੋਰ ਰਾਜਾਂ ਦੇ ਸੈਂਕੜੇ ਵਿਦਿਆਰਥੀ ਕਥਿਤ ਤੌਰ 'ਤੇ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ ਹਨ। 

ਇਹ ਵੀ ਪੜ੍ਹੋ: US ਕਾਂਗਰਸ ਦੇ ਸਾਂਝੇ ਸੈਸ਼ਨ 'ਚ ਮੋਦੀ ਦੇ ਸੰਬੋਧਨ ਦੌਰਾਨ 79 ਵਾਰ ਵੱਜੀਆਂ ਤਾੜੀਆਂ, 15 ਵਾਰ ਮਿਲਿਆ ਸਟੈਂਡਿੰਗ ਓਵੇਸ਼ਨ

ਕੈਨੇਡਾ ਸਰਕਾਰ ਨੇ ਇੰਝ ਫੜਿਆ ਸੀ 700 ਵਿਦਿਆਰਥੀਆਂ ਦਾ ਫਰਜ਼ੀਵਾੜਾ

ਦੱਸਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੇ ਨਿਯਮਾਂ ਮੁਤਾਬਕ ਕੈਨੇਡਾ ਪੁੱਜਣ ’ਤੇ 2 ਸਾਲ ਦੀ ਪੜ੍ਹਾਈ ਪੂਰੀ ਕਰਨ ਅਤੇ 1 ਸਾਲ ਦੇ ਵਰਕ ਪਰਮਿਟ ’ਤੇ ਸਖ਼ਤ ਮਿਹਨਤ ਨਾਲ ਕੰਮ ਕਰਨ ਦੇ ਨਾਲ 3 ਸਾਲ ਕੈਨੇਡਾ ’ਚ ਬਿਤਾਏ ਹਨ ਅਤੇ ਉਨ੍ਹਾਂ ਨੇ ਕੈਨੇਡਾ ਦੀ ਪੀ. ਆਰ. ਲਈ ਅਰਜ਼ੀ ਦਾਖ਼ਲ ਕੀਤੀ ਹੈ। ਜਿਸ ਤੋਂ ਬਾਅਦ ਕੈਨੇਡਾ ਸਰਕਾਰ ਨੇ ਜਦੋਂ ਅਰਜ਼ੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਤਾਂ 2018 ਤੋਂ 2022 ਦਰਮਿਆਨ ਪੁੱਜੇ ਕਈ ਵਿਦਿਆਰਥੀਆਂ ਦੀਆਂ ਅਰਜ਼ੀਆਂ ਦੇ ਨਾਲ-ਨਾਲ ਕਈ ਦਸਤਾਵੇਜ਼ ਫਰਜ਼ੀ ਪਾਏ ਗਏ। ਕੈਨੇਡਾ ਸਰਕਾਰ ਨੇ ਇਸ ਵੱਡੇ ਫਰਜ਼ੀਵਾੜੇ ਦਾ ਪਰਦਾਫਾਸ਼ ਕਰਨ ਦੇ ਨਾਲ ਹੀ 700 ਵਿਦਿਆਰਥੀਆਂ ਨੂੰ ਡਿਪੋਰਟ ਕਰਨ ਲਈ ਉਨ੍ਹਾਂ ਨੂੰ ਨੋਟਿਸ ਜਾਰੀ ਕਰ ਦਿੱਤੇ, ਜਿਸ ਨੂੰ ਲੈ ਕੇ ਸੂਬੇ ਭਰ ’ਚ ਹੜਕੰਪ ਮਚ ਗਿਆ।

ਇਹ ਵੀ ਪੜ੍ਹੋ: PM ਮੋਦੀ ਨੇ ਅਮਰੀਕਾ ਦੀ ਫਸਟ ਲੇਡੀ ਜਿਲ ਬਾਈਡੇਨ ਨੂੰ ਤੋਹਫ਼ੇ ’ਚ ਦਿੱਤਾ ਪ੍ਰਯੋਗਸ਼ਾਲਾ ’ਚ ਬਣਾਇਆ 7.5 ਕੈਰੇਟ ਦਾ ਹੀਰਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 

 


author

cherry

Content Editor

Related News