ਕੈਨੇਡਾ ਦੇ ਸੁਫ਼ਨੇ ਵਿਖਾ ਕੇ ਮਾਰੀ ਠੱਗੀ, 15 ਲੱਖ ਦਾ ਲਗਾਇਆ ਚੂਨਾ

12/29/2022 11:43:00 AM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਬੇਟ ਖੇਤਰ ਅਧੀਨ ਆਉਂਦੇ ਪਿੰਡ ਬੈਂਸ ਅਵਾਨ ਵਿਖੇ ਇਕ ਵਿਅਕਤੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 15 ਲੱਖ ਦੀ ਠੱਗੀ ਕਰਨ ਵਾਲੇ ਟ੍ਰੈਵਲ ਏਜੰਟ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਸੀਬਾ ਮਸੀਹ ਪੁੱਤਰ ਦ੍ਰਾਵਿੜ ਮਸੀਹ ਦੇ ਬਿਆਨਾਂ ਦੇ ਆਧਾਰ 'ਤੇ ਟ੍ਰੈਵਲ ਏਜੰਟ ਹਰਮਨ ਸਿੰਘ ਖ਼ਿਲਾਫ਼ ਐੱਸ. ਐੱਸ. ਪੀ. ਹੁਸ਼ਿਆਰਪੁਰ ਨੂੰ ਦਿੱਤੀ ਗਈ ਦਰਖ਼ਾਸਤ ਅਤੇ ਕ੍ਰਾਇਮ ਬਰਾਂਚ ਵੱਲੋਂ ਕੀਤੀ ਗਈ ਜਾਂਚ ਪੜਤਾਲ ਉਪਰੰਤ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਭਦੌੜ ਦੇ ਕੌਂਸਲਰ ਦੀ ਸ਼ਰਮਨਾਕ ਕਰਤੂਤ, ਦੋਸਤ ਦੀ ਨਾਬਾਲਗ ਧੀ ਨਾਲ ਟੱਪੀਆਂ ਦਰਿੰਦਗੀ ਦੀਆਂ ਹੱਦਾਂ

ਪੁਲਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਸ਼ੀਬਾ ਮਸੀਹ ਨੇ ਦੱਸਿਆ ਕਿ ਉਕਤ ਟ੍ਰੌਵਲ ਏਜੰਟ ਨੇ ਉਸਦੇ ਮੁੰਡੇ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਵੱਖ-ਵੱਖ ਤਰੀਕਾਂ ਤੇ ਗੂਗਲ ਪੇ ਰਾਹੀਂ ਉਨ੍ਹਾਂ ਕੋਲੋਂ 15 ਲੱਖ ਰੁਪਏ ਵਸੂਲੇ ਸਨ ਪਰ ਉਕਤ ਟ੍ਰੈਵਲ ਏਜੰਟ ਨੇ ਉਸ ਦੇ ਮੁੰਡੇ ਨੂੰ ਕੈਨੇਡਾ ਨਹੀਂ ਭੇਜਿਆ। ਟਾਂਡਾ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਹੁਣ ਇਸ ਮਾਮਲੇ ਦੀ ਤਫਤੀਸ਼ ਇੰਸਪੈਕਟਰ  ਸਤਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਦੁਖਦਾਇਕ ਖ਼ਬਰ : ਫਰੀਦਕੋਟ ਦੇ SP ਹੈੱਡਕੁਆਟਰ ਅਨਿਲ ਕੁਮਾਰ ਦੀ ਡਿਊਟੀ ਦੌਰਾਨ ਮੌਤ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto