ਸ਼ਰਾਬ ਸਮੱਗਲਿੰਗ ਦੇ ਮਾਮਲੇ ਵਿਚ ਭਗੌੜਾ ਗ੍ਰਿਫਤਾਰ
Wednesday, Jan 03, 2018 - 07:14 AM (IST)
ਜਲੰਧਰ, ( ਰਾਜੇਸ਼)- ਸ਼ਰਾਬ ਸਮੱਗਲਿੰਗ ਦੇ ਮਾਮਲੇ ਵਿਚ ਭਗੌੜਾ ਐਲਾਨੇ ਗਏ ਮੁਲਜ਼ਮ ਨੂੰ ਥਾਣਾ 5 ਦੀ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਪਿਛਲੇ ਕਾਫੀ ਸਮੇਂ ਤੋਂ ਪੁਲਸ ਦੇ ਹੱਥ ਨਹੀਂ ਆ ਰਿਹਾ ਸੀ। ਥਾਣਾ ਮੁਖੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਧਰਮਪਾਲ ਪੁੱਤਰ ਬੂਟਾ ਰਾਮ ਵਾਸੀ ਗੁਰੂ ਸੰਤ ਨਗਰ ਖਿਲਾਫ ਨਾਜਾਇਜ਼ ਸ਼ਰਾਬ ਦਾ ਮਾਮਲਾ ਦਰਜ ਹੋਇਆ ਸੀ, ਜਿਸ ਤੋਂ ਬਾਅਦ ਉਹ ਸਮੱਗਲਰ ਪੁਲਸ ਦੇ ਹੱਥ ਨਹੀਂ ਲੱਗਾ ਸੀ ਤੇ ਅਦਾਲਤ ਨੇ ਉਸ ਨੂੰ ਭਗੌੜਾ ਐਲਾਨ ਕਰ ਦਿੱਤਾ ਸੀ।
