ਜਲੰਧਰ: 'ਅਗਨੀਪਥ' ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਨੇ ਪ੍ਰਦਰਸ਼ਨ ਕਰਕੇ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ
Friday, Jun 24, 2022 - 05:52 PM (IST)
ਜਲੰਧਰ (ਵੈੱਬ ਡੈਸਕ, ਸੋਨੂੰ)- ਸੰਯੁਕਤ ਮੋਰਚੇ ਵੱਲੋਂ ਦਿੱਤੀ ਕਾਲ ਮੁਤਾਬਕ ਅਗਨੀਪਥ ਯੋਜਨਾ ਦੇ ਵਿਰੋਧ ਵਿਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਅਤੇ ਸਬ ਤਹਿਸੀਲਾਂ ਵਿਚ ਐੱਸ. ਡੀ. ਐੱਮ. ਰਾਹੀਂ ਮੰਗ ਪੱਤਰ ਦਿੱਤੇ ਗਏ। ਇਸ ਲੜੀ ਅਨੁਸਾਰ ਵੱਖ-ਵੱਖ ਜਥੇਬੰਦੀਆਂ ਦੇ ਜਲੰਧਰ ਵਿਚ ਵੀ ਪ੍ਰਦਰਸ਼ਨ ਕੀਤਾ। ਇਕੱਠੇ ਹੋਏ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਡੀ. ਸੀ. ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੇਂਦਰ ਸਰਕਾਰ ਦਾ ਪੁਤਲਾ ਵੀ ਸਾੜਿਆ। ਰੋਸ ਪ੍ਰਦਰਸ਼ਨ ਤੋਂ ਬਾਅਦ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਫ਼ੌਜ ਦੀ ਭਰਤੀ ਲਈ ਕੇਂਦਰ ਸਰਕਾਰ ਵੱਲੋਂ ਲਿਆਂਦੀ ਗਈ ਅਗਨੀਪਥ ਸਕੀਮ ਰੱਦ ਕਰਨ ਦੀ ਮੰਗ ਕਰਦੇ ਹੋਏ ਇਕ ਮੰਗ ਪੱਤਰ ਵੀ ਸੌਂਪਿਆ।
ਇਹ ਵੀ ਪੜ੍ਹੋ: ਬਲਾਚੌਰ: ਮਾਪਿਆਂ ਦੇ ਇਕਲੌਤੇ ਪੁੱਤ ਤੇ 5 ਭੈਣਾਂ ਦੇ ਭਰਾ ਦੀ ਸਪੇਨ 'ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ
ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੌਜਵਾਨਾਂ ਨੂੰ ਪੱਕਾ ਰੁਜ਼ਗਾਰ ਦੇਣ ਦੀ ਬਜਾਏ 4 ਸਾਲ ਲਈ ਕੰਮ ਦੇ ਕੇ ਮੁੜ ਬੇਰੁਜ਼ਗਾਰੀ ਦੀ ਦਲਦਲ ਵਿਚ ਧੱਕਣਾ ਚਾਹੁੰਦੀ ਹੈ। ਉਹ ਨੌਜਵਾਨਾਂ ਨਾਲ ਖੜ੍ਹੇ ਹਨ ਅਤੇ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਫ਼ੌਜ ਵਿਚ ਹਥਿਆਰਾਂ ਦੀ ਸਿਖਲਾਈ ਲੈ ਚਾਰ ਸਾਲਾਂ ਬਾਅਦ ਬੇਰੁਜ਼ਗਾਰ ਹੋਣ ਵਾਲੇ ਕਈ ਨੌਜਵਾਨ ਸਮਾਜ ਵਿਰੋਧੀ ਅਨਸਰਾਂ ਦੇ ਝਾਂਸੇ ਵਿਚ ਆ ਕੇ ਕੁਰਾਹੇ ਪੈ ਸਕਦੇ ਹਨ। ਕੇਂਦਰ ਸਰਕਾਰ ਪੰਜਾਬ ਦੀ ਜਵਾਨੀ ਨੂੰ ਮੁੜ ਹਥਿਆਰ ਚੁੱਕਣ ਲਈ ਉਕਸਾਉਣਾ ਚਾਹੁੰਦੀ ਹੈ। ਪੰਜਾਬ ਪਹਿਲਾਂ ਹੀ 47 ਦੀ ਵੰਡ ਅਤੇ '84 ਦਾ ਕਾਲਾ ਦੌਰ ਨਹੀਂ ਭੁੱਲਿਆ ਪਰ ਮੌਜੂਦਾ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੇ ਨਾਲ-ਨਾਲ ਹਥਿਆਰ ਵੀ ਚੁੱਕਣ ਲਈ ਸਾਜਿਸ਼ਾਂ ਘੜ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਪੁਲਸ ਹੱਥ ਲੱਗੀ ਕਾਮਯਾਬੀ, ਹਥਿਆਰਾਂ ਤੇ ਵਿਦੇਸ਼ੀ ਕਰੰਸੀ ਸਣੇ 13 ਸ਼ੂਟਰ ਕੀਤੇ ਗ੍ਰਿਫ਼ਤਾਰ
ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ 22 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਵਿਚ ਬੀਬੀ ਰਾਜਵਿੰਦਰ ਕੌਰ ਰਾਜੂ, ਪਰਗਟ ਸਿੰਘ ਸਰਹਾਲੀ, ਕੁਲਵਿੰਦਰ ਸਿੰਘ ਮਸ਼ਿਆਣਾ, ਕੁਲਦੀਪ ਸਿੰਘ, ਗੁਰਵਿੰਦਰ ਸਿੰਘ ਬਜੂਹਾ, ਮੀਤ ਪ੍ਰਧਾਨ ਮਧੂ ਰਚਨਾ, ਜਨਰਲ ਸਕੱਤਰ ਰਜਿੰਦਰ ਮੰਡ ਸਮੇਤ ਹੋਰ ਕਿਸਾਨ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ ’ਚ ਵੱਡੀ ਵਾਰਦਾਤ, ਫਗਵਾੜਾ ’ਚ ਨਾਕੇ ’ਤੇ ਪੁਲਸ ਮੁਲਾਜ਼ਮਾਂ ’ਤੇ ਚੱਲੀਆਂ ਗੋਲ਼ੀਆਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ